Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ ਨੂੰ ਬਜਟ 'ਚ 469.56 ਕਰੋੜ ਰੁਪਏ ਦੇ ਵਾਧੇ ਨਾਲ 7.21 ਫ਼ੀਸਦੀ ਵਧੇਰੇ ਫੰਡ ਮਿਲੇ

02 ਫ਼ਰਵਰੀ, 2025 04:41 PM

ਚੰਡੀਗੜ੍ਹ  : ਕੇਂਦਰੀ ਬਜਟ 2025-26 'ਚ ਚੰਡੀਗੜ੍ਹ ਲਈ ਬਜਟ ਅਲਾਟਮੈਂਟ 'ਚ 7.21 ਫ਼ੀਸਦੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਲਈ 2025-26 ਦੇ ਬਜਟ ਅਨੁਮਾਨ 6,983.18 ਕਰੋੜ ਰੁਪਏ ਹਨ, ਜਿਸ 'ਚ ਮਾਲੀਏ ਲਈ 6,185.18 ਕਰੋੜ ਰੁਪਏ ਅਤੇ ਪੂੰਜੀਗਤ ਖ਼ਰਚ ਲਈ 798 ਕਰੋੜ ਰੁਪਏ ਸ਼ਾਮਲ ਹਨ। ਬਜਟ 2025-26 ਨੂੰ ਇੱਕ ਇਤਿਹਾਸਕ ਕਦਮ ਦੱਸਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ 'ਚ ਗਰੀਬਾਂ, ਕਿਸਾਨਾਂ ਅਤੇ ਮੱਧ ਵਰਗ ਨੂੰ ਲਾਭ ਪਹੁੰਚਾਉਣ ਵਾਲੀਆਂ ਵਿਵਸਥਾਵਾਂ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮੇਰੇ 40 ਸਾਲਾਂ ਦੇ ਜਨਤਕ ਜੀਵਨ 'ਚ ਪਹਿਲੀ ਵਾਰ, ਮੈਂ ਟੈਕਸ ਛੋਟਾਂ ਅਤੇ ਹੋਰ ਪ੍ਰੋਤਸਾਹਨਾਂ ਰਾਹੀਂ ਮੱਧ ਵਰਗ ਨੂੰ ਇੰਨਾ ਮਹੱਤਵਪੂਰਨ ਸਮਰਥਨ ਦੇਖਿਆ ਹੈ। ਇਹ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਸਵਾਗਤਯੋਗ ਕਦਮ ਹੈ। ਇਹ ਬਜਟ ਸਮਾਜ ਦੇ ਸਾਰੇ ਵਰਗਾਂ ਦੇ ਸਸ਼ਕਤੀਕਰਨ ਵਿਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਚੰਡੀਗੜ੍ਹ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਸੰਪੂਰਨ ਵਿਕਾਸ ਨੂੰ ਤਰਜ਼ੀਹ ਦੇਣ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਦਾ ਵਸਨੀਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਮੁੱਖ ਅਲਾਟਮੈਂਟਾਂ ਵਿਚ ਸਿੱਖਿਆ ਖੇਤਰ ਲਈ 1,206.36 ਕਰੋੜ ਰੁਪਏ, ਸਿਹਤ ਲਈ 987.37 ਕਰੋੜ ਰੁਪਏ, ਊਰਜਾ ਲਈ 984.85 ਕਰੋੜ ਰੁਪਏ, ਪੁਲਸ ਲਈ 958.79 ਕਰੋੜ ਰੁਪਏ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਲਈ 884.31 ਕਰੋੜ ਰੁਪਏ, ਆਵਾਜਾਈ ਖੇਤਰ ਲਈ 445.84 ਕਰੋੜ ਰੁਪਏ ਸ਼ਾਮਲ ਹਨ।

ਇਸ ਤੋਂ ਇਲਾਵਾ 1,515.66 ਕਰੋੜ ਰੁਪਏ ਦੀ ਵੰਡ ਨਾਲ ਵੱਖ-ਵੱਖ ਹੋਰ ਖੇਤਰਾਂ ਨੂੰ ਲਾਭ ਹੋਵੇਗਾ। ਕੁੱਲ ਵੰਡ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ 469.56 ਕਰੋੜ ਰੁਪਏ ਵੱਧ ਹੈ, ਜੋ ਕਿ 6,513.62 ਕਰੋੜ ਰੁਪਏ ਸੀ। ਯਾਨੀ ਕਿ 7.21 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਕੁੱਲ ਬਜਟ ਵਿਚੋਂ, ਪ੍ਰਸ਼ਾਸਨ ਨੂੰ ਮਾਲੀਆ ਮੱਦ ਹੇਠ 6,185.18 ਕਰੋੜ ਰੁਪਏ ਮਿਲੇ ਹਨ, ਜੋ ਕਿ ਪਿਛਲੇ ਸਾਲ ਨਾਲੋਂ 326.56 ਕਰੋੜ ਰੁਪਏ ਵੱਧ ਹਨ। ਪੂੰਜੀ ਹੈੱਡ ਅਧੀਨ ਯੂ.ਟੀ. ਨੂੰ 798 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਕਿ 143 ਕਰੋੜ ਰੁਪਏ ਦਾ ਵਾਧਾ ਹੈ। ਪੂੰਜੀ ਸਿਰਜਣ ਅਧੀਨ ਫੰਡ ਵਿਕਾਸ ਕਾਰਜਾਂ ਅਤੇ ਸੰਪਤੀ ਸਿਰਜਣ ਲਈ ਹੁੰਦੇ ਹਨ, ਜਦੋਂ ਕਿ ਮਾਲੀਆ ਸਿਰਜਣ ਅਧੀਨ ਵੰਡ ਤਨਖਾਹਾਂ ਅਤੇ ਹੋਰ ਆਵਰਤੀ ਖ਼ਰਚਿਆਂ ’ਤੇ ਖ਼ਰਚ ਕੀਤੇ ਜਾਂਦੇ ਹਨ। ਪ੍ਰਸ਼ਾਸਨ ਨੇ 2025-26 ਲਈ ਕੇਂਦਰ ਤੋਂ ਬਿਜਲੀ, ਸਿੱਖਿਆ ਅਤੇ ਆਵਾਜਾਈ ਸਮੇਤ ਵੱਖ-ਵੱਖ ਪ੍ਰਾਜੈਕਟਾਂ ਲਈ ਕਰੀਬ 7,900 ਕਰੋੜ ਰੁਪਏ ਦੀ ਮੰਗ ਕੀਤੀ ਸੀ, ਪਰ ਉਸਨੂੰ ਮੰਗ ਨਾਲੋਂ 916.82 ਕਰੋੜ ਰੁਪਏ ਘੱਟ ਮਿਲੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ