Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ

21 ਅਪ੍ਰੈਲ, 2026 04:31 PM

ਚੰਡੀਗੜ੍ਹ : ਸ਼ਹਿਰ ’ਚ ਅਪਰਾਧਾਂ ’ਤੇ ਨਕੇਲ ਕੱਸਣ ਅਤੇ ਲੋਕਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚੰਡੀਗੜ੍ਹ ਪੁਲਸ ਦੇ ਬੇੜੇ ’ਚ ਸੋਮਵਾਰ ਨੂੰ 55 ਨਵੇਂ ਵਾਹਨ ਸ਼ਾਮਲ ਕੀਤੇ ਗਏ ਹਨ। ਯੂ. ਟੀ. ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਪੁਲਸ ਹੈੱਡਕੁਆਰਟਰ ਸੈਕਟਰ-9 ਵਿਖੇ ‘ਗਾਰਡੀਅਨਜ਼ ਆਫ਼ ਦਿ ਰੋਡ’ ਮੁਹਿੰਮ ਤਹਿਤ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ’ਚੋਂ 25 ਨਵੇਂ ਮੋਟਰਸਾਈਕਲ ਵਿਸ਼ੇਸ਼ ਤੌਰ ’ਤੇ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ (ਕਿਊ. ਆਰ. ਟੀ.) ਤੇ ਪੀ. ਸੀ. ਆਰ. ਨੂੰ ਸੌਂਪੇ ਗਏ ਤਾਂ ਜੋ ਸੰਕਟ ਕਾਲੀਨ ਸਥਿਤੀਆਂ ਦੌਰਾਨ ਮਦਦ ਪਹੁੰਚਾਉਣ ਦੇ ਸਮੇਂ ਨੂੰ ਹੋਰ ਘਟਾਇਆ ਜਾ ਸਕੇ। ਸਮਾਗਮ ’ਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਤੇ ਆਈ. ਜੀ. ਪੀ. ਪੁਸ਼ਪੇਂਦਰ ਕੁਮਾਰ ਸਮੇਤ ਕਈ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਅਖ਼ੀਰ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੁਲਸ ਫੋਰਸ ਦਾ ਇਹ ਆਧੁਨਿਕੀਕਰਨ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਡੀ. ਆਈ. ਜੀ. ਰਾਜੀਵ ਰੰਜਨ ਸਿੰਘ, ਐੱਸ. ਐੱਸ. ਪੀ. (ਸੁਰੱਖਿਆ ਤੇ ਟ੍ਰੈਫਿਕ) ਸੁਮੇਰ ਪ੍ਰਤਾਪ ਸਿੰਘ, ਐੱਸ. ਐੱਸ. ਪੀ. ਕੰਵਰਦੀਪ ਕੌਰ, ਮਨਜੀਤ ਸ਼ਿਓਰਾਨ, ਗੀਤਾਂਜਲੀ ਖੰਡੇਵਾਲ, ਕੇ.ਐੱਮ. ਪ੍ਰਿਅੰਕਾ, ਅਨੁਰਾਗ ਦਾਰੂ ਸਮੇਤ ਕਈ ਹੋਰ ਸੀਨੀਅਰ ਪੁਲਸ ਅਧਿਕਾਰੀ ਵੀ ਮੌਜੂਦ ਸਨ।

ਮਹਿਜ਼ 5 ਮਿੰਟਾਂ ’ਚ ਮਿਲੇਗੀ ਪੁਲਸ ਸਹਾਇਤਾ
ਪੁਲਸ ਫਲੀਟ ’ਚ ਸ਼ਾਮਲ ਕੀਤੇ 55 ਨਵੇਂ ਵਾਹਨਾਂ ’ਚ 25 ਟੀ. ਵੀ. ਐੱਸ. ਅਪਾਚੇ, 5 ਰਾਇਲ ਐਨਫੀਲਡ ਬੁਲੇਟ, 20 ਹੌਂਡਾ ਐਕਟਿਵਾ ਸਕੂਟਰ ਤੇ 5 ਵਿਸ਼ੇਸ਼ ਵੈਨਾਂ (ਜੇਲ੍ਹ ਤੇ ਰਿਕਵਰੀ) ਸ਼ਾਮਲ ਹਨ। ਦੱਸਣਯੋਗ ਹੈ ਕਿ 6 ਮਹੀਨੇ ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੀ 50 ਨਵੇਂ ਮੋਟਰਸਾਈਕਲ ਪੁਲਸ ਨੂੰ ਸੌਂਪੇ ਗਏ ਸਨ। ਇਸ ਤੋਂ ਪਹਿਲਾਂ ਪੁਲਸ ਕੋਲ 40 ਬਾਈਕ ਮੌਜੂਦ ਸਨ। ਹੁਣ 25 ਨਵੇਂ ਬਾਈਕ ਮਿਲਣ ਨਾਲ ਕਿਊ. ਆਰ. ਟੀ. ਕੋਲ ਕੁੱਲ 115 ਮੋਟਰਸਾਈਕਲ ਹੋ ਗਏ ਹਨ, ਇਸ ਨਾਲ ਅਪਰਾਧੀਆਂ ਦਾ ਪਿੱਛਾ ਕਰਨਾ ਤੇ ਉਨ੍ਹਾਂ ’ਤੇ ਕਾਬੂ ਪਾਉਣਾ ਹੋਰ ਵੀ ਆਸਾਨ ਹੋਵੇਗਾ। ਇਸ ਪੂਰੇ ਸਿਸਟਮ ਨੂੰ ਬੇਹੱਦ ਤੇਜ਼ ਬਣਾਇਆ ਗਿਆ ਹੈ। ਪੁਲਸ ਕੰਟਰੋਲ ਰੂਮ ’ਚ ਕਾਲ ਆਉਂਦੇ ਹੀ ਸਬੰਧਤ ਖੇਤਰ ’ਚ ਤਾਇਨਾਤ ਟੀਮ ਨੂੰ ਤੁਰੰਤ ਮੈਸੇਜ ਫਲੈਸ਼ ਕੀਤਾ ਜਾਂਦਾ ਹੈ। ਪੁਲਸ ਪ੍ਰਸ਼ਾਸਨ ਦਾ ਟੀਚਾ ਹੈ ਕਿ ਪੀੜਤ ਤੱਕ 5 ਮਿੰਟ ਦੇ ਅੰਦਰ-ਅੰਦਰ ਪੁਲਸ ਮਦਦ ਪਹੁੰਚ ਜਾਵੇ।

ਹੌਟ-ਸਪੌਟ ਖੇਤਰਾਂ ’ਚ ਰਹੇਗੀ ਤਾਇਨਾਤੀ
ਇਨ੍ਹਾਂ ਵਿਸ਼ੇਸ਼ ਟੀਮਾਂ ਦੀ ਤਾਇਨਾਤੀ ਸ਼ਹਿਰ ਦੇ ਉਨ੍ਹਾਂ ‘ਹੌਟ-ਸਪੌਟ’ ਖੇਤਰਾਂ ’ਚ ਕੀਤੀ ਜਾਵੇਗੀ, ਜਿੱਥੇ ਅਪਰਾਧਿਕ ਵਾਰਦਾਤਾਂ ਦਾ ਖ਼ਦਸ਼ਾ ਜ਼ਿਆਦਾ ਰਹਿੰਦਾ ਹੈ। ਇਨ੍ਹਾਂ ਥਾਵਾਂ ’ਚ ਭੀੜ-ਭੜੱਕੇ ਵਾਲੇ ਬਜ਼ਾਰ, ਸੰਘਣੇ ਰਿਹਾਇਸ਼ੀ ਖੇਤਰ, ਸਕੂਲ ਤੇ ਕਾਲਜਾਂ ਦੇ ਆਲੇ-ਦੁਆਲੇ ਦੇ ਖੇਤਰ ਸ਼ਾਮਲ ਹਨ। ਇਹ ਟੀਮਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਲੋੜ ਦੇ ਹਿਸਾਬ ਨਾਲ ਆਪਣੇ-ਆਪਣੇ ਖੇਤਰਾਂ ’ਚ ਤਾਇਨਾਤ ਰਹਿਣਗੀਆਂ। ਲੋੜ ਪੈਣ ’ਤੇ ਦੂਜੀਆਂ ਟੀਮਾਂ ਵੀ ਬੈਕਅੱਪ ਲਈ ਤੁਰੰਤ ਮੌਕੇ ’ਤੇ ਪਹੁੰਚਣਗੀਆਂ।

ਸ਼ਿਫਟਾਂ ਤੇ ਮਹਿਲਾ ਪੁਲਸ ਕਰਮਚਾਰੀਆਂ ਦੀ ਰਹੇਗੀ ਅਹਿਮ ਭੂਮਿਕਾ
ਪੁਲਸ ਵੱਲੋਂ ਇਨ੍ਹਾਂ ਟੀਮਾਂ ਦੀ ਡਿਊਟੀ ਖ਼ਾਸ ਸ਼ਿਫਟਾਂ ’ਚ ਲਗਾਈ ਗਈ ਹੈ। ਨਵੀਂ ਰਣਨੀਤੀ ਤਹਿਤ ਮੋਟਰਸਾਈਕਲਾਂ ’ਤੇ ਪੁਰਸ਼ ਮੁਲਾਜ਼ਮ ਤਾਇਨਾਤ ਰਹਿਣਗੇ, ਜਦੋਂ ਕਿ ਐਕਟਿਵਾ ਸਕੂਟਰਾਂ ਦੀ ਕਮਾਨ ਮਹਿਲਾ ਪੁਲਸ ਮੁਲਾਜ਼ਮਾਂ ਦੇ ਹੱਥ ਹੋਵੇਗੀ। ਮਹਿਲਾ ਕਰਮਚਾਰੀਆਂ ਦੀ ਡਿਊਟੀ ਵਿਸ਼ੇਸ਼ ਤੌਰ ’ਤੇ ਦਿਨ ਦੇ ਸਮੇਂ ਰੱਖੀ ਗਈ ਹੈ। ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ ’ਚ ਕੀਤਾ ਗਿਆ ਇਹ ਤਜ਼ਰਬਾ ਕਾਫੀ ਕਾਮਯਾਬ ਸਾਬਤ ਹੋ ਰਿਹਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ