Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਟਰੈਕ ਵਿਚਾਲੇ ਫਸੀ ਕਾਰ, ਮੌਕੇ 'ਤੇ ਮਚ ਗਈ ਹਫੜਾ-ਦਫੜੀ

27 ਜਨਵਰੀ, 2026 05:34 PM

ਚੰਡੀਗੜ੍ਹ : ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਅੱਜ ਤੜਕਸਾਰ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਹਿਮਾਚਲ ਨੰਬਰ ਦੀ ਇਕ ਕਾਰ ਰੇਲਵੇ ਪਲੇਟਫਾਰਮ ਅਤੇ ਟਰੈਕ ਵਿਚਕਾਰ ਜਾ ਫਸੀ। ਇਸ ਨਾਲ ਸਟੇਸ਼ਨ ਕੰਪਲੈਕਸ 'ਚ ਥੋੜ੍ਹੇ ਸਮੇਂ ਲਈ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇਸ ਕਾਰ 'ਚ 2 ਨੌਜਵਾਨ ਸਵਾਰ ਦੱਸੇ ਜਾ ਰਹੇ ਸਨ। ਕਾਰ ਪਲੇਟਫਾਰਮ ਨੰਬਰ-1 ਤੱਕ ਪਹੁੰਚ ਗਈ ਅਤੇ ਪਲੇਟਫਾਰਮ ਅਤੇ ਰੇਲਵੇ ਟਰੈਕ ਵਿਚਾਲੇ ਫਸ ਗਈ।

ਇਸ ਦੌਰਾਨ ਸਟੇਸ਼ਨ 'ਤੇ ਮੌਜੂਦ ਇਖ ਯਾਤਰੀ ਨੇ ਘਟਨਾ ਦੀ ਵੀਡੀਓ ਬਣਾ ਲਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਆਰ. ਪੀ. ਐੱਫ. ਦੇ ਜਵਾਨ ਮੌਕੇ 'ਤੇ ਪੁੱਜੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਦੋਵੇਂ ਨੌਜਵਾਨ ਨਸ਼ੇ ਦੀ ਹਾਲਤ 'ਚ ਸਨ, ਜਿਸ ਕਾਰਨ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਹੋ ਸਕਿਆ ਕਿ ਕਾਰ ਕਿਵੇਂ ਪਲੇਟਫਾਰਮ ਤੱਕ ਪਹੁੰਚ ਗਈ।

ਚੰਗੀ ਗੱਲ ਇਹ ਰਹੀ ਕਿ ਜਿਸ ਸਮੇਂ ਕਾਰ ਪਲੇਟਫਾਰਮ ਅਤੇ ਟਰੈਕ ਵਿਚਾਲੇ ਫਸੀ ਹੋਈ ਸੀ, ਉਸ ਦੌਰਾਨ ਕਿਸੇ ਵੀ ਟਰੇਨ ਦੀ ਆਵਾਜਾਈ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਹ ਵੀ ਪਤਾ ਲੱਗਾ ਹੈ ਕਿ ਰੇਲਵੇ ਐਕਟ ਦੇ ਤਹਿਤ ਵਿਸ਼ਾਲ ਧੀਮਾਨ ਨਾਂ ਦੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ