Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

26 ਜੁਲਾਈ, 2026 06:11 PM

ਚੰਡੀਗੜ੍ਹ : ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਸ਼ਵ ਪੱਧਰੀ ਪੁਨਰ ਨਿਰਮਾਣ ਕਾਰਜ ਤਹਿਤ ਕੰਸਟ੍ਰਕਸ਼ਨ ਕੰਪਨੀ ਵੱਲੋਂ ਸਤੰਬਰ ਦੇ ਤੀਜੇ ਹਫ਼ਤੇ ਤੋਂ 15 ਦਿਨਾਂ ਦਾ ਬਲਾਕ ਮੰਗਿਆ ਗਿਆ ਹੈ। ਇਸ ਦਾ ਪ੍ਰਸਤਾਵ ਤਿਆਰ ਕਰਕੇ ਰੇਲਵੇ ਮੰਡਲ ਨੂੰ ਭੇਜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੋਨਕੋਰਸ ਦੇ ਨਾਲ ਬਣੇ ਫੁੱਟ ਓਵਰਬ੍ਰਿਜ (ਐੱਫ. ਓ. ਬੀ.) ’ਤੇ ਹਰ ਪਲੇਟਫਾਰਮ ਦੇ ਉੱਪਰ ਕੰਮ ਕੀਤਾ ਜਾਵੇਗਾ। ਇਸ ਦੇ ਲਈ ਹਰੇਕ ਪਲੇਟਫਾਰਮ ’ਤੇ ਦੋ ਦਿਨਾਂ ਦਾ 24-24 ਘੰਟਿਆਂ ਦਾ ਬਲਾਕ ਲਿਆ ਜਾਵੇਗਾ। ਇਸ ਦੌਰਾਨ ਸਬੰਧਿਤ ਪਲੇਟਫਾਰਮ ’ਤੋਂ ਰੇਲ ਆਵਾਜਾਈ ਬੰਦ ਰਹੇਗੀ। ਰੇਲਵੇ ਅਧਿਕਾਰੀਆਂ ਵੱਲੋਂ ਬਲਾਕ ਦੌਰਾਨ ਰੇਲ ਸੰਚਾਲਨ ਸਬੰਧੀ ਖਰੜਾ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਯਾਤਰੀਆਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਪੇਸ਼ ਆਏ। ਹਾਲਾਂਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਦੂਜੇ ਸੂਬਿਆਂ ਨੂੰ ਜਾਣ ਵਾਲੀਆਂ ਕੁੱਝ ਰੇਲਗੱਡੀਆਂ ਨੂੰ ਰੱਦ ਵੀ ਕੀਤਾ ਜਾ ਸਕਦਾ ਹੈ। ਚੰਡੀਗੜ੍ਹ ਅਤੇ ਪੰਚਕੂਲਾ ਵਾਲੇ ਪਾਸੇ ਬਣੀਆਂ ਦੋਵੇਂ ਨਵੀਆਂ ਇਮਾਰਤਾਂ ਦੇ ਵਿਚਕਾਰ ਕੋਨਕੋਰਸ ਬਣਾਇਆ ਗਿਆ ਹੈ। ਯਾਤਰੀਆਂ ਦੀ ਸਹੂਲਤ ਲਈ ਦੋਵੇਂ ਪਾਸਿਆਂ ਦੇ ਫੁੱਟ ਓਵਰਬ੍ਰਿਜਾਂ ਨੂੰ ਪਾਰਕਿੰਗ ਖੇਤਰ ਤੱਕ ਜੋੜਿਆ ਜਾ ਰਿਹਾ ਹੈ। ਪੰਚਕੂਲਾ ਵਾਲੇ ਪਾਸੇ ਕੰਮ ਲਗਭਗ ਪੂਰਾ ਹੋ ਗਿਆ ਹੈ, ਜਦੋਂ ਕਿ ਪਲੇਟਫਾਰਮ ਦੇ ਉੱਪਰ ਤੋਂ ਨਿਕਲਣ ਵਾਲੇ ਫੁੱਟ ਓਵਰਬ੍ਰਿਜ ਦਾ ਕੰਮ ਹਾਲੇ ਬਾਕੀ ਹੈ। ਕੰਪਨੀ ਵੱਲੋਂ ਪਹਿਲਾਂ ਪਲੇਟਫਾਰਮ ਨੰਬਰ-1 ਅਤੇ 2 ’ਤੇ ਦੋ ਦਿਨਾਂ ਦਾ 24-24 ਘੰਟੇ ਦਾ ਬਲਾਕ ਲਿਆ ਜਾਏਗਾ। ਇਸ ਦੇ ਬਾਅਦ ਪਲੇਟਫਾਰਮ ਨੰਬਰ-3, 4 ਅਤੇ 5 ਤੇ 6 ’ਤੇ ਵੀ ਦੋ ਦਿਨਾਂ ਦਾ ਬਲਾਕ ਲਿਆ ਜਾਏਗਾ। ਦੋਵੇਂ ਪਾਸੇ ਫੁੱਟ ਓਵਰਬ੍ਰਿਜਾਂ ਦੇ ਥੰਮ੍ਹ ਤਿਆਰ ਹੋ ਗਏ ਹਨ, ਜਦੋਂ ਕਿ ਇਨ੍ਹਾਂ ’ਤੇ ਗਰਡਰ ਅਤੇ ਛੱਤ ਪਾਉਣ ਦਾ ਕੰਮ ਬਾਕੀ ਹੈ।

ਕੁੱਝ ਰੇਲਗੱਡੀਆਂ ਅੰਬਾਲਾ ਅਤੇ ਘੱਗਰ ਰੇਲਵੇ ਸਟੇਸ਼ਨਾਂ ਤੋਂ ਚਲਾਈਆਂ ਜਾਣ
ਪੁਨਰ ਨਿਰਮਾਣ ਕਾਰਜ ਲਈ ਮੰਗੇ ਗਏ 15 ਦਿਨਾਂ ਦੇ ਬਲਾਕ ਦੌਰਾਨ ਰੇਲ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ। ਯਾਤਰੀਆਂ ਦੀ ਸਹੂਲਤ ਲਈ ਕੁੱਝ ਰੇਲਗੱਡੀਆਂ ਰੱਦ ਕਰਨ ਦੇ ਨਾਲ ਹੀ ਕੁਝ ਰੇਲਗੱਡੀਆਂ ਦੇ ਪਲੇਟਫਾਰਮਾਂ ’ਚ ਵੀ ਬਦਲਾਅ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਮੁਤਾਬਿਕ ਪਹਿਲਾਂ ਪਲੇਟਫਾਰਮ ਨੰਬਰ-1 ਅਤੇ 2 ’ਤੇ ਫੁੱਟ ਓਵਰਬ੍ਰਿਜ ਦਾ ਕੰਮ ਕੀਤਾ ਜਾਵੇਗਾ। ਕੰਮ ਪੂਰਾ ਹੋਣ ਤੋਂ ਬਾਅਦ ਸਬੰਧਿਤ ਪਲੇਟਫਾਰਮ ਨੂੰ ਅਗਲੇ ਦਿਨ ਰੇਲ ਸੰਚਾਲਨ ਲਈ ਖੋਲ੍ਹ ਦਿੱਤਾ ਜਾਵੇਗਾ। ਚੰਡੀਗੜ੍ਹ ਰੇਲਵੇ ਸਟੇਸ਼ਨ ਸਭ ਤੋਂ ਵਿਅਸਤ ਸਟੇਸ਼ਨਾਂ ’ਚ ਸ਼ਾਮਲ ਹੈ, ਇਸ ਲਈ ਰੇਲਵੇ ਦੀ ਕੋਸ਼ਿਸ਼ ਹੈ ਕਿ ਕੁੱਝ ਰੇਲਗੱਡੀਆਂ ਦਾ ਸੰਚਾਲਨ ਅੰਬਾਲਾ ਅਤੇ ਘੱਗਰ ਰੇਲਵੇ ਸਟੇਸ਼ਨਾਂ ਤੋਂ ਕੀਤਾ ਜਾਏ। ਆਰ. ਐੱਲ. ਡੀ. ਏ. ਅਧਿਕਾਰੀ ਨੇ ਦੱਸਿਆ ਕਿ ਸਟੇਸ਼ਨ ’ਤੇ ਪੁਨਰ ਨਿਰਮਾਣ ਕਾਰਜ ਕਰ ਰਹੀ ਕੰਪਨੀ ਵੱਲੋਂ ਸਤੰਬਰ ’ਚ 15 ਦਿਨਾਂ ਦਾ ਬਲਾਕ ਮੰਗਿਆ ਹੈ। ਇਸ ਦਾ ਪ੍ਰਸਤਾਵ ਤਿਆਰ ਕਰਕੇ ਅੰਬਾਲਾ ਮੰਡਲ ਨੂੰ ਭੇਜ ਦਿੱਤਾ ਗਿਆ। ਇਜ਼ਾਜਤ ਮਿਲਦੇ ਹੀ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...