Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ ਵਾਲਿਓ! ਨਵੇਂ ਤੋਹਫ਼ੇ ਲਈ ਰਹੋ ਤਿਆਰ, ਇਸ ਤਾਰੀਖ਼ ਨੂੰ ਪੁੱਜ ਰਹੇ PM ਮੋਦੀ

25 ਨਵੰਬਰ, 2024 06:33 PM

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ’ਚ ਆਉਣਗੇ। ਚੰਡੀਗੜ੍ਹ ਪੁਲਸ ਤੇ ਯੂ. ਟੀ. ਪ੍ਰਸ਼ਾਸਨਿਕ ਅਧਿਕਾਰੀ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਅਤੇ ਸੁਰੱਖਿਆ ਨੂੰ ਲੈ ਕੇ ਮੀਟਿੰਗਾਂ ਕਰਨ ’ਚ ਰੁੱਝੇ ਹੋਏ ਹਨ। ਰਜਿੰਦਰਾ ਪਾਰਕ ’ਚ ਬਣੇ ਹੈਲੀਪੈਡ ਨੂੰ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਲਈ ਵਰਤਣ ਦੀ ਯੋਜਨਾ ਸੀ ਪਰ ਸੁਰੱਖਿਆ ਏਜੰਸੀਆਂ ਨੇ ਇਸ ਨੂੰ ਅਸੁਰੱਖਿਅਤ ਦੱਸਦਿਆਂ ਰੱਦ ਕਰ ਦਿੱਤਾ। ਏਜੰਸੀਆਂ ਦਾ ਕਹਿਣਾ ਹੈ ਕਿ ਹੈਲੀਪੈਡ ਸਮਾਗਮ ਸਥਾਨ ਤੋਂ 200-250 ਮੀਟਰ ਅੰਦਰ ਹੋਣਾ ਚਾਹੀਦਾ ਹੈ, ਜਦਕਿ ਰਾਜਿੰਦਰਾ ਪਾਰਕ ਦੀ ਦੂਰੀ 500 ਮੀਟਰ ਤੋਂ ਵੱਧ ਹੈ।

ਇਸ ਦੇ ਮੱਦੇਨਜ਼ਰ ਹੁਣ ਬਦਲਵੇਂ ਸਥਾਨਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਰਾਜਿੰਦਰਾ ਪਾਰਕ ਤੇ ਪੈੱਕ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੈੱਕ ’ਚ ਸਮਾਗਮ ਵਾਲੀ ਥਾਂ ’ਤੇ ਵੱਡੇ-ਵੱਡੇ ਟੈਂਟ ਲਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਦਿੱਲੀ ਦੀਆਂ ਸੁਰੱਖਿਆ ਏਜੰਸੀਆਂ ਚੰਡੀਗੜ੍ਹ ’ਚ ਤਾਇਨਾਤ ਹਨ ਤੇ ਆਪਣੇ ਤਰੀਕੇ ਨਾਲ ਸੁਰੱਖਿਆ ਦਾ ਜਾਇਜ਼ਾ ਲੈ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਚੰਡੀਗੜ੍ਹ ਪੁਲਸ ਤੇ ਪ੍ਰਸ਼ਾਸਨ ਹਰ ਪਹਿਲੂ ਨੂੰ ਧਿਆਨ ’ਚ ਰੱਖਦਿਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁੱਟੇ ਹਨ।

ਪ੍ਰੋਗਰਾਮ ’ਚ 15 ਹਜ਼ਾਰ ਲੋਕਾਂ ਦੇ ਬੈਠਣ ਦੀ ਹੋਵੇਗੀ ਵਿਵਸਥਾ
ਪ੍ਰਧਾਨ ਮੰਤਰੀ ਦੀ ਇਹ ਫੇਰੀ ਚੰਡੀਗੜ੍ਹ ’ਚ ਤਿੰਨ ਨਵੇਂ ਕਾਨੂੰਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਦਾ ਦੌਰਾ ਕਰ ਕੇ ਇਸ ਪ੍ਰਕਿਰਿਆ ਦਾ ਜਾਇਜ਼ਾ ਲਿਆ ਸੀ ਅਤੇ ਇਸ ਨੂੰ 100 ਫ਼ੀਸਦੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਪ੍ਰਧਾਨ ਮੰਤਰੀ ਇਸ ਪ੍ਰਾਪਤੀ ’ਤੇ ਚੰਡੀਗੜ੍ਹ ਨੂੰ ‘ਵਾਪਸੀ ਤੋਹਫ਼ਾ’ ਦੇਣ ਆ ਰਹੇ ਹਨ। ਪੈੱਕ ’ਚ ਹੋਣ ਜਾ ਰਹੇ ਪ੍ਰੋਗਰਾਮ ’ਚ ਕਰੀਬ 15 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਤਿਆਰੀਆਂ ਕਰ ਲਈਆਂ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਹੈ ਕਿ ਸਮਾਗਮ ’ਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਚੰਡੀਗੜ੍ਹ ਲਈ ਅਹਿਮ ਮੰਨਿਆ ਜਾ ਰਿਹਾ ਹੈ ਤੇ ਇਸ ਰਾਹੀਂ ਸ਼ਹਿਰ ਨੂੰ ਨਵੇਂ ਤੋਹਫ਼ੇ ਮਿਲਣ ਦੀ ਉਮੀਦ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ