Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ ਹਵਾਈ ਅੱਡੇ ਨੂੰ ਲੈ ਕੇ ਵੱਡੀ ਖ਼ਬਰ, ਨਵੀਂ ਅੰਤਰਰਾਸ਼ਟਰੀ ਉਡਾਣ ਸ਼ੁਰੂ ਕਰਨ ਵਾਲੀ ਏਅਰਲਾਈਨ ਨੂੰ...

18 ਸਤੰਬਰ, 2025 04:34 PM

ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਨਵੀਂ ਅੰਤਰਰਾਸ਼ਟਰੀ ਉਡਾਣ ਸ਼ੁਰੂ ਕਰਨ ਵਾਲੀ ਏਅਰਲਾਈਨ ਨੂੰ ਕਈ ਰਿਆਇਤਾਂ ਮਿਲਣਗੀਆਂ। ਨਵੀਂ ਅੰਤਰਰਾਸ਼ਟਰੀ ਉਡਾਣ ਸ਼ੁਰੂ ਕਰਨ ਵਾਲੀ ਏਅਰਲਾਈਨ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਰਾਤ ਦੀ ਪਾਰਕਿੰਗ ਚਾਰਜ, ਲੈਂਡਿੰਗ ਚਾਰਜ ਅਤੇ ਕਾਰਗੋ ਚਾਰਜ ਮੁਆਫ਼ ਕਰਨ ਤੋਂ ਇਲਾਵਾ ਪ੍ਰਚਾਰ ਅਤੇ ਮਾਰਕੀਟਿੰਗ 'ਚ ਵੀ ਛੋਟ ਮਿਲੇਗੀ। ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਲਿਮਟਿਡ ਨੇ ਇਨ੍ਹਾਂ ਰਿਆਇਤਾਂ ਲਈ ਵਿਕਸਿਤ ਕਈ ਨੀਤੀਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਸੀ. ਈ. ਓ. ਅਜੇ ਵਰਮਾ ਨੇ ਬੁੱਧਵਾਰ ਨੂੰ ਯਾਤਰੀ ਸੇਵਾ ਦਿਵਸ ਦੇ ਮੌਕੇ ’ਤੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਰਿਆਇਤਾਂ ਨਾਲ ਏਅਰਲਾਈਨਾਂ ਨੂੰ ਪ੍ਰਤੀ ਮਹੀਨਾ ਕਰੀਬ ਇੱਕ ਤੋਂ ਡੇਢ ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਵਿਦੇਸ਼ੀ ਏਅਰਲਾਈਨਾਂ ਨੂੰ ਵੀ ਚੰਡੀਗੜ੍ਹ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਤੋਂ ਪੁਆਇੰਟ ਆਫ ਕਾਲ ਬਾਰੇ ਵੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਇਹ ਉਮੀਦ ਹੈ ਕਿ ਇਸ ਨੂੰ ਵੀ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਚੰਡੀਗੜ੍ਹ ਹਵਾਈ ਅੱਡੇ ਤੋਂ ਬਹੁਤ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਸਕਣਗੀਆਂ।

ਪੁਆਇੰਟ ਆਫ਼ ਕਾਲ ’ਤੇ ਮੰਤਰਾਲਾ ਕਰ ਰਿਹਾ ਵਿਚਾਰ
ਸੀ. ਈ. ਓ. ਅਜੇ ਵਰਮਾ ਨੇ ਦੱਸਿਆ ਕਿ ਕੋਲਕਾਤਾ 'ਚ ਹਾਲ ਹੀ 'ਚ ਹੋਈ ਮੀਟਿੰਗ ਵਿਚ ਪੁਆਇੰਟ ਆਫ਼ ਕਾਲ ’ਤੇ ਚਰਚਾ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿਚ ਵੀ ਪੁਆਇੰਟ ਆਫ਼ ਕਾਲ ਦਾ ਮੁੱਦਾ ਚੁੱਕਿਆ ਗਿਆ ਸੀ। ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਨੇ ਪੁਆਇੰਟ ਆਫ਼ ਕਾਲ ’ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਵੀ ਉਠਾਇਆ ਸੀ। ਸਾਰਿਆਂ ਨੇ ਮੰਗ ਕੀਤੀ ਕਿ ਚੰਡੀਗੜ੍ਹ ਹਵਾਈ ਅੱਡਾ ਪੁਆਇੰਟ ਆਫ਼ ਕਾਲ ਸ਼ੁਰੂ ਹੋਣੀ ਚਾਹੀਦੀ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਹੁਣ ਇਸ ’ਤੇ ਵਿਚਾਰ ਕਰ ਰਿਹਾ ਹੈ। ਚੰਡੀਗੜ੍ਹ ਸਮੇਤ ਦੇਸ਼ ਭਰ ਦੇ 17 ਹਵਾਈ ਅੱਡਿਆਂ ਨੂੰ ਪੁਆਇੰਟ ਆਫ਼ ਕਾਲ ਲਈ ਵਿਚਾਰਿਆ ਜਾ ਰਿਹਾ ਹੈ। ਕੋਲਕਾਤਾ ਵਿਚ ਹੋਈ ਇੱਕ ਹਾਲ ਹੀ ਵਿਚ ਹੋਈ ਮੀਟਿੰਗ ਵਿਚ ਖ਼ੁਲਾਸਾ ਹੋਇਆ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਉਨ੍ਹਾਂ ਦੇਸ਼ਾਂ ਲਈ ਪੁਆਇੰਟ ਆਫ਼ ਕਾਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਨ੍ਹਾਂ ਦੀਆਂ ਯਾਤਰਾਵਾਂ 7 ਤੋਂ 8 ਘੰਟਿਆਂ ਵਿਚ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ।

ਉਦੈਪੁਰ, ਅਯੁੱਧਿਆ ਅਤੇ ਪ੍ਰਯਾਗਰਾਜ ਲਈ ਨਵੀਆਂ ਉਡਾਣਾਂ ਲਈ ਏਅਰਲਾਈਨਾਂ ਤਿਆਰ
ਦੇਸ਼ ਨੂੰ ਹਵਾਈ ਜਹਾਜ਼ਾਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦਾ ਅਸਰ ਨਵੀਆਂ ਘਰੇਲੂ ਉਡਾਣਾਂ ਦੀ ਸ਼ੁਰੂਆਤ ’ਤੇ ਪੈ ਰਿਹਾ ਹੈ। ਕਈ ਏਅਰਲਾਈਨਾਂ ਚੰਡੀਗੜ੍ਹ ਤੋਂ ਉਦੈਪੁਰ, ਅਯੁੱਧਿਆ ਅਤੇ ਪ੍ਰਯਾਗਰਾਜ ਲਈ ਨਵੀਆਂ ਉਡਾਣਾਂ ਸ਼ੁਰੂ ਕਰਨ ਦੀ ਤਿਆਰੀ ਕਰ ਰਹੀਆਂ ਹਨ। ਅਜੇ ਵਰਮਾ ਨੇ ਕਿਹਾ ਕਿ ਦੇਸ਼ ਭਰ ਵਿਚ ਕਰੀਬ 400 ਜਹਾਜ਼ਾਂ ਦੀ ਘਾਟ ਹੈ, ਪਰ 2026 ਤੱਕ ਦੇਸ਼ ਦੀਆਂ ਏਅਰਲਾਈਨਾਂ ਕੋਲ ਕਰੀਬ 200 ਨਵੇਂ ਜਹਾਜ਼ ਆ ਰਹੇ ਹਨ। ਇੰਡੀਗੋ ਅਤੇ ਏਅਰ ਇੰਡੀਆ ਨੇ ਜਹਾਜ਼ ਖਰੀਦਣ ਲਈ ਪਹਿਲਾਂ ਹੀ ਬੁਕਿੰਗ ਕਰ ਲਈ ਹੈ। ਜਿਵੇਂ ਹੀ ਇਨ੍ਹਾਂ ਏਅਰਲਾਈਨਾਂ ਨੂੰ ਨਵੇਂ ਜਹਾਜ਼ ਮਿਲਣਗੇ, ਉਹ ਚੰਡੀਗੜ੍ਹ ਤੋਂ ਇਨ੍ਹਾਂ ਤਿੰਨਾਂ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕਰ ਦੇਣਗੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ