Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

16 ਜੁਲਾਈ, 2026 06:36 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ 'ਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਹੁਣ ਅਹਿਮ ਮੋੜ 'ਤੇ ਪਹੁੰਚਦੀ ਨਜ਼ਰ ਆ ਰਹੀ ਹੈ। ਪਾਰਟੀ ਹਾਈਕਮਾਨ ਦੀ ਵੱਧਦੀ ਸਰਗਰਮੀ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਸੰਗਠਨਕ ਏਕਤਾ ਅਤੇ ਅਨੁਸ਼ਾਸਨ ਦੇ ਮਾਮਲੇ 'ਚ ਹੁਣ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਇਸ ਦਰਮਿਆਨ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂਆਂ ਵੱਲੋਂ ਅਪਣਾਈ ਗਈ ਰਣਨੀਤੀ ਉਨ੍ਹਾਂ 'ਤੇ ਹੀ ਭਾਰੀ ਪੈ ਸਕਦੀ ਹੈ? ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦਿੱਲੀ ਪਹੁੰਚ ਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਉਸ ਧੜੇ ਦੀ ਪਹਿਲੀ ਅਧਿਕਾਰਕ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ, ਜੋ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਕਾਂਗਰਸ ਨਾਲ ਜੁੜੇ ਕਈ ਫ਼ੈਸਲਿਆਂ 'ਤੇ ਵੱਖਰਾ ਰੁਖ ਅਪਣਾਉਂਦਾ ਆ ਰਿਹਾ ਹੈ। ਇਸ ਤੋਂ ਪਹਿਲਾਂ ਚੰਨੀ ਅਤੇ ਰੰਧਾਵਾ ਦੀ ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ। ਹਾਲਾਂਕਿ ਸਿਆਸੀ ਗਲਿਆਰਿਆਂ ਵਿੱਚ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਹੈ ਕਿ ਹੁਣ ਤੱਕ ਰਾਹੁਲ ਗਾਂਧੀ ਨੇ ਚੰਨੀ ਧੜੇ ਨਾਲ ਸਿੱਧੀ ਮੁਲਾਕਾਤ ਨਹੀਂ ਕੀਤੀ। ਇਸ ਕਾਰਨ ਪੂਰੇ ਘਟਨਾਕ੍ਰਮ ਨੂੰ ਵੱਖਰੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਅੰਦਰ ਇਸ ਨੂੰ ਇੱਕ ਸੰਦੇਸ਼ ਵਜੋਂ ਵੀ ਲਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਇਸ ਵੇਲੇ ਦਬਾਅ ਦੀ ਸਿਆਸਤ ਅੱਗੇ ਝੁਕਣ ਦੇ ਮੂਡ 'ਚ ਨਹੀਂ ਹੈ।


ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਪੰਜਾਬ ਨਾਲ ਜੁੜੇ ਮਾਮਲਿਆਂ ਬਾਰੇ ਆਪਣੀ ਸਪੱਸ਼ਟ ਰਾਏ ਪਾਰਟੀ ਲੀਡਰਸ਼ਿਪ ਅੱਗੇ ਰੱਖ ਦਿੱਤੀ ਹੈ। ਇਹ ਵੀ ਚਰਚਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਫਿਲਹਾਲ ਚੰਨੀ ਧੜੇ ਨਾਲ ਕੋਈ ਵੱਖਰੀ ਮੀਟਿੰਗ ਤੈਅ ਨਹੀਂ ਕੀਤੀ ਗਈ। ਇਸ ਤੋਂ ਇਹ ਸੰਕੇਤ ਵੀ ਮਿਲ ਰਹੇ ਹਨ ਕਿ ਪਾਰਟੀ ਪਹਿਲ ਦੇ ਆਧਾਰ 'ਤੇ ਸੰਗਠਨਕ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉਹ ਲਗਾਤਾਰ ਜ਼ਿਲ੍ਹਾ ਪੱਧਰੀ ਆਗੂਆਂ, ਵਰਕਰਾਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਵੜਿੰਗ ਸੰਗਠਨ 'ਚ ਆਪਣੀ ਪਕੜ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਅਧਿਕਾਰਤ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜਾਰੀ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਹਾਈਕਮਾਨ ਕਿਸੇ ਵੀ ਤਰ੍ਹਾਂ ਦੀ ਸਮਾਂਤਰ ਸਿਆਸਤ ਜਾਂ ਜਨਤਕ ਦਬਾਅ ਬਣਾਉਣ ਦੀ ਕੋਸ਼ਿਸ਼ ਨੂੰ ਅਨੁਸ਼ਾਸਨਹੀਣਤਾ ਵਜੋਂ ਲੈਂਦੀ ਹੈ ਤਾਂ ਆਉਣ ਵਾਲੇ ਦਿਨਾਂ 'ਚ ਕੋਈ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ।


ਹਾਲਾਂਕਿ ਪਾਰਟੀ ਵੱਲੋਂ ਅਜੇ ਤੱਕ ਕਿਸੇ ਕਾਰਵਾਈ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ, ਪਰ ਦਿੱਲੀ 'ਚ ਚੱਲ ਰਹੀਆਂ ਮੀਟਿੰਗਾਂ ਨੇ ਸਿਆਸੀ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਅੰਦਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਇਕਾਈ 'ਚ ਲਗਾਤਾਰ ਸਾਹਮਣੇ ਆ ਰਹੀ ਧੜੇਬੰਦੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਅਜਿਹੇ ਵਿੱਚ ਜੋ ਵੀ ਫ਼ੈਸਲਾ ਹੋਵੇਗਾ, ਉਸ ਦਾ ਮੁੱਖ ਮਕਸਦ ਸੰਗਠਨ ਨੂੰ ਇਕਜੁੱਟ ਰੱਖਣਾ ਅਤੇ ਚੋਣੀ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੋਵੇਗਾ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਜੇਕਰ ਹਾਈਕਮਾਨ ਅਨੁਸ਼ਾਸਨ ਦੇ ਮਾਮਲੇ 'ਚ ਸਖ਼ਤ ਰੁਖ ਅਪਣਾਉਂਦੀ ਹੈ ਤਾਂ ਇਹ ਪੰਜਾਬ ਕਾਂਗਰਸ ਲਈ ਵੱਡਾ ਸੰਦੇਸ਼ ਹੋਵੇਗਾ। ਜੇਕਰ ਗੱਲਬਾਤ ਰਾਹੀਂ ਹੱਲ ਕੱਢਿਆ ਜਾਂਦਾ ਹੈ ਤਾਂ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਕਾਂਗਰਸ ਟਕਰਾਅ ਦੀ ਥਾਂ ਸੰਤੁਲਨ ਅਤੇ ਸਹਿਮਤੀ ਦੀ ਰਾਜਨੀਤੀ ਨੂੰ ਤਰਜ਼ੀਹ ਦੇਣਾ ਚਾਹੁੰਦੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਕੀ ਚੰਨੀ ਧੜੇ ਦੀ ਰਣਨੀਤੀ ਕਾਮਯਾਬ ਹੋਵੇਗੀ ਜਾਂ ਰਾਹੁਲ ਗਾਂਧੀ ਅਜਿਹਾ ਫ਼ੈਸਲਾ ਲੈਣਗੇ, ਜੋ ਪੰਜਾਬ ਕਾਂਗਰਸ ਦੀ ਭਵਿੱਖੀ ਦਿਸ਼ਾ ਹੀ ਤੈਅ ਕਰ ਦੇਵੇ? ਇਸ ਦਾ ਜਵਾਬ ਆਉਣ ਵਾਲੇ ਇੱਕ-ਦੋ ਦਿਨਾਂ 'ਚ ਮਿਲ ਸਕਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ