Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

ਛੋਟਾ ਹੋਇਆ CM ਨਾਇਬ ਸੈਣੀ ਦਾ ਕਾਫਲਾ, ਵਰਚੁਅਲ ਤੌਰ 'ਤੇ ਮੀਟਿੰਗਾਂ ਕਰਨ 'ਤੇ ਦਿੱਤਾ ਜ਼ੋਰ

14 ਮਈ, 2026 04:53 PM

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਸ਼ਟਰ ਹਿੱਤ ਵਿਚ ਬਾਲਣ (ਫਿਊਲ) ਦੀ ਬਚਤ ਅਤੇ ਸਰੋਤਾਂ ਦੀ ਸਹੀ ਵਰਤੋਂ ਲਈ ਇਕ ਵੱਡੀ ਪਹਿਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਚੱਲਦਿਆਂ ਮੁੱਖ ਮੰਤਰੀ ਸੈਣੀ ਨੇ ਆਪਣੇ ਕਾਫਲੇ ਦਾ ਆਕਾਰ ਛੋਟਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਮੁੱਖ ਮੰਤਰੀ ਦੇ ਨਾਲ-ਨਾਲ ਮੰਤਰੀਆਂ ਅਤੇ ਵਿਧਾਇਕਾਂ ਦੇ ਵਾਹਨਾਂ ਦਾ ਕਾਫਲਾ ਵੀ ਪਹਿਲਾਂ ਨਾਲੋਂ ਛੋਟਾ ਹੋਵੇਗਾ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਇਬ ਸੈਣੀ ਦੇ ਕਾਫਲੇ ਵਿਚ ਹੁਣ ਸਿਰਫ਼ ਸੁਰੱਖਿਆਂ ਲਈ ਅਤਿ ਲੋੜੀਂਦੇ ਵਾਹਨ ਹੀ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਇਹ ਵੀ ਸੰਕਲਪ ਲਿਆ ਹੈ ਕਿ ਉਹ ਹਫ਼ਤੇ ਵਿਚ ਇਕ ਦਿਨ ਬਿਨਾਂ ਕਿਸੇ ਵਾਹਨ ਦੇ ਆਪਣਾ ਕੰਮਕਾਜ ਚਲਾਉਣਗੇ। ਪੈਟਰੋਲ-ਡੀਜ਼ਲ ਦੀ ਬਚਤ ਲਈ ਸਰਕਾਰੀ ਮੀਟਿੰਗਾਂ ਹੁਣ ਜ਼ਿਆਦਾਤਰ ਵਰਚੁਅਲ (ਵੀਡੀਓ ਕਾਨਫਰੰਸਿੰਗ ਰਾਹੀਂ) ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਨਿਯਮ ਸਿਰਫ਼ ਉਨ੍ਹਾਂ 'ਤੇ ਹੀ ਨਹੀਂ, ਸਗੋਂ ਸਾਰੇ ਮੰਤਰੀਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ 'ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਯਾਤਰਾ ਦੌਰਾਨ ਘੱਟ ਤੋਂ ਘੱਟ ਵਾਹਨਾਂ ਦੀ ਵਰਤੋਂ ਕੀਤੀ ਜਾਵੇ ਅਤੇ ਬਹੁਤ ਜ਼ਰੂਰੀ ਹੋਣ 'ਤੇ ਹੀ ਸਫ਼ਰ ਕੀਤਾ ਜਾਵੇ।

ਜਨਤਾ ਨੂੰ ਅਪੀਲ
ਮੁੱਖ ਮੰਤਰੀ ਨੇ ਹਰਿਆਣਾ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਵੀ ਵੱਧ ਤੋਂ ਵੱਧ ਜਨਤਕ ਟ੍ਰਾਂਸਪੋਰਟ (Public Transport) ਦੀ ਵਰਤੋਂ ਕਰਨ ਤਾਂ ਜੋ ਦੇਸ਼ ਹਿੱਤ ਵਿੱਚ ਤੇਲ ਦੀ ਬਚਤ ਕੀਤੀ ਜਾ ਸਕੇ। ਸਰਕਾਰ ਦੇ ਇਸ ਕਦਮ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ, ਕਿਉਂਕਿ ਇਸ ਨਾਲ ਨਾ ਸਿਰਫ਼ ਸਰਕਾਰੀ ਖ਼ਰਚਾ ਘਟੇਗਾ ਸਗੋਂ ਵਾਤਾਵਰਣ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ