Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...

09 ਮਾਰਚ, 2026 07:06 PM

ਜ਼ੀਰਕਪੁਰ : ਛੱਤਬੀੜ ਚਿੜੀਆਘਰ ’ਚ ਹੁਣ ਕਿਸੇ ਵੀ ਵਾਹਨ ਵੱਲੋਂ ਹਾਰਨ ਮਾਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਹ ਫ਼ੈਸਲਾ ਇਕ ਸੈਲਾਨੀ ਦੀ ਸ਼ਿਕਾਇਤ ਸਾਹਮਣੇ ਆਉਣ ਅਤੇ ਮਾਮਲੇ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ। ਵਿਭਾਗ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ। ਹਾਸਲ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਚਿੜੀਆਘਰ ਘੁੰਮਣ ਆਏ ਇਕ ਸੈਲਾਨੀ ਨੇ ਸ਼ਿਕਾਇਤ ਕੀਤੀ ਸੀ ਕਿ ਅੰਦਰ ਚੱਲ ਰਹੇ ਕੁੱਝ ਵਾਹਨਾਂ ਦੇ ਹਾਰਨ ਦੀ ਆਵਾਜ਼ ਕਾਰਨ ਜਾਨਵਰਾਂ ਤੇ ਪੰਛੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਜਾਂਚ ਕਰਕੇ ਤੁਰੰਤ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ਮਾਮਲੇ ਨੂੰ ਇੰਨੀ ਗੰਭੀਰਤਾ ਨਾਲ ਲਿਆ ਕਿ ਹੋਲੀ ਦੀ ਛੁੱਟੀ ਹੋਣ ਦੇ ਬਾਵਜੂਦ ਛੁੱਟੀ ਵਾਲੇ ਦਿਨ ਹੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ। ਵਿਭਾਗ ਦਾ ਕਹਿਣਾ ਹੈ ਕਿ ਚਿੜੀਆਘਰ ’ਚ ਰਹਿੰਦੇ ਜੰਗਲੀ ਜੀਵਾਂ ਨੂੰ ਸ਼ਾਂਤ ਅਤੇ ਕੁਦਰਤੀ ਮਾਹੌਲ ਮੁਹੱਈਆ ਕਰਵਾਉਣਾ ਸਭ ਤੋਂ ਵੱਡੀ ਤਰਜੀਹ ਹੈ। ਚਿੜੀਆਘਰ ਦੇ ਅੰਦਰ ਬਾਹਰੀ ਵਾਹਨਾਂ ਦੀ ਐਂਟਰੀ ਪਹਿਲਾਂ ਤੋਂ ਹੀ ਬੰਦ ਹੈ, ਤਾਂ ਜੋ ਵਾਹਨਾਂ ਦੇ ਸ਼ੋਰ ਨਾਲ ਜਾਨਵਰ ਅਤੇ ਪੰਛੀ ਡਿਸਟਰਬ ਨਾ ਹੋਣ। ਅੰਦਰ ਸਿਰਫ਼ ਪ੍ਰਸ਼ਾਸਨਕ ਕੰਮਾਂ ਲਈ ਕੁੱਝ ਸੀਮਤ ਵਾਹਨਾਂ ਨੂੰ ਹੀ ਦਾਖ਼ਲਾ ਦਿੱਤਾ ਜਾਂਦਾ ਹੈ। ਇਨ੍ਹਾਂ ਵਿੱਚ ਜਾਨਵਰਾਂ ਲਈ ਚਾਰਾ ਲੈ ਕੇ ਜਾਣ ਵਾਲੀਆਂ ਟਰੈਕਟਰ-ਟਰਾਲੀਆਂ ਅਤੇ ਵਿਭਾਗ ਦੇ ਹੋਰ ਜ਼ਰੂਰੀ ਵਾਹਨ ਸ਼ਾਮਲ ਹਨ। ਨਵੇਂ ਹੁਕਮਾਂ ਅਨੁਸਾਰ ਹੁਣ ਇਨ੍ਹਾਂ ਵਾਹਨਾਂ ਦੇ ਚਾਲਕਾਂ ਨੂੰ ਵੀ ਹਾਰਨ ਮਾਰਨ ਦੀ ਮਨਾਹੀ ਕਰ ਦਿੱਤੀ ਗਈ ਹੈ।

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
ਜੰਗਲਾਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਚਿੜੀਆਘਰ ਦੇ ਅੰਦਰ ਕੋਈ ਵੀ ਵਾਹਨ ਚਾਲਕ ਹਾਰਨ ਮਾਰਦਾ ਹੋਇਆ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚਿੜੀਆਘਰ ’ਚ ਚੱਲਣ ਵਾਲੀਆਂ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਦੇ ਚਾਲਕਾਂ ਨੂੰ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਉੱਚੀ ਆਵਾਜ਼ ਜਾਨਵਰਾਂ ਦੇ ਵਿਹਾਰ ’ਤੇ ਪਾਉਂਦੀ ਹੈ ਅਸਰ
ਜੰਗਲੀ ਜੀਵ ਪ੍ਰੇਮੀਆਂ ਅਨੁਸਾਰ ਉੱਚੀ ਆਵਾਜ਼ ਤੇ ਲਗਾਤਾਰ ਸ਼ੋਰ ਜਾਨਵਰਾਂ ਦੇ ਵਿਹਾਰ ’ਤੇ ਗੰਭੀਰ ਅਸਰ ਪਾਂਦਾ ਹੈ। ਅਚਾਨਕ ਤੇਜ਼ ਆਵਾਜ਼ ਨਾਲ ਕਈ ਜਾਨਵਰ ਘਬਰਾ ਜਾਂਦੇ ਹਨ ਅਤੇ ਉਨ੍ਹਾਂ ’ਚ ਤਣਾਅ ਵੱਧ ਸਕਦਾ ਹੈ। ਕਈ ਵਾਰ ਪੰਛੀ ਆਪਣੇ ਆਲਣ੍ਹੇ ਵੀ ਛੱਡ ਦਿੰਦੇ ਹਨ ਤੇ ਜਾਨਵਰਾਂ ਦੀ ਆਮ ਗਤੀਵਿਧੀ ਪ੍ਰਭਾਵਿਤ ਹੋ ਜਾਂਦੀ ਹੈ। ਲਗਾਤਾਰ ਸ਼ੋਰ ਨਾਲ ਉਨ੍ਹਾਂ ਦੀ ਨੀਂਦ, ਖ਼ੁਰਾਕ ਅਤੇ ਪ੍ਰਜਨਣ ਪ੍ਰਕਿਰਿਆ ’ਤੇ ਵੀ ਮਾੜਾ ਅਸਰ ਪੈਂਦਾ ਹੈ।

ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੋ : ਸੁਪਰਡੈਂਟ
ਇਸ ਸਬੰਧੀ ਪੁਸ਼ਟੀ ਕਰਦੇ ਹੋਏ ਛੱਤਬੀੜ ਚਿੜੀਆਘਰ ਦੇ ਸੁਪਰਡੈਂਟ ਚੰਚਲ ਕੁਮਾਰ ਨੇ ਦੱਸਿਆ ਕਿ ਹਾਰਨ ਮਾਰਨ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਭਾਗ ਨੇ ਤੁਰੰਤ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਾਨਵਰਾਂ ਨੂੰ ਸ਼ਾਂਤ ਵਾਤਾਵਰਨ ਦੇਣ ਲਈ ਹੁਣ ਚਿੜੀਆਘਰ ਦੇ ਅੰਦਰ ਕਿਸੇ ਵੀ ਵਾਹਨ ਨੂੰ ਹਾਰਨ ਮਾਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਸਾਰੇ ਚਾਲਕਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ