Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਜਥੇਦਾਰ ਗੜਗੱਜ ਨੇ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

10 ਸਤੰਬਰ, 2025 01:03 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਬੀਤੇ ਦਿਨੀਂ ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਵਿਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਮਾਪਿਆਂ-ਪਿਤਾ ਚੰਦਰ ਸ਼ੇਖਰ ਤੇ ਮਾਤਾ ਤਾਮਿਲ ਸੇਲਵੀ ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਰੂਪ ਵਿਚ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਉਹ ਇਨਸਾਫ਼ ਲਈ ਡੱਟ ਕੇ ਖੜ੍ਹਣ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਕਾਵਿਨ ਤਾਮਿਲਨਾਡੂ ਦੇ ਰਹਿਣ ਵਾਲੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਜੀਵਨ ਸਿੰਘ ਦੇ ਭਾਣਜਾ ਸਨ, ਜਿਨ੍ਹਾਂ ਦੇ ਸੱਦੇ ਉੱਤੇ ਜਥੇਦਾਰ ਗੜਗੱਜ ਇੱਥੇ ਪੁੱਜੇ। ਇਸ ਮੌਕੇ ਜਥੇਦਾਰ ਗੜਗੱਜ ਨੇ ਇਸ ਗੱਲ ਉੱਤੇ ਗਹਿਰੀ ਚਿੰਤਾ ਪ੍ਰਗਟਾਈ ਕਿ ਸੰਸਾਰ ਅੰਦਰ ਅੱਜ ਵੀ ਜਾਤੀਵਾਦ, ਰੰਗ ਭੇਦ ਅਤੇ ਜਾਤ ਅਧਾਰਿਤ ਵਿਤਕਰਾ ਤੇ ਆਨਰ ਕਿਲਿੰਗ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖੀ ਫ਼ਲਸਫੇ ਵਿਚ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਦੇ ਬੰਦੇ ਆਖਿਆ ਗਿਆ ਹੈ। 

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਦੇ ਸਨਮੁਖ ਪੀੜਤ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬਲ ਤੇ ਉੱਦਮ ਬਖ਼ਸ਼ਣ ਦੀ ਖੁਦ ਅਰਦਾਸ ਕੀਤੀ ਕਿ ਇਹ ਪਰਿਵਾਰ ਚੜ੍ਹਦੀ ਕਲਾ ਵਿਚ ਰਹੇ ਤੇ ਇਨ੍ਹਾਂ ਨਾਲ ਇਨਸਾਫ਼ ਹੋਵੇ। ਜਥੇਦਾਰ ਗੜਗੱਜ ਨੇ ਕਾਵਿਨ ਦੇ ਪਿਤਾ ਸ੍ਰੀ ਚੰਦਰ ਸ਼ੇਖਰ ਨੂੰ ਆਖਿਆ ਕਿ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਤੇ ਆਪਣੇ ਪੁੱਤਰ ਦਾ ਇਨਸਾਫ਼ ਪ੍ਰਾਪਤ ਕਰਨ ਲਈ ਹਿੰਮਤ ਨਾਲ ਕਾਨੂੰਨੀ ਲੜਾਈ ਲੜਣੀ ਪਵੇਗੀ ਤਾਂ ਜੋ ਜਾਤ ਪਾਤ ਦੇ ਵਿਤਕਰੇ ਨੂੰ ਠੱਲ੍ਹਿਆ ਜਾ ਸਕੇ ਤੇ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬਹੁਤ ਪੁਰਾਣਾ ਹੈ, ਭਾਵੇਂ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ ਅਧਾਰਿਤ ਭੇਦਭਾਵ ਤੇ ਵਿਤਕਰੇ ਨੂੰ ਬਹੁਤ ਸਮਾਂ ਪਹਿਲਾਂ ਹੀ ਖਤਮ ਕਰ ਦਿੱਤਾ ਸੀ ਪਰ ਅਜੇ ਤੱਕ ਇਹ ਸਮੱਸਿਆ ਤੇ ਅੱਤਿਆਚਾਰ ਸੰਸਾਰ ਵਿਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਤਾਮਿਲਨਾਡੂ ਅਤੇ ਇਸ ਖੇਤਰ ਦੇ ਹੋਰ ਸੂਬਿਆਂ ਅੰਦਰੋਂ ਜਾਤ ਪਾਤ ਦਾ ਵਿਤਕਰਾ ਖਤਮ ਹੋਵੇ ਤੇ ਇਸ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਪ੍ਰਾਪਤ ਕਰਨਾ ਇਸ ਪਰਿਵਾਰ ਦਾ ਮੁੱਢਲਾ ਹੱਕ ਹੈ। 

ਜਥੇਦਾਰ ਗੜਗੱਜ ਤਾਮਿਲਨਾਡੂ ਵਿਖੇ ਧਰਮ ਪ੍ਰਚਾਰ ਲਹਿਰ ਖੁਆਰ ਹੋਏ ਸਭ ਮਿਲੈਂਗੇ ਤਹਿਤ ਤਿੰਨ ਦਿਨਾਂ ਦੀ ਪ੍ਰਚਾਰ ਫੇਰੀ ਉੱਤੇ ਹਨ, ਇਸ ਦੌਰਾਨ ਉਹ ਸੂਬੇ ਅੰਦਰ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਜਾ ਕੇ ਸਥਾਨਕ ਲੋਕਾਂ ਅਤੇ ਜਾਤ-ਪਾਤ ਅਧਾਰਤ ਵਿਤਕਰੇ ਦੇ ਪੀੜਤਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਸਿੱਖੀ ਸਿਧਾਂਤਾਂ ਤੇ ਫ਼ਲਸਫ਼ੇ ਬਾਰੇ ਬਾਤਾਂ ਪਾ ਰਹੇ ਹਨ। ਉਨ੍ਹਾਂ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪਣੀਆਂ ਉਦਾਸੀਆਂ ਸਮੇਂ ਇਸ ਖੇਤਰ ਵਿੱਚ ਆਏ ਹਨ ਅਤੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਜਥੇਦਾਰ ਗੜਗੱਜ ਦੇ ਨਾਲ ਪੰਜਾਬ ਤੋਂ ਬਰਜਿੰਦਰ ਸਿੰਘ ਹੁਸੈਨਪੁਰ, ਤਾਮਿਲ ਸਿੱਖ ਜੀਵਨ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਅਤੇ ਕੁਝ ਸਥਾਨਕ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ