Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਥੇਦਾਰ ਗੜਗੱਜ ਨੇ ਕਮੀਰਪੁਰਾ ਪਿੰਡ ’ਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

06 ਅਕਤੂਬਰ, 2025 05:42 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ ਕਮੀਰਪੁਰਾ ਵਿਖੇ ਬੀਤੇ ਦਿਨੀਂ ਹੜ੍ਹ ਕਾਰਨ ਨੁਕਸਾਨੀ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਲਈ ਸੇਵਾ ਦੀ ਅਰੰਭਤਾ ਖੁਦ ਅਰਦਾਸ ਕਰਕੇ ਕੀਤੀ। ਇਹ ਸੇਵਾ ਦੇਸ਼ ਵਿਦੇਸ਼ ਵਿੱਚ ਵੱਸਦੀ ਦੋਆਬਾ ਦੇ ਨਵਾਂਸ਼ਹਿਰ ਜ਼ਿਲ੍ਹੇ ਦੀ ਸਿੱਖ ਸੰਗਤ ਵੱਲੋਂ ਲਈ ਗਈ ਹੈ ਜਿਨ੍ਹਾਂ ਦੇ ਸੱਦੇ ਉੱਤੇ ਜਥੇਦਾਰ ਗੜਗੱਜ ਨੇ ਅੱਜ ਕਮੀਰਪੁਰਾ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ।

ਇਸ ਪਿੰਡ ਵਿੱਚ 40 ਦੇ ਕਰੀਬ ਸਿੱਖ ਪਰਿਵਾਰ ਹਨ, ਜਿਨ੍ਹਾਂ ਦੀ ਸ਼ਰਧਾ ਗੁਰੂ ਘਰ ਨਾਲ ਹੈ ਪਰ ਹੜ੍ਹ ਕਾਰਨ ਇਮਾਰਤ ਨੁਕਸਾਨੀ ਗਈ ਸੀ, ਜਿਸ ਕਾਰਨ ਸੰਗਤ ਨੂੰ ਪਰੇਸ਼ਾਨੀ ਆ ਰਹੀ ਸੀ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਕੜਾਹ ਪ੍ਰਸਾਦ ਦੀ ਦੇਗ ਤਿਆਰ ਕੀਤੀ ਗਈ, ਅਨੰਦ ਸਾਹਿਬ ਜੀ ਦੇ ਪਾਠ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਨੀਂਹ ਪੱਥਰ ਰੱਖਿਆ ਅਤੇ ਸੇਵਾ ਕਾਰਜ ਅਰੰਭ ਕੀਤੀ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦਾ ਅਤੇ ਸ਼ਰਧਾ ਦਾ ਕੇਂਦਰ ਹੈ, ਉੱਥੇ ਹੀ ਕੌਮ ਇੱਥੇ ਬੈਠ ਕੇ ਆਪਸ ਵਿੱਚ ਭਵਿੱਖ ਲਈ ਚਿੰਤਨ ਤੇ ਵਿਚਾਰ ਵਟਾਂਦਰਾ ਵੀ ਕਰਦੀ ਹੈ। ਉਨ੍ਹਾਂ ਪਿੰਡ ਵਾਸੀਆਂ ਤੇ ਇਲਾਕੇ ਦੀ ਸੰਗਤ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਸੇਵਾ ਕਰਨ ਵਾਲੀ ਦੋਆਬਾ ਦੀ ਸਿੱਖ ਸੰਗਤ ਦੀ ਸ਼ਲਾਘਾ ਕੀਤੀ।

ਇਸ ਮੌਕੇ ਦੋਆਬਾ ਸਥਿਤ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਨਾਲ ਜੁੜੀ ਸਿੱਖ ਸੰਗਤ, ਸੁਰਜੀਤ ਸਿੰਘ ਪ੍ਰਧਾਨ ਬੱਲੋਵਾਲ, ਬਾਬਾ ਬਲਵੰਤ ਸਿੰਘ ਭਰੋਮਜਾਰਾ, ਰਘਵੀਰ ਸਿੰਘ ਮੰਨਣਹਾਨਾ, ਸੁਰਜੀਤ ਸਿੰਘ ਚੀਮਾ, ਅਮਰੀਕ ਸਿੰਘ ਬੱਲੋਵਾਲ, ਨਿੱਜੀ ਸਹਾਇਕ ਬਲਦੇਵ ਸਿੰਘ, ਜਸਕਰਨ ਸਿੰਘ ਮੀਡੀਆ ਸਲਾਹਕਾਰ, ਸੁਦਾਗਰ ਸਿੰਘ, ਜੋਗਿੰਦਰ ਸਿੰਘ, ਚੂਹੜ ਸਿੰਘ, ਸੁਖਵਿੰਦਰ ਸਿੰਘ, ਸ੍ਰੀ ਸੋਢੀ ਲਾਲ, ਅਜੀਤ ਸਿੰਘ, ਤੀਰਥ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਧਨਪਤ ਰਾਏ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.