Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...

08 ਮਈ, 2026 07:14 PM

ਅੰਮ੍ਰਿਤਸਰ : ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀਆਂ ਬਾਰੇ ਕਾਨੂੰਨ ਦੀਆਂ ਕੁਝ ਮਦਾਂ 'ਤੇ ਸਵਾਲ ਕੀਤੇ ਅਤੇ 15 ਦਿਨਾਂ ਦੇ ਅੰਦਰ-ਅੰਦਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਉਨ੍ਹਾਂ ਮਦਾਂ ਨੂੰ ਵਾਪਸ ਲੈਣ ਜਾਂ ਕਾਨੂੰਨ ਵਿਚ ਸੋਧ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ 15 ਦਿਨਾਂ ਵਿਚ ਨਹੀਂ ਕੀਤਾ ਗਿਆ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰ ਕੇ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਸਪੀਕਰ ਨੂੰ ਲਿਖਤੀ ਹੁਕਮ ਜਾਰੀ ਕੀਤੇ ਜਾਣਗੇ।

ਆਨਲਾਈਨ ਪਾਵਨ ਸਰੂਪਾਂ ਦੀ ਜਾਣਾਕਰੀ ਅਪਲੋਡ ਕਰਨ ਉੱਤੇ ਜਥੇਦਾਰ ਨੇ ਕਿਹਾ ਕਿ ਸ੍ਰੀ ਕਾਲ ਤਖ਼ਤ ਸਾਹਿਬ ਵੱਲੋਂ ਅੱਜ ਹੀ ਐੱਸ.ਜੀ.ਪੀ.ਸੀ. ਨੂੰ ਲਿਖ ਦਿੱਤਾ ਜਾਵੇਗਾ ਕਿ ਕੋਈ ਵੀ ਸਬੰਧਤ ਕਰਮਚਾਰੀ, ਅਧਿਕਾਰੀ ਜਾਂ ਗੁਰੂ ਘਰ ਦੀਆਂ ਕਮੇਟੀਆਂ ਤੇ ਪ੍ਰਬੰਧਕ ਪਾਵਨ ਸਰੂਪਾਂ ਦੀ ਜਾਣਕਾਰੀ ਨੂੰ ਆਨਲਾਈਨ ਉਪਲਬਧ ਨਹੀਂ ਕਰਵਾਉਣਗੇ। ਇਹ ਫ਼ੈਸਲਾ ਅੱਜ ਤੋਂ ਹੀ ਲਾਗੂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਖ਼ਦਸ਼ਾ ਜਾਹਿਰ ਕੀਤਾ ਕਿ ਇਸ ਨਾਲ ਬੇਅਦਬੀਆਂ ਵਧਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਐੱਸ.ਜੀ.ਪੀ.ਸੀ. ਦੇ ਕੰਮਾਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ। ਨਹਿਰੂ ਅਤੇ ਮਾਸਟਰ ਤਾਰਾ ਸਿੰਘ ਪੈਕਟ ਦੀ ਗੱਲ ਕਰਦਿਆਂ ਜਥੇਦਾਰ ਨੇ ਦੱਸਿਆ ਕਿ ਇਸ ਪੈਕਟ ਅਨੁਸਾਰ ਸਰਕਾਰਾਂ ਪੰਥ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਸਕਦਿਆਂ, ਪਰ ਇਸ ਨੂੰ ਬਣਾਉਣ ਲੱਗਿਆਂ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਨੂੰ ਕਾਨੂੰਨ ਦੀਆਂ ਕੁਝ ਮਦਾਂ 'ਤੇ ਇਤਰਾਜ਼ ਹੈ ਜੋ ਸਿੱਧੇ ਤੌਰ 'ਤੇ ਸਿੱਖ ਧਰਮ ਵਿਚ ਦਖ਼ਲਅੰਦਾਜ਼ੀ ਕਰਦੀਆਂ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇ ਕੇ ਇਨ੍ਹਾਂ ਮਦਾਂ ਵਿਚ ਸੋਧ ਕਰਨ ਦੀ ਲੋੜ ਹੈ ਕਿਉਂਕਿ ਜੇਕਰਸੋਧ ਨਾ ਹੋਈ ਤਾਂ ਖ਼ਦਸ਼ਾ ਹੈ ਕਿ ਇਹ ਮਦਾਂ ਸਿੱਖਾਂ ਨੂੰ ਸਿੱਖੀ ਨਾਲੋਂ ਤੋੜਣ ਦਾ ਜ਼ਰੀਆ ਬਣ ਜਾਣਗੀਆਂ। ਸਰਕਾਰ ਨੂੰ ਇਹ ਹੱਕ ਹੀ ਨਹੀਂ ਕਿ ਉਹ ਤੈਅ ਕਰੇ ਕਿ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ, ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੰਮ ਵਿਚ ਦਖ਼ਲਅੰਦਾਜ਼ੀ ਹੈ। ਉਨ੍ਹਾਂ ਦੁਹਰਾਇਆ ਕਿ ਇਨ੍ਹਾਂ ਮਦਾਂ ਦੀ ਦੁਰਵਰਤੋਂ ਹੋ ਸਕਦੀ ਹੈ। ਉਨ੍ਹਾਂ ਕਾਨੂੰਨ ਵਿਚ ਵਰਤੀ ਸ਼ਬਦਾਵਲੀ 'ਤੇ ਸਪੀਕਰ ਤੋਂ ਪੁੱਛਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 'ਦੁਰਵਰਤੋਂ' ਕਿਵੇਂ ਹੋ ਸਕਦੀ ਹੈ?

ਜਥੇਦਾਰ ਸਾਹਿਬ ਨੇ ਕਿਹਾ ਕਿ ਸਰਕਾਰ ਸਿੱਖ ਅਤੇ ਗੁਰੂ ਦੇ ਵਿਚਕਾਰ ਆ ਰਹੀ ਹੈ, ਇਹ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਬਣਨ ਤੋਂ ਪਹਿਲਾਂ ਹੀ ਕਈ ਵਾਰ ਆਖ ਚੁੱਕੇ ਹਨ ਕਿ ਕੋਈ ਵੀ ਕਾਨੂੰਨ ਸਮੁੱਚੇ ਪੰਥ ਦੀ ਰਾਏ ਤੋਂ ਬਗੈਰ ਮਨਜ਼ੂਰ ਨਹੀਂ ਹੋਵੇਗਾ, ਪਰ ਸਰਕਾਰ ਨੇ ਇਹ ਗੱਲ ਨਹੀਂ ਸੁਣੀ। ਪਾਸ ਕਰਨ ਤੋਂ ਪਹਿਲਾਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦਾ ਮਸੌਦਾ ਨਾ ਕਿਸੇ ਵੈੱਬਸਾਈਟ 'ਤੇ ਪਾਇਆ, ਨਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ ਸਾਡੇ ਕੋਲ ਆਇਆ। ਉਨ੍ਹਾਂ ਇਹ ਵੀ ਆਖਿਆ ਕਿ ਅਜੇ ਤਕ ਵੀ ਇਸ ਕਾਨੂੰਨ ਦੀ ਕਾਪੀ ਪੰਜਾਬੀ ਵਿਚ ਮੁਹੱਈਆ ਨਹੀਂ ਕਰਵਾਈ ਗਈ। ਜਥੇਦਾਰ ਗੜਗੱਜ ਨੇ ਕਿਹਾ ਕਿ ਹੋਰ ਵੀ ਕਈ ਮੁੱਦਿਆਂ ਬਾਰੇ ਉਨ੍ਹਾਂ ਨੇ ਸਪੀਕਰ ਸੰਧਵਾਂ ਤੋਂ ਸਵਾਲ ਕੀਤੇ, ਜਿਨ੍ਹਾਂ ਦੇ ਜਵਾਬ ਵਿਚ ਸੰਧਵਾਂ ਦਾ ਕਹਿਣਾ ਸੀ ਕਿ ਉਹ ਪੂਰੇ ਮਾਮਲੇ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਦੇਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ