Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

02 ਅਗਸਤ, 2026 06:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਵਿਖੇ 1 ਅਗਸਤ ਤੋਂ 7 ਅਗਸਤ, 2026 ਤੱਕ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ, ਮੁਜ਼ੱਫਰਪੁਰ ਦੀਆਂ ਟੀਮਾਂ ਵੱਲੋਂ ਬਲਾਕ ਵਿਚ ਜਾਗਰੂਕਤਾ ਸੈਸ਼ਨ, ਕੌਂਸਲਿੰਗ, ਆਈ.ਈ.ਸੀ. ਸਮੱਗਰੀ ਦੀ ਵੰਡ ਅਤੇ ਮਾਵਾਂ ਨਾਲ ਸੰਵਾਦ ਰਾਹੀਂ ਮਾਂ ਦਾ ਦੁੱਧ ਪਿਲਾਉਣ ਸਬੰਧੀ ਭਰਮ ਦੂਰ ਕੀਤੇ ਜਾ ਰਹੇ ਹਨ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਆਪਣੇ ਸੰਦੇਸ਼ ਵਿਚ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ, ਸੰਪੂਰਨ ਅਤੇ ਕੁਦਰਤੀ ਆਹਾਰ ਹੈ। ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਜ਼ਰੂਰ ਪਿਲਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਦੀ ਰੋਗ-ਰੋਕੂ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਕਈ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ।
 
ਉਨ੍ਹਾਂ ਕਿਹਾ ਕਿ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ। ਛੇ ਮਹੀਨੇ ਬਾਅਦ ਪੂਰਕ ਆਹਾਰ ਸ਼ੁਰੂ ਕਰਦੇ ਹੋਏ ਦੋ ਸਾਲ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਕਾਰੀ ਹੈ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ, ਸਗੋਂ ਮਾਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਹ ਮਾਂ ਅਤੇ ਬੱਚੇ ਵਿਚਕਾਰ ਭਾਵਨਾਤਮਕ ਰਿਸ਼ਤੇ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਕਈ ਸਿਹਤ ਸੰਬੰਧੀ ਜਟਿਲਤਾਵਾਂ ਦੇ ਖਤਰੇ ਨੂੰ ਘਟਾਉਣ ਵਿੱਚ ਸਹਾਇਕ ਹੈ।
 
ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਦੇ ਦੁੱਧ ਦੇ ਮਹੱਤਵ ਨੂੰ ਸਮਝਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਅੰਤ ਵਿੱਚ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ "ਮਾਂ ਦਾ ਦੁੱਧ ਹਰ ਬੱਚੇ ਦਾ ਜਨਮਸਿੱਧ ਅਧਿਕਾਰ ਹੈ ਅਤੇ ਇਸ ਨੂੰ ਉਤਸ਼ਾਹਿਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।" 
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ