Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ

30 ਅਪ੍ਰੈਲ, 2026 06:31 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 15 ਸਾਲਾ ਕੁੜੀ ਨੂੰ 30 ਹਫ਼ਤਿਆਂ ਦੀ ਗਰਭ ਅਵਸਥਾ ਖ਼ਤਮ ਕਰਨ ਦੀ ਮਨਜ਼ੂਰੀ ਦੇਣ ਵਾਲੇ ਆਪਣੇ ਆਦੇਸ਼ ਨੂੰ ਰੱਦ ਕਰਨ ਦੀ ਅਪੀਲ ਕਰਨ ਵਾਲੀ ਏਮਜ਼ ਦੀ ਪਟੀਸ਼ਨ 'ਤੇ ਵੀਰਵਾਰ ਨੂੰ ਸਖ਼ਤ ਇਤਰਾਜ਼ ਜਤਾਇਆ। ਕੋਰਟ ਨੇ ਕੇਂਦਰ ਸਰਕਾਰ ਨੂੰ ਜਬਰ ਜ਼ਿਨਾਹ ਪੀੜਤਾਵਾਂ ਨੂੰ 20 ਹਫ਼ਤਿਆਂ ਤੋਂ ਵੱਧ ਮਿਆਦ ਤੋਂ ਬਾਅਦ ਵੀ ਅਣਚਾਹੇ ਗਰਭ ਨੂੰ ਖ਼ਤਮ ਕਰਨ ਦੀ ਮਨਜ਼ੂਰੀ ਦੇਣ ਲਈ ਕਾਨੂੰਨ 'ਚ ਸੋਧ ਕਰਨ 'ਤੇ ਵਿਚਾਰ ਕਰਨ ਲਈ ਕਿਹਾ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਗਰਭਧਾਰਨ ਜਬਰ ਜ਼ਿਨਾਹ ਕਾਰਨ ਹੋਇਆ ਹੋਵੇ ਤਾਂ ਉਸ ਲਈ ਕੋਈ ਸਮੇਂ-ਹੱਦ ਨਹੀਂ ਹੋਣੀ ਚਾਹੀਦੀ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਨੂੰ ਪ੍ਰਾਸੰਗਿਕ ਅਤੇ ਬਦਲਦੇ ਸਮੇਂ ਦੇ ਅਨੁਰੂਪ ਹੋਣਾ ਚਾਹੀਦਾ। ਭਾਰਤ ਦੇ ਚੀਫ਼ ਜਸਟਿਸ ਸੂਰੀਆਕਾਂਤ ਅਤੇ ਜੱਜ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਇਹ ਬੱਚੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਹੈ ਅਤੇ ਜੇਕਰ ਗਰਭਪਾਤ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਤਾਂ ਪੀੜਤਾ ਨੂੰ ਜੀਵਨ ਭਰ ਮਾਨਸਿਕ ਦਰਦ ਝੱਲਣਾ ਪਵੇਗਾ।

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਮਾਂ ਨੂੰ ਸਥਾਈ ਅਯੋਗਤਾ ਦਾ ਖ਼ਤਰਾ ਨਹੀਂ ਹੈ ਤਾਂ ਗਰਭ ਸਮਾਪਨ ਦੀ ਪ੍ਰਕਿਰਿਆ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਸੁਪਰੀਮ ਕੋਰਟ ਨੇ ਅਖਿਲ ਆਯੂਰਵਿਗਿਆਨ ਸੰਸਥਾ (ਏਮਜ਼) ਨੂੰ ਨਿਰਦੇਸ਼ ਦਿੱਤਾ ਕਿ ਉਹ ਪੀੜਤਾ ਦੇ ਮਾਤਾ-ਪਿਤਾ ਨੂੰ ਇਸ ਮਾਮਲੇ 'ਚ ਐਡਵਾਇਜ਼ਰੀ ਦੇਣ ਅਤੇ ਸਪੱਸ਼ਟ ਕੀਤਾ ਕਿ ਅੰਤਿਮ ਫ਼ੈਸਲਾ ਪੀੜਤ ਕੁੜੀ ਦਾ ਹੀ ਹੋਣਾ ਚਾਹੀਦਾ। ਬੈਂਚ ਨੇ ਕਿਹਾ,''ਦੇਸ਼ 'ਚ ਗੋਦ ਲੈਣ ਲਈ ਬਹੁਤ ਸਾਡੇ ਬੱਚੇ ਹਨ। ਸਾਡੇ ਇੱਥੇ ਹਮਦਰਦੀ ਦੀ ਕੋਈ ਕਮੀ ਨਹੀਂ ਹੈ... ਸੜਕਾਂ 'ਤੇ ਕਈ ਲਾਵਾਰਸ ਬੱਚੇ ਹਨ, ਇੱਥੇ ਤੱਕ ਕਿ ਇਸ 'ਤੇ ਮਾਫੀਆ ਵੀ ਸਰਗਰਮ ਹਨ। ਸਾਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ। ਇਹ 15 ਸਾਲ ਦੀ ਕੁੜੀ ਦਾ ਅਣਚਾਹਿਆ ਗਰਭ ਹੈ।'' ਬੈਂਚ ਨੇ ਕਿਹਾ,''ਇਹ ਇਕ ਉਪਚਾਰਕ ਪਟੀਸ਼ਨ ਹੈ। ਕਿਸੇ 'ਤੇ ਅਣਚਾਹਿਆ ਗਰਭ ਨਹੀਂ ਥੋਪਿਆ ਜਾ ਸਕਦਾ। ਸੋਚੋ ਕਿ ਇਹ ਇਕ ਬੱਚੀ ਹੈ, ਜਿਸ ਨੂੰ ਇਸ ਸਮੇਂ ਪੜ੍ਹਾਈ ਕਰਨੀ ਚਾਹੀਦੀ ਹੈ ਪਰ ਅਸੀਂ ਉਸ ਨੂੰ ਮਾਂ ਬਣਾਉਣਾ ਚਾਹੁੰਦੇ ਹਾਂ। ਉਸ ਨੇ ਜੋ ਦਰਦ ਅਤੇ ਅਪਮਾਨ ਝੱਲਿਆ ਹੈ, ਉਸ ਦੀ ਕਲਪਨਾ ਕਰੋ।''

ਏਮਜ਼ ਵਲੋਂ ਪੇਸ਼ ਵਧੀਕ ਸਾਲਿਸੀਟਰ ਜਨਰਲ ਐਸ਼ਵਰਿਆ ਭਾਟੀ ਨੇ ਕਿਹਾ ਕਿ ਗਰਭ ਸਮਾਪਨ ਸੰਭਵ ਨਹੀਂ ਹੈ। ਉਨ੍ਹਾਂ ਕਿਹਾ,''ਬੱਚਾ ਜਿਊਂਦਾ ਜਨਮ ਲੈ ਸਕਦਾ ਹੈ, ਜਿਸ 'ਚ ਗੰਭੀਰ ਵਿਕਾਰ ਹੋਣਗੇ। ਨਾਬਾਲਗ ਮਾਂ ਨੂੰ ਜੀਵਨ ਭਰ ਸਿਹ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਭਵਿੱਖ 'ਚ ਉਹ ਮਾਂ ਨਹੀਂ ਬਣ ਸਕੇਗੀ। ਇਸ ਬੱਚੇ ਨੂੰ ਗੋਦ ਦਿੱਤਾ ਜਾ ਸਕਦਾ ਹੈ। ਹੁਣ 30 ਹਫ਼ਤੇ ਹੋ ਚੁੱਕੇ ਹਨ। ਹੁਣ ਬੱਚਾ ਜੀਵਨ ਜਿਊਣ ਦੀ ਸਥਿਤੀ 'ਚ ਹੈ।'' ਸੁਪਰੀਮ ਕੋਰਟ ਨੇ ਕਿਹਾ ਕਿ ਗਰਭ ਸਮਾਪਨ ਦਾ ਫ਼ੈਸਲਾ ਪੀੜਤਾ ਅਤੇ ਉਸ ਦੇ ਮਾਤਾ-ਪਿਤਾ ਦੀ ਮਰਜ਼ੀ 'ਤੇ ਨਿਰਭਰ ਕਰੇਗਾ ਅਤੇ ਏਮਜ਼ ਉਨ੍ਹਾਂ ਨੂੰ ਸੋਚ ਸਮਝ ਕੇ ਫੈਸਲਾ ਲੈਣ 'ਚ ਮਦਦ ਕਰ ਸਕਦਾ ਹੈ। ਇਸ ਤੋਂ ਪਹਿਲਾਂ 24 ਅਪ੍ਰੈਲ ਨੂੰ ਜੱਜ ਬੀ.ਵੀ. ਨਾਗਰਤਨਾ ਅਤੇ ਜੱਜ ਉੱਜਲ ਭੂਈਆਂ ਦੀ ਬੈਂਚ ਨੇ 30 ਹਫ਼ਤਿਆਂ ਦੀ ਗਰਭ ਅਵਸਥਾ ਖ਼ਤਮ ਕਰਨ ਦੀ ਮਨਜ਼ੂਰੀ ਦਿੱਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ