Thursday, July 23, 2026
BREAKING
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪੰਜਾਬ

ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

01 ਜੂਨ, 2026 07:46 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲਾਲਾਬਾਦ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਗਰਮੀ ਦੇ ਮੌਸਮ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਟੇਬਲ ਫੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਬਿਲਕੁਲ ਨੇੜੇ ਨਾ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਈ ਵਾਰ ਚੰਦੋਆ ਫੈਨ ਵਿੱਚ ਫਸਣ ਕਾਰਨ ਸ਼ਾਰਟ ਸਰਕਟ ਵੀ ਹੋ ਜਾਂਦਾ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਦੇ ਨਾਲ ਹੀ ਬਿਜਲੀ ਦੀਆਂ ਲੜੀਆਂ ਵੀ ਪਾਲਕੀ ਸਾਹਿਬ ਜਾਂ ਸਰੂਪਾਂ ਦੇ ਬਹੁਤ ਨੇੜੇ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਬੇਅਦਬੀ ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ਬਾਰੇ ਗੱਲ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਉਹ ਕਾਨੂੰਨ ਦਾ ਵਿਰੋਧ ਨਹੀਂ ਕਰ ਰਹੇ, ਸਗੋਂ ਕੁਝ ਸੋਧਾਂ ਸਬੰਧੀ ਆਪਣਾ ਇਤਰਾਜ਼ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਪੰਥਕ ਅਤੇ ਸਿਆਸੀ ਧਿਰਾਂ ਵੀ ਇਸ ਮਾਮਲੇ ਵਿੱਚ ਆਪਣਾ ਵਿਰੋਧ ਜ਼ਾਹਰ ਕਰ ਚੁੱਕੀਆਂ ਹਨ ਅਤੇ ਸਰਕਾਰ ਨੂੰ ਸੰਗਤਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਧਾਮੀ ਨੇ ਕਿਹਾ ਕਿ ਇਹ ਮਹੀਨਾ ਸਿੱਖ ਕੌਮ ਲਈ ਡੂੰਘੇ ਦਰਦ ਅਤੇ ਸੰਵੇਦਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੀਆਂ ਯਾਦਾਂ ਅੱਜ ਵੀ ਸਿੱਖ ਮਨਾਂ ਨੂੰ ਝੰਝੋੜਦੀਆਂ ਹਨ। ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਜਖ਼ਮੀ ਸਰੂਪਾਂ ਦੇ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਵਾਰ ਸੰਗਤਾਂ ਨੂੰ ਜਖ਼ਮੀ ਸਰੂਪਾਂ ਦੇ ਦਰਸ਼ਨ ਵੀ ਕੇਵਲ 6 ਜੂਨ ਨੂੰ ਹੀ ਕਰਵਾਏ ਜਾਣਗੇ।

ਇਸ ਮੌਕੇ ਉਨ੍ਹਾਂ ਐਸਜੀਪੀਸੀ ਵੱਲੋਂ ਕਰਮਚਾਰੀਆਂ ਅਤੇ ਸ਼ਹੀਦ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸੰਸਥਾ ਆਪਣੀਆਂ ਰਵਾਇਤੀ ਜ਼ਿੰਮੇਵਾਰੀਆਂ ਅਨੁਸਾਰ ਇਹ ਸੇਵਾਵਾਂ ਜਾਰੀ ਰੱਖੇਗੀ। ਧਾਮੀ ਨੇ ਦੱਸਿਆ ਕਿ 18 ਜੂਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਵੀ ਐਸਜੀਪੀਸੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ 1984 ਨਾਲ ਸਬੰਧਤ ਮਾਮਲਿਆਂ ਅਤੇ ਇਤਿਹਾਸਕ ਨੁਕਸਾਨ ਦੇ ਮੁਲਾਂਕਣ ਸਬੰਧੀ ਕਾਨੂੰਨੀ ਲੜਾਈ ਵੀ ਜਾਰੀ ਹੈ ਅਤੇ ਕੌਮ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ