Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

17 ਜੁਲਾਈ, 2026 07:25 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ 125 ਕਰੋੜ ਰੁਪਏ ਦੀ ਲਾਗਤ ਵਾਲੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਦੇ ਹੋਏ ਕੁੱਲ੍ਹ 5470 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸੀਰ ਗੋਵਰਧਨ ਵਾਰਾਣਸੀ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਬਾਅਦ ਟਰੇਨ ਵਿਚ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਵੀ ਕੀਤੀ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਆਗੂਆਂ ਵਾਲੀ ਹਰੀ ਪਗੜੀ ਪਹਿਨ ਕੇ ਸਟੇਜ਼ 'ਤੇ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ਼ਤਿਹਾਰਾਂ ਦੇ ਜ਼ੋਰ 'ਤੇ ਵਿਸ਼ਵਾਸਘਾਤ ਕੀਤਾ ਜਾ ਰਿਹਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਸਸਥਾ ਬੇਹਾਲ ਹੋ ਚੁੱਕੀ ਹੈ। ਕਦੋ, ਕਿੱਥੇ ਗੈਂਗਵਾਰ ਹੋ ਜਾਵੇ, ਕਿਹੜੀ ਦਿਸ਼ਾ ਤੋਂ ਗੋਲ਼ੀਆਂ ਚੱਲ ਜਾਣ ਕੋਈ ਕੁਝ ਨਹੀਂ ਕਹਿ ਸਕਦਾ। ਇਥੇ ਵਪਾਰ-ਕਾਰੋਬਾਰ ਕਰਨਾ ਮੁਸ਼ਕਿਲ ਹੋ ਚੁੱਕਾ ਹੈ। ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਪੁਲਸ ਥਾਣੇ ਤੱਕ ਵੀ ਸੁਰੱਖਿਅਤ ਨਹੀਂ ਹਨ। ਥਾਣਿਆਂ 'ਤੇ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦਾ ਭਵਿੱਖ ਬਰਬਾਦ ਕੀਤਾ ਜਾ ਰਿਹਾ ਹੈ। ਨਸ਼ੇ ਦੇ ਸੌਦਾਗਰ ਖੁੱਲ੍ਹਆਮ ਘੁੰਮ ਰਹੇ ਹਨ। ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧਕੇਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਸੱਤਾ ਵਿਚ ਬੈਠੇ ਹਨ, ਉਹ ਬਹੁਤ ਘਮੰਡ ਨਾਲ ਦੇਸ਼ ਦੀ ਰਾਜਨੀਤੀ ਬਦਲਣ ਦਾ ਦਾਅਵਾ ਕਰਦੇ ਸਨ। ਅੱਜ ਦੇਸ਼ ਉਨ੍ਹਾਂ ਦੇ ਅਸਲੀ ਰੰਗ ਵੇਖ ਰਿਹਾ ਹੈ। ਮੋਦੀ ਨੇ ਕਿਹਾ ਕਿ ਦੋ-ਤਿੰਨ ਦਿਨ ਪਹਿਲਾਂ ਉਨ੍ਹਾਂ ਦੇ ਇਕ ਨੇਤਾ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਉਸ 'ਤੇ ਦੰਗੇ ਭੜਕਾਉਣ ਅਤੇ ਇਕ ਆਈ. ਬੀ. ਅਧਿਕਾਰੀ ਦਾ ਕਤਲ ਦਾ ਦੋਸ਼ ਹੈ। ਉਨ੍ਹਾਂ ਕਿਹਾ ਅਦਾਲਤ ਨੇ ਸਬੂਤਾਂ ਦੇ ਆਧਾਰ 'ਤੇ ਆਪਣਾ ਫ਼ੈਸਲਾ ਸੁਣਾਇਆ ਪਰ ਫਿਰ ਵੀ ਉਹ ਇਸ 'ਤੇ ਵੀ ਸਵਾਲ ਚੁੱਕ ਰਹੇ ਹਨ। ਪੰਜਾਬ ਵਿਚ ਇਕ "ਬਹੁਤ ਹੀ ਬੇਈਮਾਨ ਪਾਰਟੀ" ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਥੋਂ ਦੀ ਸਰਕਾਰ ਕਰਜ਼ੇ 'ਤੇ ਮੌਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ ਹੈ ਅਤੇ ਪੰਜਾਬ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ