Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਜਲੰਧਰ 'ਚ ਕਰੋੜਾਂ ਰੁਪਏ ਦੀ ਹੈਰੋਇਨ, 2 ਕਿਲੋ ਅਫ਼ੀਮ ਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 5 ਗ੍ਰਿਫ਼ਤਾਰ

03 ਜੁਲਾਈ, 2025 05:42 PM

ਜਲੰਧਰ : ਨਸ਼ੇ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਇਕ ਮਹੱਤਵਪੂਰਨ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਸ ਜਲੰਧਰ ਨੇ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਦੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫ਼ੀਮ, 1 ਦੇਸੀ ਪਿਸਤੌਲ (.32 ਬੋਰ) ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ।

ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ 1 ਜੁਲਾਈ 2025 ਨੂੰ ਕਰਾਈਮ ਬ੍ਰਾਂਚ ਦੀ ਇਕ ਟੀਮ ਨਾਖਾਂ ਵਾਲਾ ਬਾਗ ਚੌਂਕ ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਸ ਟੀਮ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ, ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ। ਪੁਲਸ ਟੀਮ ਨੇ ਉਸ ਕੋਲੋਂ 5 ਕਿਲੋ 56 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨਤੀਜੇ ਵਜੋਂ ਮੁਕੱਦਮਾ ਨੰਬਰ 100 ਮਿਤੀ 2 ਜੁਲਾਈ, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21ਸੀ, 61 ਅਤੇ 85 ਦੇ ਤਹਿਤ ਜਲੰਧਰ ਵਿਖੇ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੋਸ਼ੀ ਵਿਰੁੱਧ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ 'ਚ ਇਕ ਮੁਕੱਦਮਾ ਦਰਜ ਹੈ।

ਉਸੇ ਦਿਨ ਇਕ ਸਮਾਨਾਂਤਰ ਕਾਰਵਾਈ ਵਿੱਚ ਸੀ. ਆਈ. ਏ. ਸਟਾਫ਼ ਦੀ ਇਕ ਟੀਮ ਨੇ ਟਰਾਂਸਪੋਰਟ ਨਗਰ ਖੇਤਰ ਵਿੱਚ ਰੁਟੀਨ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
* ਸੁਸ਼ੀਲ ਕੁਮਾਰ ਉਰਫ਼ ਸੁਜਲ, ਪੁੱਤਰ ਰਮੇਸ਼ ਕੁਮਾਰ, ਵਾਸੀ ਉੜਮੁੜ ਟਾਂਡਾ, ਹੁਸ਼ਿਆਰਪੁਰ
* ਮਨਦੀਪ ਸਿੰਘ, ਪੁੱਤਰ ਜੋਗਿੰਦਰਪਾਲ, ਵਾਸੀ ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ
* ਗਗਨਦੀਪ ਸਿੰਘ, ਪੁੱਤਰ ਕੁਲਦੀਪ ਸਿੰਘ, ਵਾਸੀ ਪਿੰਡ ਤਲਵੰਡੀ ਮੰਗੇ ਖਾਨ, ਫਿਰੋਜ਼ਪੁਰ

ਪੁਲਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਅਫ਼ੀਮ ਬਰਾਮਦ ਕੀਤੀ। ਇਸ ਆਧਾਰ 'ਤੇ ਮੁਕੱਦਮਾ ਨੰਬਰ 157 ਮਿਤੀ 1 ਜੁਲਾਈ, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18, 61, ਅਤੇ 85 ਅਧੀਨ, ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਦੋਸ਼ੀ ਸੁਸ਼ੀਲ ਕੁਮਾਰ 'ਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਪਹਿਲਾਂ ਤੋਂ ਦੋ ਮੁਕੱਦਮੇ ਚੱਲ ਰਹੇ ਹਨ। 30 ਜੂਨ 2025 ਨੂੰ ਇਕ ਹੋਰ ਸਫ਼ਲਤਾ ਵਿੱਚ ਇਕ ਸਪੈਸ਼ਲ ਸੈੱਲ ਟੀਮ ਨੇ ਮਕਸੂਦਾਂ-ਨੰਦਨਪੁਰ ਰੋਡ ਇਲਾਕੇ ਵਿੱਚ ਗਸ਼ਤ ਕਰਦੇ ਸਮੇਂ ਅਸ਼ੋਕ ਨਗਰ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਵੇਖਿਆ। ਜਾਂਚ ਕਰਨ 'ਤੇ ਪੁਲਸ ਨੇ ਉਸ ਦੇ ਕਬਜ਼ੇ ਵਿੱਚੋਂ 258 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ .32 ਬੋਰ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ।

ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗੋਰਾ, ਪੁੱਤਰ ਕਸ਼ਮੀਰ ਸਿੰਘ, ਵਾਸੀ ਮਕਾਨ ਨੰਬਰ 24, ਨਵਯੁਗ ਕਲੋਨੀ, ਮਕਸੂਦਾਂ, ਜਲੰਧਰ ਵਜੋਂ ਹੋਈ। ਮੁਕੱਦਮਾ ਨੰਬਰ 115 ਮਿਤੀ 30 ਜੂਨ ਨੂੰ ਅਸਲਾ ਐਕਟ ਦੀ ਧਾਰਾ 25, 54, ਅਤੇ 59 ਅਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 1 ਜਲੰਧਰ ਵਿਖੇ ਦਰਜ ਕੀਤਾ ਗਿਆ। ਹਰਜਿੰਦਰ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਚਾਰ ਅਪਰਾਧਿਕ ਮੁਕੱਦਮੇ ਦਰਜ਼ ਹਨ। ਕਮਿਸ਼ਨਰੇਟ ਪੁਲਸ ਜਲੰਧਰ ਨੇ ਸੁਰੱਖਿਅਤ ਅਤੇ ਨਸ਼ਾ ਮੁਕਤ ਜਲੰਧਰ ਨੂੰ ਯਕੀਨੀ ਬਣਾਉਣ ਲਈ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਇਆ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ