Wednesday, June 24, 2026
BREAKING
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ        ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ

ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO

24 ਜੂਨ, 2026 05:25 PM

ਜਲੰਧਰ : ਜਲੰਧਰ ਜ਼ਿਲ੍ਹੇ 'ਚ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ (ਗਲਤੀਆਂ ਤੋਂ ਬਿਨਾਂ) ਬਣਾਉਣ ਲਈ ਵਿਸ਼ੇਸ਼ ਸੋਧ (ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਐੱਸ. ਆਈ. ਆਰ.) ਮੁਹਿੰਮ 25 ਜੂਨ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ (ਪੜਤਾਲ) ਕਰਨਗੇ ਅਤੇ ਇਨਿਊਮਰੇਸ਼ਨ ਫਾਰਮ ਭਰਵਾਉਣਗੇ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਯੋਜਿਤ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੀ ਮੌਜੂਦ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਪਾਰਦਰਸ਼ੀ, ਸਹੀ ਅਤੇ ਬਿਨਾਂ ਗਲਤੀਆਂ ਵੋਟਰ ਸੂਚੀ ਤਿਆਰ ਕਰਨਾ ਹੈ। ਜ਼ਿਲ੍ਹੇ ਦੇ ਹਰ ਵੋਟਰ ਲਈ ਬੀ. ਐੱਲ. ਓ. ਵੱਲੋਂ ਦਿੱਤਾ ਜਾਣ ਵਾਲਾ ਇਨਿਊਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਫਾਰਮ ਨਾ ਭਰਨ ਵਾਲੇ ਵੋਟਰਾਂ ਦੇ ਨਾਂ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਬੀ. ਐੱਲ. ਓ. ਹਰ ਵੋਟਰ ਨੂੰ ਫਾਰਮ ਦੀਆਂ ਦੋ ਕਾਪੀਆਂ ਮੁਹੱਈਆ ਕਰਵਾਉਣਗੇ। ਫਾਰਮ ਭਰਨ ਤੋਂ ਬਾਅਦ ਇਕ ਕਾਪੀ ਦਸਤਖ਼ਤ (ਸਾਈਨ) ਸਮੇਤ ਬੀ. ਐੱਲ. ਓ. ਕੋਲ ਜਮ੍ਹਾ ਕਰਵਾਉਣੀ ਹੋਵੇਗੀ, ਜਦੋਂ ਕਿ ਦੂਜੀ ਕਾਪੀ ਵੋਟਰ ਨੂੰ ਰਸੀਦ ਦੇ ਰੂਪ ਵਿਚ ਦਿੱਤੀ ਜਾਵੇਗੀ। ਮੁਹਿੰਮ ਦੌਰਾਨ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ (ਸ਼ਿਫਟਡ) ਅਤੇ ਮ੍ਰਿਤਕ ਵੋਟਰਾਂ ਦੀ ਵੱਖਰੀ ਸੂਚੀ ਵੀ ਤਿਆਰ ਕੀਤੀ ਜਾਵੇਗੀ, ਤਾਂ ਜੋ ਵੋਟਰ ਸੂਚੀ ਨੂੰ ਅਪਡੇਟ ਕੀਤਾ ਜਾ ਸਕੇ।

ਮੁਹਿੰਮ ਦੀ ਸਮਾਂ-ਸਾਰਣੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜ਼ੇਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਹੋਵੇਗੀ। ਉੱਥੇ ਹੀ, 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦੋਂ ਕਿ 28 ਸਤੰਬਰ ਤੱਕ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ 2026 ਨੂੰ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ. ਐੱਲ. ਏ.-2) ਦੀ ਨਿਯੁਕਤੀ ਪ੍ਰਕਿਰਿਆ ਤੁਰੰਤ ਪੂਰੀ ਕਰਨ ਅਤੇ ਬੀ. ਐੱਲ. ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪੂਰੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।
ਵਿਸ਼ੇਸ਼ ਸੋਧ ਮੁਹਿੰਮ ਦਾ ਪ੍ਰੋਗਰਾਮ
25 ਜੂਨ ਤੋਂ 24 ਜੁਲਾਈ : ਘਰ-ਘਰ ਜਾ ਕੇ ਫਾਰਮ ਭਰਨਗੇ ਬੀ. ਐੱਲ. ਓ.
24 ਜੁਲਾਈ ਤੱਕ : ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜ਼ੇਸ਼ਨ
3 ਅਗਸਤ : ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ
3 ਅਗਸਤ ਤੋਂ 2 ਸਤੰਬਰ : ਦਾਅਵੇ ਅਤੇ ਇਤਰਾਜ਼ ਦਰਜ ਹੋਣਗੇ
28 ਸਤੰਬਰ ਤੱਕ : ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ
1 ਅਕਤੂਬਰ : ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ

Have something to say? Post your comment

ਅਤੇ ਪੰਜਾਬ ਖਬਰਾਂ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ