Wednesday, July 29, 2026
BREAKING
ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪੰਜਾਬ

ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਹੁਕਮ ਜਾਰੀ

21 ਜਨਵਰੀ, 2026 12:18 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿਚ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ।

ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸੰਧਿਆ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਬੱਚੇ ਵੱਲੋਂ ਗੁਰੂ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇਕ ਟੀਮ ਅੱਜ ਹੀ ਲੈ ਕੇ ਘਟਨਾ ਵਾਲੇ ਸਥਾਨ ਉੱਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸਬੰਧੀ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਕੇ ਸਮੁੱਚਾ ਜਾਇਜ਼ਾ ਲੈਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਿਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਹੀ ਨਸ਼ਰ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਪ੍ਰਾਪਤ ਹੋ ਰਹੀ ਹੈ ਕਿ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਬੰਧ ਪੁਖਤਾ ਨਹੀਂ ਹਨ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਇਸ ਮਾਮਲੇ ਵਿਚ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼