Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਜਲੰਧਰ, ਮੋਗਾ ਤੇ ਲੁਧਿਆਣਾ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਹਾਈਕੋਰਟ ਸਖ਼ਤ

18 ਸਤੰਬਰ, 2026 05:38 PM

ਚੰਡੀਗੜ੍ਹ : ਪੰਜਾਬ ’ਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਨੇ ਜਲੰਧਰ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ’ਚ ਗੈਰ-ਕਾਨੂੰਨੀ ਤੌਰ ’ਤੇ ਖਣਿਜ ਕੱਢਣ ’ਤੇ ਅਸਰਦਾਰ ਨਿਗਰਾਨੀ ਰੱਖਣ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਕਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਸਬੰਧਿਤ ਲੋਕਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਏ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਇਹ ਹੁਕਮ ਸੰਦੀਪ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ।


ਪਟੀਸ਼ਨ ’ਚ ਤਿੰਨੇ ਜ਼ਿਲ੍ਹਿਆਂ ’ਚ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਕੀਤੇ ਜਾਣ ਦਾ ਦੋਸ਼ ਲਗਾਇਆ ਸੀ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ’ਤੇ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਸੁਣਵਾਈ ਅੱਗੇ ਵਧਣ ’ਤੇ ਪੰਜਾਬ ਵੱਲੋਂ ਜਲ ਸਰੋਤ ਵਿਭਾਗ ਦੇ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਾਂ ਨੇ ਜਲੰਧਰ, ਮੋਗਾ ਅਤੇ ਲੁਧਿਆਣਾ ਨਾਲ ਸਬੰਧਿਤ ਸਥਿਤੀ ਰਿਪੋਰਟਾਂ ਅਦਾਲਤ ’ਚ ਪੇਸ਼ ਕੀਤੀਆਂ। ਇਨ੍ਹਾਂ ਰਿਪੋਰਟਾਂ ਦੇ ਬਾਅਦ ਪਟੀਸ਼ਨਕਰਤਾ ਵੱਲੋਂ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਣੀ ਹੈ। ਬੈਂਚ ਨੇ ਅੰਤਰਿਮ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਦੋਂ ਤੱਕ ਸੂਬੇ ਦੇ ਸਬੰਧਿਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਮਾਮਲੇ ’ਚ ਦੱਸੇ ਗਏ ਖੇਤਰਾਂ ’ਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ।


ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਅਜਿਹੀ ਕੋਈ ਘਟਨਾ ਸਾਹਮਣੇ ਆਉਂਦੀ ਹੈ, ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਦੇ ਤਹਿਤ ਉਚਿਤ ਕਾਰਵਾਈ ਕੀਤੀ ਜਾਏ। ਹਾਈ ਕੋਰਟ ਨੇ ਪਿਛਲੀ ਸੁਣਵਾਈ ’ਚ ਵੀ ਰਾਜ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਜੇਕਰ ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਤਾਂ ਸਬੰਧਤ ਅਧਿਕਾਰੀ ਆਪਣੇ ਕੋਲ ਉਪਲਬਧ ਸਾਰੇ ਕਾਨੂੰਨੀ ਉਪਾਵਾਂ ਦੀ ਵਰਤੋਂ ਕਰਦਿਆਂ ਉਸ ਨੂੰ ਰੋਕਣ ਲਈ ਕਦਮ ਚੁੱਕਣ। ਜਨਹਿਤ ਪਟੀਸ਼ਨ ’ਚ ਜਲੰਧਰ, ਮੋਗਾ ਅਤੇ ਲੁਧਿਆਣਾ ’ਚ ਕਥਿਤ ਤੌਰ ’ਤੇ ਹੋ ਰਹੀ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਇਆ ਗਿਆ ਹੈ। ਅਦਾਲਤ ਨੇ ਰਾਜ ਨੂੰ ਸਥਿਤੀ ਸਪੱਸ਼ਟ ਕਰਨ ਲਈ ਰਿਪੋਰਟ ਮੰਗੀ ਸੀ। ਹੁਣ ਪਟੀਸ਼ਨਕਰਤਾ ਨੂੰ ਰਾਜ ਦੀ ਰਿਪੋਰਟ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਬਾਅਦ 8 ਅਕਤੂਬਰ ਨੂੰ ਹਾਈ ਕੋਰਟ ਮਾਮਲੇ ਦੀ ਅਗਲੀ ਸੁਣਵਾਈ ਕਰੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ