ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਰਵਿੰਦਰ ਧਨਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ (JNVST) ਲਈ ਜਾਰੀ ਕੀਤੇ ਗਏ ਐਡਮਿਟ ਕਾਰਡਾਂ ਵਿੱਚ ਬੰਗਾ ਬਲਾਕ ਦੇ ਕੇਂਦਰ ਦਾ ਨਾਮ ਗਲਤ ਛਪ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਂਦਰ ਦਾ ਸਹੀ ਨਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬੰਗਾ-144505 ਹੈ ਜਦਕਿ ਐਡਮਿਟ ਕਾਰਡ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ, ਤਹਿਸੀਲ ਬੰਗਾ, ਜ਼ਿਲ੍ਹਾ ਐਸ.ਬੀ.ਐਸ. ਨਗਰ ਛਪ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿਦਿਆਲਿਆ ਪੱਧਰ 'ਤੇ ਵਿਦਿਆਰਥੀਆਂ ਨੂੰ ਸੀ.ਐਚ.ਟੀ./ਐਚ.ਟੀ./ਅਧਿਆਪਕਾਂ ਰਾਹੀਂ ਇਸ ਤਬਦੀਲੀ ਬਾਰੇ ਸੂਚਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਟੈਸਟ ਦੇਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬੰਗਾ ਬਲਾਕ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬੰਗਾ ਵਿਖੇ ਹੀ ਪਹੁੰਚਣ।