Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਜਹਾਜ਼ ਹਾਦਸਾ: DNA ਮੈਚਿੰਗ ਰਾਹੀਂ 220 ਮ੍ਰਿਤਕਾਂ ਦੀ ਪਛਾਣ, 202 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੀਆਂ

20 ਜੂਨ, 2025 07:06 PM

ਅਹਿਮਦਾਬਾਦ : ਅਹਿਮਦਾਬਾਦ ਵਿਚ ਵਾਪਰੇ ਜਹਾਜ਼ ਹਾਦਸੇ ਨੂੰ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਤੱਕ ਡੀਐੱਨਏ ਮੈਚਿੰਗ ਰਾਹੀਂ 220 ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਨਾਲ ਹੀ 202 ਲੋਕਾਂ ਦੀਆਂ ਲਾਸ਼ਾਂ ਪਛਾਣ ਹੋਣ ਮਗਰੋਂ ਉਹਨਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਗੁਜਰਾਤ ਸਰਕਾਰ ਦੇ ਇਕ ਮੰਤਰੀ ਨੇ ਇਸ ਸਬੰਧੀ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ। ਇਸ ਹਾਦਸੇ ਵਿਚ 270 ਲੋਕਾਂ ਦੀ ਮੌਤ ਹੋਈ ਸੀ।

ਦੱਸ ਦੇਈਏ ਕਿ ਏਅਰ ਇੰਡੀਆ ਦਾ ਬੋਇੰਗ787-8 ਡ੍ਰੀਮਲਾਈਨਰ ਜਹਾਜ਼ 12 ਜੂਨ ਨੂੰ ਦੁਪਹਿਰ 1.39 ਵਜੇ ਸਰਕਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ ਸੀ। ਲੰਡਨ ਜਾ ਰਹੇ ਇਸ ਜਹਾਜ਼ ਵਿਚ 242 ਲੋਕ ਸਵਾਰ ਸਨ, ਜਿਹਨਾਂ ਵਿਚੋਂ 241 ਦੀ ਮੌਤ ਹੋ ਗਈ ਅਤੇ ਸਿਰਫ਼ ਇਕ ਯਾਤਰੀ ਦੀ ਬਚ ਸਕਿਆ। ਹਾਦਸੇ ਵਾਲੀ ਥਾਂ 'ਤੇ ਮੌਜੂਦ 29 ਲੋਕਾਂ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਰਨ ਲਈ ਡੀਐਨਏ ਟੈਸਟ ਕੀਤੇ ਜਾ ਰਹੇ ਹਨ, ਕਿਉਂਕਿ ਹਾਦਸੇ ਵਿਚ ਮਾਰੇ ਗਏ ਲੋਕ ਬੁਰੀ ਤਰ੍ਹਾ ਸੜ ਚੁੱਕੇ ਹਨ, ਜਿਸ ਕਾਰਨ ਉਹਨਾਂ ਦੀ ਪਛਾਣ ਨਹੀਂ ਹੋ ਸਕਦੀ।

ਗੁਜਰਾਤ ਦੇ ਸਿਹਤ ਮੰਤਰੀ ਅਤੇ ਰਾਜ ਸਰਕਾਰ ਦੇ ਬੁਲਾਰੇ ਰਿਸ਼ੀਕੇਸ਼ ਪਟੇਲ ਨੇ ਕਿਹਾ, "ਹੁਣ ਤੱਕ 220 ਲੋਕਾਂ ਦੇ ਡੀਐੱਨਏ ਨਮੂਨੇ ਮਿਲਾਏ ਗਏ ਹਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਗਿਆ ਹੈ। 202 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹੋਰ ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।" ਪਟੇਲ ਨੇ X 'ਤੇ ਕਿਹਾ ਕਿ ਇਨ੍ਹਾਂ 202 ਲੋਕਾਂ ਵਿੱਚੋਂ 160 ਭਾਰਤੀ, ਸੱਤ ਪੁਰਤਗਾਲੀ ਨਾਗਰਿਕ, 34 ਬ੍ਰਿਟਿਸ਼ ਨਾਗਰਿਕ ਅਤੇ ਇੱਕ ਕੈਨੇਡੀਅਨ ਨਾਗਰਿਕ ਹੈ। ਮੰਤਰੀ ਨੇ ਕਿਹਾ ਕਿ 15 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਵਾਈ ਰਸਤੇ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਭੇਜਿਆ ਗਿਆ ਹੈ, ਜਦੋਂ ਕਿ 187 ਲੋਕਾਂ ਦੀਆਂ ਲਾਸ਼ਾਂ ਸੜਕ ਰਸਤੇ ਭੇਜੀਆਂ ਗਈਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ