Wednesday, July 08, 2026
BREAKING
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਪੰਜਾਬ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

08 ਜੁਲਾਈ, 2026 06:45 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ ਸੁਰੱਖਿਆ ਅਫਸਰ  ਕੰਚਨ ਅਰੋੜਾ ਦੀ ਅਗਵਾਈ ਹੇਠ ਅਪੋਲੋ ਸਟਾਰ ਇੰਟਰਨੈਸ਼ਨਲ ਪਬਲਿਕ ਸਕੂਲ ਰਾਹੋਂ ਵਿਖੇ ਮਿਤੀ 8 ਜੁਲਾਈ 2026 ਨੂੰ ਬੱਚਿਆਂ ਨੂੰ ਬਾਲ ਅਧਿਕਾਰਾਂ, ਜੇ ਜੇ ਐਕਟ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ  ਮੌਕੇ ਦੌਰਾਨ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਜੂਵੇਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਸ਼ਨ ਵਾਅਤਲਿਆ ਸਕੀਮ ਅਧੀਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਦਿੱਤੇ ਗਏ ਪ੍ਰੋਵੀਜ਼ਨਸ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਵਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਤ ਮਾਹੌਲ ਹੋਣਾ ਜਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ। ਇਸ ਮੌਕੇ ਮੌਜੂਦ ਗੌਰਵ ਸ਼ਰਮਾ ਸੀ ਪੀ ਓ ਆਈ ਸੀ ਵੱਲੋਂ ਬੱਚਿਆਂ ਨੂੰ ਗੁਡ ਟਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ । ਉਹਨਾਂ ਵੱਲੋਂ ਬੱਚਿਆਂ ਨੂੰ ਅੱਜ ਕੱਲ੍ਹ ਦੇ ਮਾਹੌਲ ਵਿੱਚ ਆਪਣੇ  ਆਪ ਨੂੰ ਸੁਰੱਖਿਅਤ ਰੱਖਣ ਦੀ ਸਲਾਹ ਦਿੱਤੀ ਗਈ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਨੂੰ ਆਪਣੇ ਨਾਲ ਪੂਰੇ ਦਿਨ ਵਿੱਚ ਹੋਣ ਵਾਲੀ ਹਰ ਇੱਕ ਗੱਲ ਬਾਰੇ ਆਪਣੇ ਮਾਤਾ ਪਿਤਾ ਜਾ ਫਿਰ ਆਪਣੇ ਅਧਿਆਪਕਾਂ ਨੂੰ ਦਸਣਾ ਚਾਹੀਦਾ ਹੈ ਤਾਂ ਜੋ ਲੋੜ ਅਨੁਸਾਰ ਉਨ੍ਹਾਂ ਨੂੰ ਕਿਸੀ ਵੀ ਮੁਸ਼ਕਲ ਹਾਲਾਤ ਵਿੱਚ  ਫਸਣ ਤੋ ਪਹਿਲਾਂ ਬਚਾਇਆ ਜਾ ਸਕੇ । ਇਸਦੇ ਨਾਲ ਹੀ ਉਨ੍ਹਾਂ ਵੱਲੋਂ ਬੱਚਿਆਂ ਨੂੰ ਯੌਨ ਸ਼ੋਸ਼ਣ ਬਾਰੇ ਜਾਣੂੰ ਕਰਵਾਉਨ ਲਈ ਕੋਮਲ ਮੂਵੀ  ਵੀ ਦਿਖਾਈ ਗਈ। ਇਸ ਮੌਕੇ ਮੌਜੂਦ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ ਸੀ ਵੱਲੋਂ ਬੱਚਿਆਂ ਨਾਲ ਮੌਜੂਦਾ ਸਮਾਂ ਵਿੱਚ ਹੋ ਰਹੇ ਯੋਨਸ਼ੋਸ਼ਣ/ਸ਼ਰੀਰਿਕ ਸ਼ੋਸ਼ਣ/ਭਾਵਨਾਤਮਕ ਸ਼ੋਸ਼ਣ ਤੋਂ ਆਪਣੇ ਬੱਚਿਆਂ ਨੂੰ ਸੂਰੱਖਿਤ ਰੱਖਣ ਲਈ ਅਪੀਲ ਕੀਤੀ ਗਈ ਅਤੇ ਬੱਚਿਆਂ ਨੂੰ  ਉਨ੍ਹਾਂ ਦੇ ਅਧਿਕਾਰਾਂ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ ਅਤੇ ਕਿਹਾ ਗਿਆ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰਹਾਂ ਦੀ ਕੋਈ ਦਿੱਕਤ ਪੇਸ਼ ਆਉਣ ਤੇ ਇਸ ਸੰਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਚਾਈਲਡ ਹੈਲਪ ਲਾਈਨ ਨੰਬਤ 1098 ਤੇ ਦਿੱਤੀ ਜਾਵੇ। ਉਪਰੋਕਤ ਪ੍ਰੋਗਰਾਮ ਦੌਰਾਨ ਅਪੋਲੋ ਸਟਾਰ ਸਕੂਲ ਦੇ ਮੈਨੇਜਮੈਂਟ ਮੈਂਬਰ ਡਾਕਟਰ ਗੁਰਮੀਤ ਸਿੰਘ , ਸਕੂਲ ਪ੍ਰਿੰਸੀਪਲ ਨਿਜੀ ਤੌਰ ਤੇ ਹਾਜ਼ਰ ਸਨ ਅਤੇ ਉਨਾਂ ਵੱਲੋਂ ਪ੍ਰੋਗਰਾਮ ਦੀ ਸਮਾਪਤੀ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਨੂੰ ਮੁੱਖ ਤੌਰ ਤੇ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਨ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਗੌਰਵ  ਸ਼ਰਮਾ ਬਾਲ ਸੁਰੱਖਿਆ ਅਫ਼ਸਰ ਨੂੰ ਸਨਮਾਨਿਤ ਕਰਦੇ ਹੋਏ ਉਨਾਂ ਦਾ ਧੰਨਵਾਦ ਕੀਤਾ ਗਿਆ। ਉਕਤ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਦੇ ਨਾਲ ਨਾਲ ਸਕੂਲ ਸਟਾਫ ਵੀ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ