ਨਵਾਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ 27 ਅਗਸਤ ਦਿਨ ਬੁੱਧਵਾਰ ਨੂੰ ਜ਼ਿਲੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੂਰੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਿਹਾ ਕਿ ਜ਼ਿਲ੍ਹੇ ਅੰਦਰ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ ਜਿਸ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਜਾਣ ਸਮੇਂ ਰਸਤਿਆਂ ‘ਚ ਖੜੇ ਬਰਸਾਤੀ ਪਾਣੀ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ) ਜ਼ਿਲੇ ‘ਚ ਇਹ ਹੁਕਮ ਲਾਗੂ ਕਰਾਉਣ ਲਈ ਪਾਬੰਦ ਹੋਣਗੇ।