ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਜ਼ਿਲੇ ਵਿੱਚ ਯੂਥ ਅਗੇਂਸਟ ਡਰੱਗਜ਼ ਮੁਹਿੰਮ 06 ਦਸੰਬਰ ,2025 ਤੋਂ 06 ਜਨਵਰੀ ,2026 ਤੱਕ ਚਲਾਈ ਗਈ ਸੀ ਇਸ ਮੁਹਿੰਮ ਦੀ ਸਮਾਪਤੀ ਦੌਰਾਨ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਇਸ ਮੁਹਿੰਮ ਵਿੱਚ ਵਧੀਆ ਕੰਮ ਕਰਨ ਵਾਲੇ ਭਾਗੀਦਾਰਾ ਪੈਰਾ ਲੀਗਲ ਵਲੰਟੀਅਰਜ਼, ਆਧਿਆਪਕ ਅਤੇ ਵਿਦਿਆਰਥੀਆ ਨੂੰ ਸ਼ਾਨਦਾਰ ਯੋਗਦਾਨ ਅਤੇ ਸਮਰਪਿਤ ਸੇਵਾ ਲਈ ਪ੍ਰਸੰਸਾ ਸਰਟੀਫਿਕੇਟ ਅਤੇ ਬੂਟੇ ਦੇਣਂ ਦੇ ਲਈ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਸਨਮਾਨ ਚਿੰਨ ਵੰਡ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ । ਜਿਸ ਵਿੱਚ ਸਾਰੇ ਨਿਆਇਕ ਅਧਿਕਾਰੀ ਨੇ ਭਾਗ ਲਿਆ ਗਿਆ । ਇਸ ਵ਼ੰਡ ਸਮਾਰੋਹ ਵਿੱਚ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋ ਇੱਕ ਮਹੀਨੇ ਦੀ ਮੁਹਿੰਮ - " ਯੂਥ ਅਗੇਂਸਟ ਡਰੱਗਜ਼ " ਅਧੀਨ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਮੈਂਬਰਾਂ ਦਾ ਪ੍ਰਸੰਸ਼ਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ ਅਤੇ ਬੂਟੇ ਵੀ ਦਿੱਤੇ ਗਏ । ਇਸ ਦੌਰਾਨ ਵਿਦਿਆਰਥੀਆ ਵੱਲੋ ਨੁਟੜ ਨਾਟਕ ਖੇਡਿਆ ਗਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਗੀਤ ਗਾਏ ਗਏ ਅਤੇ ਕਵਿਤਾ ਵੀ ਪੜੀ ਗਈ । ਇਸ ਦੌਰਾਨ ਉਹਨਾ ਵੱਲੋ ਕਿਹਾ ਗਿਆ ਕਿ ਇਸ ਇਸ ਦੀ ਸਮਾਪਤੀ ਦੌਰਾਨ ਇਸ ਮੁਹਿੰਮ ਯੂਥ ਅਗੇਂਸਟ ਡਰੱਗਜ਼ ਵਿਚ ਟੀਮ ਮੈਂਬਰਾਂ, ਪੈਰਾ ਲੀਗਲ ਵਲੰਟੀਅਰਜ਼ ਅਤੇ ਵਿਦਿਆਰਥੀਆ ਵੱਲੋ ਬੜੇ ਹੀ ਉਤਸਾਹ ਨਾਲ ਕੰਮ ਕੀਤਾ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਇਹਨਾ ਵੱਲੋ ਜ਼ਮੀਨੀ ਪੱਧਰ 'ਤੇ ਕਾਨੂੰਨੀ ਜਾਗਰੂਕਤਾ ਫੈਲਾਉਣ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਮੁਕਾਬਲਾ ਕਰਨ ਵਿੱਚ ਦਿਖਾਈ ਗਈ ਵਚਨਬੱਧਤਾ ਅਤੇ ਯਤਨਾਂ ਨੇ ਸਮਾਜਿਕ ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਕਾਰਨ ਨੂੰ ਕਾਫ਼ੀ ਅੱਗੇ ਵਧਾਇਆ ਹੈ । ਇਸ ਤੋਂ ਇਲਾਵਾ ਦੱਸਿਆ ਗਿਆ ਕਿ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਸੀ। ਉਹਨਾ ਵੱਲੋ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ ।