ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਮਿਤੀ 30.10.2026 ਨੂੰ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੈਗੋਰ ਮਾਡਲ ਸੀਨੀਅਰ ਸੰਕੈਡਰੀ ਸਕੂਲ ਸਲੋਹ ਵਿਖੇ "ਸੁਰੱਖਿਅਤ ਬਚਪਨ ਅਭਿਆਨ" ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।
ਇਸ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮਾਣਯੋਗ ਸਿਮਰਨ ਚਲਾਨਾ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਜੀਆਂ ਵੱਲੋਂ "ਸੁਰੱਖਿਅਤ ਬਚਪਨ ਅਭਿਆਨ" ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ 'ਪੋਕਸੋ ਐਕਟ, 2012 ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ' (POCSO Act, 2012) 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ (ਲੜਕੇ ਅਤੇ ਲੜਕੀ) ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਜ਼ਸਨਦੀਪ, ਪੈਰਾ ਲੀਗਲ ਵਲੰਟੀਅਰਜ਼ ਸ਼੍ਰੀ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ ਵੱਲੋਂ ਵੀ ਸੁਰੱਖਿਅਤ ਬਚਪਨ ਅਭਿਆਨ" ਤਹਿਤ ਬੱਚਿਆਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕਤਾ ਕੀਤਾ ਗਿਆ ਇਹਨਾਂ ਸਕੂਲ ਵਿੱਚ ਸੈਮੀਨਾਰਾਂ ਦੌਰਾਨ ਅਧਿਆਪਕ ਸਾਹਿਬਾਨ ਹਾਜ਼ਰ ਸਨ