ਨਵਾਸ਼ਹਿਰ (ਮਨੋਂੰਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ ਮਿਤੀ 10.12.2025 ਨੂੰ ਤਾਜਪੁਰ ਰੋਡ ਸਥਿਤ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ, ਮਹਿਲਾ ਜ਼ੇਲ੍ਹ ਅਤੇ ਬੋਸਟਲ ਜੇਲ੍ਹ ਅਤੇ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਨਵਾਸ਼ਹਿਰ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਅਮਨਦੀਪ ਸੀ.ਜੇ.ਐਮ -ਕਮ –ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਨੇ ਲੁਧਿਆਣਾ ਦੀ ਸੈਂਟਰਲ, ਬੋਰਸਟਲ ਅਤੇ ਮਹਿਲਾ ਜੇਲ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਕੈਦੀਆਂ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ 'ਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ ਜੋ ਯਾਦ ਦਿਵਾਉਂਦਾ ਹੈ ਕਿ ਹਰ ਮਨੁੱਖ ਮਾਣ, ਸਮਾਨਤਾ ਅਤੇ ਨਿਆਂ ਦਾ ਹੱਕਦਾਰ ਹੈ | ਉਨ੍ਹਾਂ ਨੂੰ 06.12.25 ਤੋਂ 06.01.26 ਤੱਕ "ਨਸ਼ਿਆਂ ਵਿਰੁੱਧ ਯੁਵਾ" ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰੇ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਵੱਲੋ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਨਵਾਸ਼ਹਿਰ ਵਿਖੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾ, ਸਿੱਖਿਆ ਦਾ ਅਧਿਕਾਰ , ਵਿਦਿਆਰਥੀਆ ਨੂੰ ਪੋਕਸੋ ਐਕਟ 2012, ਚਾਈਲਡ ਹੈਲਪ ਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ |