Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

10 ਅਕਤੂਬਰ, 2025 06:32 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ, 2025 ਤੋਂ ਸ਼ੁਰੂ ਹੋ ਰਹੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਨਵਾਂਸ਼ਹਿਰ ਸ਼ਹਿਰੀ ਖੇਤਰ ਵਿੱਚ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਵੇਂ ਪਿਛਲੇ 14 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ 0 ਤੋਂ 5 ਸਾਲ ਦੇ ਬੱਚਿਆਂ ਦੇ ਮਾਪਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਜਾ ਰਹੀ ਹੈ ਤਾਂ ਜੋ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਭਾਵੇਂ ਬੱਚਾ ਬਿਮਾਰ ਹੋਵੇ, ਦਵਾਈ ਪਹਿਲਾਂ ਪੀਤੀ ਹੋਈ ਹੋਵੇ ਜਾਂ ਬੱਚਾ ਨਵ ਜੰਮਿਆਂ ਹੋਵੇ ਤਾਂ ਵੀ ਉਹ ਬੱਚੇ ਨੂੰ ਪੋਲੀਓ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ, ਕਿਉਂਕਿ ਪੋਲੀਓ ਵੈਕਸੀਨ ਬੱਚੇ ਨੂੰ ਜੀਵਨ ਭਰ ਸੁਰੱਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਸੱਦਾ ਵੀ ਦਿੱਤਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਣਜੀਤ ਕੌਰ, ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਜੋਗਿੰਦਰ ਪਾਲ, ਈ.ਪੀ.ਆਈ. ਸਹਾਇਕ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਸੰਧੂ ਨਰਸਿੰਗ ਕਾਲਜ ਦੀਆਂ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.