Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿਹਤ

ਜ਼ੁਕਾਮ 'ਚ ਲਾਹੇਵੰਦ ਹੈ 'ਸੁੰਢ' ਦੀ ਵਰਤੋਂ, ਜਾਣੋ ਵਰਤੋਂ ਦੇ ਢੰਗ

04 ਨਵੰਬਰ, 2024 07:29 PM

ਸੁੱਕੇ ਅਦਰਕ ਨੂੰ ਸੁੰਢ ਕਿਹਾ ਜਾਂਦਾ ਹੈ ਤੇ ਇਸ ਨੂੰ ਪੀਸਣ ਦੇ ਬਾਅਦ ਬਣੇ ਪਦਾਰਥ ਨੂੰ ਸੁੰਢ ਪਾਊਡਰ ਕਿਹਾ ਜਾਂਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਦਰਕ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸੇ ਤਰ੍ਹਾਂ ਸੁੰਢ ਨੂੰ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਸੁੰਢ ਦੀ ਵਰਤੋਂ ਨਾਲ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ। ਸੁੰਢ ਜਾਂ ਸੁੰਢ ਦੇ ਪਾਊਡਰ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਇਸ ਦੀ ਵਰਤੋਂ ਸਰਦੀਆਂ 'ਚ ਕਰਨੀ ਜ਼ਿਆਦਾ ਫਾਇਦੇਮੰਦ ਰਹਿੰਦੀ ਹੈ। ਇਸ ਲਈ ਗਰਮੀਆਂ 'ਚ ਇਸ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ। ਤੁਹਾਨੂੰ ਦੱਸ ਦੇਈਏ ਕਿ ਸੁੱਕੇ ਅਦਰਕ ਵਿੱਚ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਫਾਈਬਰ, ਸੋਡੀਅਮ, ਵਿਟਾਮਿਨ ਏ ਅਤੇ ਸੀ, ਜ਼ਿੰਕ, ਫੋਲੇਟ ਐਸਿਡ, ਫੈਟੀ ਐਸਿਡ ਦੇ ਗੁਣ ਪਾਏ ਜਾਂਦੇ ਹਨ। ਦੁੱਧ ਅਤੇ ਚਾਹ ਵਿੱਚ ਸੁੱਕਾ ਅਦਰਕ ਮਿਲਾ ਕੇ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਦੁੱਧ ਦੇ ਨਾਲ ਸੁੱਕੇ ਅਦਰਕ ਦਾ ਸੇਵਨ ਕਰਨਾ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਤਾਂ ਆਓ ਅੱਜ ਤੁਹਾਨੂੰ ਸੁੱਕੇ ਅਦਰਕ ਤੋਂ ਬਣੀ ਸੁੰਢ ਦੇ ਫਾਇਦੇ ਦੱਸਦੇ ਹਾਂ।

 

ਸੁੰਢ ਦੇ ਸੇਵਨ ਨਾਲ ਹੋਣ ਵਾਲੇ ਫ਼ਾਇਦੇ

ਜ਼ੁਕਾਮ ਦੀ ਸਮੱਸਿਆ ਕਰੇ ਦੂਰ
ਜੇ ਤੁਹਾਨੂੰ ਸਰਦੀ ਜਾਂ ਫਿਰ ਜ਼ੁਕਾਮ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਸੁੱਕੇ ਅਦਰਕ ਦੇ ਪਾਊਡਰ (ਸੁੰਢ) ਦੀ ਵਰਤੋਂ ਚਾਹ ’ਚ ਕਰ ਸਕਦੇ ਹੋ। ਇਸ ਦੀ ਦਿਨ ’ਚ ਦੋ ਵਾਰ ਵਰਤੋਂ ਕਰੋ। ਸਰਦੀ ਜ਼ੁਕਾਮ ਦੂਰ ਹੋ ਜਾਵੇਗਾ।

ਛਾਤੀ ’ਚ ਦਰਦ ਦੀ ਸਮੱਸਿਆ 'ਚ ਲਾਹੇਵੰਦ
ਜੇਕਰ ਤੁਹਾਡੀ ਛਾਤੀ ’ਚ ਦਰਦ ਹੁੰਦਾ ਹੈ ਤਾਂ ਸੁੰਢ ਦੇ ਪਾਊਡਰ ’ਚ ਨਾਰੀਅਲ ਪਾਣੀ ਅਤੇ ਖੰਡ ਮਿਲਾਓ। ਇਸ ਦੀ ਵਰਤੋਂ ਕਰਨ ਨਾਲ ਛਾਤੀ ਦਾ ਦਰਦ ਦੂਰ ਹੋ ਜਾਵੇਗਾ।

ਗਠੀਆ ਤੇ ਸੋਜ ਦੀ ਸਮੱਸਿਆ 'ਚ ਲਾਹੇਵੰਦ
ਸਰੀਰ ਦੇ ਕਿਸੇ ਵੀ ਅੰਗ ’ਚ ਸੋਜ ਦੀ ਸਮੱਸਿਆ ਰਹਿੰਦੀ ਹੈ ਤਾਂ ਇਸ ਨੂੰ ਦੂਰ ਕਰਨ ਲਈ ਸੁੰਢ ਦਾ ਪਾਊਡਰ ਬਹੁਤ ਫ਼ਾਇਦੇਮੰਦ ਹੈ। ਇਸ ਅੰਦਰ ਗਠੀਆ ਨੂੰ ਘੱਟ ਕਰਨ ਦੇ ਗੁਣ ਪਾਏ ਜਾਂਦੇ ਹਨ। ਜੇ ਤੁਹਾਨੂੰ ਵੀ ਗਠੀਆ ਦੀ ਸਮੱਸਿਆ ਹੈ ਤਾਂ ਦਿਨ ’ਚ ਇਕ ਚਮਚਾ ਸੁੰਢ ਪਾਊਡਰ ਪਾਣੀ ’ਚ ਉਬਾਲ ਕੇ ਜ਼ਰੂਰ ਪੀਓ। ਇਸ ਨਾਲ ਗੋਡਿਆਂ ’ਚ ਦਰਦ, ਜੋੜਾਂ ’ਚ ਸੋਜ ਦੂਰ ਹੋ ਜਾਵੇਗੀ। ਤੁਸੀਂ ਇਸ ਦਾ ਪੇਸਟ ਬਣਾ ਕੇ ਵੀ ਜੋੜਾਂ ਤੇ ਲਗਾ ਸਕਦੇ ਹੋ।

ਇਮਿਊਨਿਟੀ ਦੀ ਸਮੱਸਿਆ 'ਚ ਲਾਹੇਵੰਦ
ਜੇ ਤੁਹਾਨੂੰ ਇਮਿਊਨਿਟੀ ਦੀ ਸਮੱਸਿਆ ਹੈ ਅਤੇ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ ਤਾਂ ਇਸ ਨੂੰ ਮਜ਼ਬੂਤ ਕਰਨ ਲਈ ਸੁੰਢ ਦਾ ਪਾਊਡਰ ਬਹੁਤ ਫ਼ਾਇਦੇਮੰਦ ਹੈ ਕਿਉਂਕਿ ਇਸ ’ਚ ਕੈਂਪਸਾਏਸੀਨ ਅਤੇ ਕਰਕਿਊਮਿਨ ਜਿਹੇ ਐਂਟੀ-ਆਕਸੀਡੈਂਟ ਤੱਤ ਪਾਏ ਜਾਂਦੇ ਹਨ। ਜਿਸ ਨਾਲ ਇਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ। ਇਸ ਲਈ ਇਮਿਊਨਿਟੀ ਦੀ ਸਮੱਸਿਆ ਹੋਣ ਤੇ ਸੁੰਢ ਦੀ ਵਰਤੋਂ ਜ਼ਰੂਰ ਕਰੋ।

ਢਿੱਡ ਤੇ ਪਾਚਨ ਦੀਆਂ ਸਮੱਸਿਆ ਕਰੇ ਦੂਰ
ਆਯੁਰਵੇਦ ਵਿੱਚ, ਸੁੰਢ ਦੇ ਪਾਊਡਰ ਦੀ ਵਰਤੋਂ ਪੁਰਾਣੀ ਬਦਹਜ਼ਮੀ, ਪੇਟ ਦਰਦ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ। ਇਹ ਪਾਚਨ ਕਿਰਿਆ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਵਿੱਚ ਬਹੁਤ ਮਦਦ ਕਰਦੀ ਹੈ।

ਸ਼ੂਗਰ ਦੀ ਸਮੱਸਿਆ 'ਚ ਲਾਹੇਵੰਦ
ਬਲੱਡ ਸ਼ੂਗਰ ਨੂੰ ਕੰਟਰੋਲ ਰੱਖਣ ਲਈ ਸੁੰਢ ਦਾ ਪਾਊਡਰ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਨਮਕ ਦੇ ਨਾਲ ਦੋ ਗ੍ਰਾਮ ਸੁੰਢ ਦਾ ਪਾਊਡਰ ਮਿਲਾ ਕੇ ਵਰਤੋਂ ਕਰੋ। ਇਸ ਦੀ ਵਰਤੋਂ ਤੁਸੀਂ ਪਾਣੀ ਦੇ ਨਾਲ ਵੀ ਕਰ ਸਕਦੇ ਹੋ। ਜੇਕਰ ਖਾਲੀ ਢਿੱਡ ਕਰਦੇ ਹੋ ਤਾਂ ਇਸ ਦਾ ਅਸਰ ਜਲਦੀ ਦੇਖਣ ਨੂੰ ਮਿਲੇਗਾ।

ਸਰੀਰ ਦੇ ਵਧੇ ਭਾਰ ਨੂੰ ਕਰੇ ਘੱਟ
ਸੁੰਢ ਦੇ ਪਾਊਡਰ ਨਾਲ ਭਾਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਗਰਮ ਪਾਣੀ ’ਚ ਅੱਧਾ ਚਮਚ ਸੁੰਢ ਮਿਲਾ ਕੇ ਕਾੜ੍ਹਾ ਤਿਆਰ ਕਰ ਲਓ ਅਤੇ ਇਸ ਨੂੰ ਸਵੇਰੇ ਖਾਲੀ ਢਿੱਡ ਪੀਓ। ਇਸ ਨਾਲ ਸਰੀਰ ਦੀ ਵਾਧੂ ਚਰਬੀ ਦੂਰ ਹੋ ਜਾਵੇਗੀ ਅਤੇ ਸਰੀਰ ਫਿੱਟ ਹੋ ਜਾਵੇਗਾ।

 

ਇਨ੍ਹਾਂ ਲੋਕਾਂ ਨੂੰ ਨਹੀਂ ਕਰਨਾ ਚਾਹੀਦਾ ਹੈ ਸੁੰਢ ਦਾ ਸੇਵਨ
1. ਜੇਕਰ ਤੁਸੀਂ ਸੁੰਢ ਦੀ ਵਰਤੋਂ ਜ਼ਿਆਦਾ ਮਾਤਰਾ ’ਚ ਕਰਦੇ ਹੋ ਤਾਂ ਇਹ ਦਿਲ ਦੀ ਸਿਹਤ ਲਈ ਚੰਗਾ ਨਹੀਂ ਹੈ। ਇਸ ਦੇ ਨਾਲ ਢਿੱਡ ’ਚ ਜਲਣ, ਮੂੰਹ ’ਚ ਜਲਣ ਅਤੇ ਦਸਤ ਜਿਹੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜੇ ਤੁਹਾਨੂੰ ਵੀ ਇਨ੍ਹਾਂ ’ਚ ਕੋਈ ਵੀ ਸਮੱਸਿਆ ਹੈ ਤਾਂ ਸੁੰਢ ਦੀ ਘੱਟ ਤੋਂ ਘੱਟ ਵਰਤੋਂ ਕਰੋ।


2. ਸੁੰਢ ਦੀ ਜ਼ਿਆਦਾ ਵਰਤੋਂ ਕਰਨ ਨਾਲ ਦਿਲ ਦੀ ਧੜਕਣ ਵਧ ਜਾਂਦੀ ਹੈ ਅਤੇ ਇਸ ਨਾਲ ਐਲਰਜੀ ਵੀ ਹੋ ਸਕਦੀ ਹੈ। ਜੇ ਤੁਹਾਡੀ ਵੀ ਦਿਲ ਦੀ ਧੜਕਣ ਵਧਦੀ ਹੈ ਤਾਂ ਸੁੰਢ ਦੀ ਵਰਤੋਂ ਘੱਟ ਤੋਂ ਘੱਟ ਜਾਂ ਫਿਰ ਬਿਲਕੁਲ ਵੀ ਨਾ ਕਰੋ। ਖ਼ੂਨ ਪਤਲਾ ਕਰਨ ਵਾਲੀ ਦਵਾਈ ਲੈਣ ਵਾਲੇ ਲੋਕਾਂ ਨੂੰ ਵੀ ਸੁੰਢ ਦੀ ਵਰਤੋਂ ਘੱਟ ਜਾਂ ਫਿਰ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ’ਚ ਖ਼ੂਨ ਪਤਲਾ ਕਰਨ ਦੇ ਗੁਣ ਹੁੰਦੇ ਹਨ।


3. ਪੱਥਰੀ ਦੀ ਸਮੱਸਿਆ ਹੋਣ ਤੇ ਸੁੰਢ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ