Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

24 ਫ਼ਰਵਰੀ, 2026 06:47 PM

ਚੰਡੀਗੜ੍ਹ : ਚੰਡੀਗੜ੍ਹ 'ਚ ਸਥਿਤ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਕਾਰਨ ਅੱਜ ਸਵੇਰੇ ਸ਼ਹਿਰ 'ਚ ਭਾਰੀ ਜਾਮ ਲੱਗ ਗਿਆ। ਇਸ ਜਾਮ 'ਚ ਕਈ ਜੱਜਾਂ ਦੀਆਂ ਗੱਡੀਆਂ ਫਸ ਗਈਆਂ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਅਤੇ ਚੰਡੀਗੜ੍ਹ ਦੇ ਡੀ. ਜੀ. ਪੀ. ਨੂੰ ਤਲਬ ਕਰ ਲਿਆ। ਜਸਟਿਸ ਮੌਦਗਿਲ ਨੇ ਰਿਕਾਰਡ 'ਚ ਦਰਜ ਕੀਤਾ ਕਿ ਸਵੇਰੇ ਕਰੀਬ 9:55 ਵਜੇ ਕਈ ਜੱਜ ਟ੍ਰੈਫਿਕ ਜਾਮ 'ਚ ਫਸ ਗਏ ਸਨ, ਜਿਸ ਕਾਰਨ ਅਦਾਲਤੀ ਕਾਰਵਾਈ ਸ਼ੁਰੂ ਹੋਣ 'ਚ 15 ਤੋਂ 20 ਮਿੰਟ ਦੀ ਦੇਰੀ ਹੋਈ। ਉਨ੍ਹਾਂ ਦੱਸਿਆ ਕਿ ਗੋਲਚੱਕਰ 'ਤੇ ਤਾਇਨਾਤ ਪੁਲਸ ਮੁਲਾਜ਼ਮ ਜੱਜਾਂ ਦੇ ਵਾਹਨਾਂ ਦੇ ਸੁਚਾਰੂ ਲੰਘਣ ਨੂੰ ਯਕੀਨੀ ਬਣਾਉਣ 'ਚ ਅਸਫ਼ਲ ਰਹੇ ਅਤੇ ਉਨ੍ਹਾਂ ਦੇ ਨਿੱਜੀ ਸੁਰੱਖਿਆ ਅਧਿਕਾਰੀ ਨੂੰ ਵਾਹਨ ਤੋਂ ਉੱਤਰ ਕੇ ਟ੍ਰੈਫਿਕ ਸਾਫ਼ ਕਰਵਾਉਣਾ ਪਿਆ।

ਜਾਮ ਲੱਗਣ ਦੇ ਮੁੱਖ ਕਾਰਨ
ਸੁਣਵਾਈ ਦੌਰਾਨ ਯੂ. ਟੀ. ਪ੍ਰਸ਼ਾਸਨ ਦੇ ਵਕੀਲ ਨੇ ਦੱਸਿਆ ਕਿ ਜਾਮ ਉਸ ਸਮੇਂ ਲੱਗਿਆ, ਜਦੋਂ ਵਿਰੋਧੀ ਧਿਰ ਦੇ 10 ਤੋਂ 12 ਵਿਧਾਇਕਾਂ ਨੇ ਆਪਣੇ ਸਟਾਫ਼ ਅਤੇ ਮੀਡੀਆ ਕਰਮੀਆਂ ਸਮੇਤ ਹਾਈਕੋਰਟ ਦੇ ਗੋਲਚੱਕਰ ਤੋਂ ਵਿਧਾਨ ਸਭਾ ਵੱਲ ਪੈਦਲ ਜਾਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ, ਸਮੇਂ-ਸਮੇਂ 'ਤੇ ਮਿਲਣ ਵਾਲੀਆਂ ਬੰਬ ਦੀਆਂ ਧਮਕੀਆਂ ਕਾਰਨ ਵਧਾਈ ਗਈ ਸੁਰੱਖਿਆ ਅਤੇ ਤਲਾਸ਼ੀ ਮੁਹਿੰਮ ਨੂੰ ਵੀ ਟ੍ਰੈਫਿਕ ਹੌਲੀ ਹੋਣ ਦਾ ਇੱਕ ਕਾਰਨ ਦੱਸਿਆ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧਿਤ ਇੱਕ ਸਵੈ-ਨੋਟਿਸ ਲਿਆ। ਇਹ ਫ਼ੈਸਲਾ ਚੰਡੀਗੜ੍ਹ ਦੇ ਡੀ. ਜੀ. ਪੀ. ਡਾ. ਸਾਗਰ ਪ੍ਰੀਤ ਸਿੰਘ ਹੁੱਡਾ ਵੱਲੋਂ ਅਦਾਲਤ ਨੂੰ ਦਿੱਤੇ ਗਏ ਉਸ ਭਰੋਸੇ ਤੋਂ ਬਾਅਦ ਲਿਆ ਗਿਆ, ਜਿਸ 'ਚ ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦੀ ਦੁਬਾਰਾ ਦੁਹਰਾਈ ਨੂੰ ਰੋਕਣ ਲਈ ਪੁਖ਼ਤਾ ਕਦਮ ਚੁੱਕੇ ਜਾਣਗੇ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਖ਼ਤਮ ਕਰਦਿਆਂ ਇਸ ਨੂੰ ਰਿਕਾਰਡ ਰੂਮ 'ਚ ਭੇਜ ਦਿੱਤਾ ਹੈ।

ਪੁਲਸ ਦਾ ਭਰੋਸਾ ਅਤੇ ਅਦਾਲਤ ਦਾ ਨਿਰਦੇਸ਼
ਅਦਾਲਤ ਨੂੰ ਦੱਸਿਆ ਗਿਆ ਕਿ ਨਵੀਂ ਪਾਰਕਿੰਗ ਵਿਵਸਥਾ ਅਤੇ ਸੋਧੇ ਹੋਏ ਟ੍ਰੈਫਿਕ ਰੂਟਾਂ ਨਾਲ ਆਮ ਤੌਰ 'ਤੇ ਸੁਧਾਰ ਹੋਇਆ ਹੈ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਅਦਾਲਤ ਦੇ ਸਮੇਂ ਦੌਰਾਨ, ਖ਼ਾਸ ਕਰਕੇ ਸੁਣਵਾਈ ਤੋਂ ਪਹਿਲਾਂ ਅਤੇ ਬਾਅਦ 'ਚ ਅਜਿਹੀ ਭੀੜ ਤੋਂ ਬਚਣ ਲਈ ਜ਼ਮੀਨੀ ਪੱਧਰ 'ਤੇ ਟ੍ਰੈਫਿਕ ਕਰਮੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਅਦਾਲਤ ਨੇ ਇਸ ਭਰੋਸੇ ਨੂੰ ਰਿਕਾਰਡ ਕਰਦਿਆਂ ਨਿਰਦੇਸ਼ ਦਿੱਤਾ ਕਿ ਇਹ ਸੰਦੇਸ਼ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ