Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਜਿੱਤ ਦੇ ਬਾਵਜੂਦ ਵੀ ਗਾਇਕਵਾੜ ਨੂੰ ਮਿਲੀ ਸਜ਼ਾ, ਨੀਤੀਸ਼ ਰਾਣਾ 'ਤੇ ਵੀ ਲੱਗਾ ਜੁਰਮਾਨਾ, ਜਾਣੋ ਮੈਚ ਦੌਰਾਨ ਕੀ ਹੋਇਆ

12 ਅਪ੍ਰੈਲ, 2026 06:05 PM

ਇੰਡੀਅਨ ਪ੍ਰੀਮੀਅਰ ਲੀਗ 2026 ਵਿੱਚ ਚੇਨਈ ਸੁਪਰ ਕਿੰਗਜ਼ (CSK) ਅਤੇ ਦਿੱਲੀ ਕੈਪੀਟਲਜ਼ (DC) ਵਿਚਾਲੇ ਖੇਡੇ ਗਏ ਮੁਕਾਬਲੇ ਤੋਂ ਬਾਅਦ ਦੋਵਾਂ ਟੀਮਾਂ ਦੇ ਖਿਡਾਰੀਆਂ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਚੇਨਈ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੂੰ 'ਸਲੋ ਓਵਰ ਰੇਟ' ਲਈ ਸਜ਼ਾ ਮਿਲੀ ਹੈ, ਜਦਕਿ ਦਿੱਲੀ ਕੈਪੀਟਲਜ਼ ਦੇ ਖਿਡਾਰੀ ਨੀਤੀਸ਼ ਰਾਣਾ 'ਤੇ ਅੰਪਾਇਰ ਨਾਲ ਬਹਿਸ ਕਰਨ ਕਾਰਨ ਭਾਰੀ ਜੁਰਮਾਨਾ ਲਗਾਇਆ ਗਿਆ ਹੈ।

ਚੇਨਈ ਸੁਪਰ ਕਿੰਗਜ਼ ਨੂੰ ਆਈਪੀਐਲ ਕੋਡ ਆਫ ਕੰਡਕਟ ਦੇ ਆਰਟੀਕਲ 2.22 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ, ਜੋ ਕਿ ਸਲੋ ਓਵਰ ਰੇਟ ਨਾਲ ਸਬੰਧਤ ਹੈ। ਇਸ ਸੀਜ਼ਨ ਵਿੱਚ ਚੇਨਈ ਦੀ ਇਹ ਪਹਿਲੀ ਗਲਤੀ ਹੈ, ਜਿਸ ਕਾਰਨ ਕਪਤਾਨ ਰੁਤੂਰਾਜ ਗਾਇਕਵਾੜ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਗਾਇਕਵਾੜ ਇਸ ਸੀਜ਼ਨ ਵਿੱਚ ਸਲੋ ਓਵਰ ਰੇਟ ਲਈ ਸਜ਼ਾ ਭੁਗਤਣ ਵਾਲੇ ਤੀਜੇ ਕਪਤਾਨ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ (ਦੋ ਵਾਰ) ਅਤੇ ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ 'ਤੇ ਵੀ ਇਹ ਜੁਰਮਾਨਾ ਲੱਗ ਚੁੱਕਾ ਹੈ।

ਦੂਜੇ ਪਾਸੇ, ਦਿੱਲੀ ਕੈਪੀਟਲਜ਼ ਦੇ ਖਿਡਾਰੀ ਨੀਤੀਸ਼ ਰਾਣਾ ਚੌਥੇ ਅੰਪਾਇਰ ਨਾਲ ਬਹਿਸ ਕਰਨ ਦੇ ਦੋਸ਼ੀ ਪਾਏ ਗਏ ਹਨ। ਨਿਯਮਾਂ ਦੀ ਉਲੰਘਣਾ ਕਾਰਨ ਉਨ੍ਹਾਂ ਦੀ ਮੈਚ ਫੀਸ ਵਿੱਚ 25 ਫੀਸਦੀ ਦੀ ਕਟੌਤੀ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਖਾਤੇ ਵਿੱਚ ਇੱਕ ਡੀਮੈਰਿਟ ਪੁਆਇੰਟ ਵੀ ਜੋੜਿਆ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਰਾਣਾ ਨੂੰ ਇਹ ਸਜ਼ਾ ਉਦੋਂ ਮਿਲੀ ਜਦੋਂ ਉਹ ਅਜੇ ਮੈਦਾਨ 'ਤੇ ਖੇਡਣ ਵੀ ਨਹੀਂ ਉਤਰੇ ਸਨ ਅਤੇ 'ਇਮਪੈਕਟ ਸਬ' ਵਜੋਂ ਬਾਹਰ ਬੈਠੇ ਸਨ।

ਇਹ ਘਟਨਾ ਮੈਚ ਦੇ 19ਵੇਂ ਓਵਰ ਦੌਰਾਨ ਵਾਪਰੀ। ਦਿੱਲੀ ਦੇ ਬੱਲੇਬਾਜ਼ ਟ੍ਰਿਸਟਨ ਸਟੱਬਸ ਆਪਣੇ ਗਲਵਜ਼ (ਦਸਤਾਨੇ) ਬਦਲਣਾ ਚਾਹੁੰਦੇ ਸਨ, ਪਰ ਚੌਥੇ ਅੰਪਾਇਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਅਗਲੀ ਹੀ ਗੇਂਦ 'ਤੇ ਸਟੱਬਸ ਆਊਟ ਹੋ ਗਏ, ਜਿਸ ਕਾਰਨ ਨੀਤੀਸ਼ ਰਾਣਾ ਅਤੇ ਦਿੱਲੀ ਦੇ ਕੋਚ ਕਾਫੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਬਾਊਂਡਰੀ 'ਤੇ ਖੜ੍ਹੇ ਅੰਪਾਇਰ ਨਾਲ ਤਿੱਖੀ ਬਹਿਸ ਕੀਤੀ। ਮੈਚ ਦੌਰਾਨ ਸਟੱਬਸ ਵੀ ਗੁੱਸੇ ਵਿੱਚ ਆਪਣਾ ਹੈਲਮੇਟ ਸੁੱਟਦੇ ਹੋਏ ਨਜ਼ਰ ਆਏ ਸਨ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ