Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਜੀਬੀਪੀ ਕਰੇਸਟ 1 ਅਤੇ 4 ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਵੱਲੋਂ ਮੈਨਟੇਨੈਂਸ ਬਕਾਇਆ ਅਦਾ ਨਾ ਕਰਨ ਵਾਲੇ ਨਿਵਾਸੀਆਂ ਦੇ ਖਿਲਾਫ਼ ਕਠੋਰ ਕਾਨੂੰਨੀ ਕਦਮ ਚੁੱਕੇ

30 ਦਸੰਬਰ, 2025 08:08 PM

ਖਰੜ (ਪ੍ਰੀਤ ਪੱਤੀ) : ਜੀਬੀਪੀ ਕਰੇਸਟ 1 ਅਤੇ 4 ਰੈਜ਼ੀਡੈਂਟ ਵੈਲਫੇਅਰ ਸੋਸਾਇਟੀ (ਰਜਿਸਟਰਡ), ਜੋ ਕਿ ਭਾਗੋਮਾਜਰਾ, ਕਸਬਾ ਖਰੜ, ਜ਼ਿਲ੍ਹਾ ਮੋਹਾਲੀ, ਪੰਜਾਬ ਰਾਜ ਵਿੱਚ ਸਥਿਤ ਹੈ, ਇਹ ਜਾਣਕਾਰੀ ਸਾਰਵਜਨਿਕ ਕਰਦੀ ਹੈ ਕਿ ਸੋਸਾਇਟੀ ਨੇ ਆਪਣੇ ਕੁਝ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਮੈਨਟੇਨੈਂਸ ਫੀਸ ਅਦਾ ਨਾ ਕਰਨ ਕਾਰਨ ਕਠੋਰ ਕਾਨੂੰਨੀ ਕਦਮ ਚੁੱਕੇ ਹਨ।

ਸੋਸਾਇਟੀ ਵੱਲੋਂ ਹੁਣ ਤੱਕ 15 ਤੋਂ ਵੱਧ ਕਾਨੂੰਨੀ ਕੇਸ ਮਾਣਯੋਗ ਅਦਾਲਤ ਵਿੱਚ ਦਰਜ ਕਰਵਾਏ ਜਾ ਚੁੱਕੇ ਹਨ। ਇਹ ਸਾਰੇ ਕੇਸ ਉਹਨਾਂ ਨਿਵਾਸੀਆਂ ਦੇ ਖ਼ਿਲਾਫ਼ ਹਨ ਜਿਨ੍ਹਾਂ ਨੇ ਬਾਰ-ਬਾਰ ਬੇਨਤੀਆਂ, ਸਮਝਾਈਸ਼ ਅਤੇ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਵੀ ਸੋਸਾਇਟੀ ਦੀ ਬਕਾਇਆ ਮੈਨਟੇਨੈਂਸ ਰਕਮ ਅਦਾ ਨਹੀਂ ਕੀਤੀ। ਇਹ ਸਾਰੀ ਕਾਨੂੰਨੀ ਕਾਰਵਾਈ ਸੋਸਾਇਟੀ ਦੀ ਤਰਫੋਂ ਸ਼੍ਰੀ ਵਿਪੁਲ ਮਲਹੋਤਰਾ, ਐਡਵੋਕੇਟ, ਜੋ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ, ਚੰਡੀਗੜ੍ਹ ਦੇ ਪ੍ਰਸਿੱਧ ਅਤੇ ਅਨੁਭਵੀ ਵਕੀਲ ਹਨ, ਦੇ ਮਾਧਿਅਮ ਨਾਲ ਕੀਤੀ ਜਾ ਰਹੀ ਹੈ।

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਸੋਸਾਇਟੀ ਦੇ ਪ੍ਰਧਾਨ ਵੱਲੋਂ ਕਈ ਵਾਰ ਟੈਲੀਫ਼ੋਨ ਕਾਲਾਂ, ਵਟਸਐਪ ਸੁਨੇਹਿਆਂ ਅਤੇ ਕਾਨੂੰਨੀ ਨੋਟਿਸਾਂ ਰਾਹੀਂ ਸਬੰਧਤ ਡਿਫਾਲਟਰ ਨਿਵਾਸੀਆਂ ਨੂੰ ਬਕਾਇਆ ਮੈਨਟੇਨੈਂਸ ਰਕਮ ਜਮ੍ਹਾਂ ਕਰਵਾਉਣ ਲਈ ਸੂਚਿਤ ਕੀਤਾ ਗਿਆ। ਇਸ ਦੇ ਬਾਵਜੂਦ ਨਾ ਤਾਂ ਕੋਈ ਭੁਗਤਾਨ ਕੀਤਾ ਗਿਆ ਅਤੇ ਨਾ ਹੀ ਕਿਸੇ ਕਿਸਮ ਦੀ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ ਗਈ। ਇਸ ਨਾਲ ਇਹ ਪ੍ਰਤੀਤ ਹੁੰਦਾ ਹੈ ਕਿ ਅਜਿਹੇ ਨਿਵਾਸੀਆਂ ਦਾ ਸੋਸਾਇਟੀ ਦੇ ਖਾਤੇ ਨਾਲ ਜਾਣ-ਬੁੱਝ ਕੇ ਧੋਖਾਧੜੀ ਕਰਨ ਦਾ ਇਰਾਦਾ ਹੈ, ਜੋ ਕਿ ਕਿਸੇ ਵੀ ਸਥਿਤੀ ਵਿੱਚ ਕਬੂਲਯੋਗ ਨਹੀਂ ਹੈ।

ਮੈਨਟੇਨੈਂਸ ਦੀ ਰਕਮ ਸੋਸਾਇਟੀ ਦੇ ਸੁਚਾਰੂ ਸੰਚਾਲਨ, ਸੁਰੱਖਿਆ, ਸਫ਼ਾਈ, ਬਿਜਲੀ, ਪਾਣੀ, ਲਿਫ਼ਟ, ਕਾਮਨ ਏਰੀਆ ਦੀ ਦੇਖਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਬਹੁਤ ਹੀ ਲਾਜ਼ਮੀ ਹੁੰਦੀ ਹੈ। ਕੁਝ ਨਿਵਾਸੀਆਂ ਵੱਲੋਂ ਭੁਗਤਾਨ ਨਾ ਕਰਨ ਨਾਲ ਨਾ ਸਿਰਫ਼ ਸੋਸਾਇਟੀ ਦੇ ਵਿੱਤੀ ਸਰੋਤਾਂ 'ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ, ਸਗੋਂ ਸਮੇਂ ਸਿਰ ਭੁਗਤਾਨ ਕਰਨ ਵਾਲੇ ਹੋਰ ਨਿਵਾਸੀਆਂ ਨਾਲ ਵੀ ਅਨਿਆਂ ਹੁੰਦਾ ਹੈ।

ਇਸ ਲਈ ਸੋਸਾਇਟੀ ਨੂੰ ਮਜਬੂਰਨ ਕਾਨੂੰਨ ਦਾ ਸਹਾਰਾ ਲੈਣਾ ਪਿਆ ਹੈ ਅਤੇ ਹੁਣ ਸਾਰੇ ਡਿਫਾਲਟਰ ਨਿਵਾਸੀਆਂ ਖ਼ਿਲਾਫ਼ ਅਦਾਲਤ ਰਾਹੀਂ ਕਾਨੂੰਨੀ ਪ੍ਰਕਿਰਿਆ ਅਧੀਨ ਬਕਾਇਆ ਰਕਮ ਦੀ ਵਸੂਲੀ ਕੀਤੀ ਜਾ ਰਹੀ ਹੈ। ਸੋਸਾਇਟੀ ਇਹ ਵੀ ਸਪਸ਼ਟ ਕਰਦੀ ਹੈ ਕਿ ਭਵਿੱਖ ਵਿੱਚ ਮੈਨਟੇਨੈਂਸ ਭੁਗਤਾਨ ਵਿੱਚ ਜਾਣ-ਬੁੱਝ ਕੇ ਕੀਤੀ ਗਈ ਕਿਸੇ ਵੀ ਲਾਪਰਵਾਹੀ ਜਾਂ ਉਲੰਘਣਾ ਖ਼ਿਲਾਫ਼ ਵੀ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੋਸਾਇਟੀ ਸਾਰੇ ਨਿਵਾਸੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਫ਼ਰਜ਼ਾਂ ਨੂੰ ਸਮੇਂ ਸਿਰ ਨਿਭਾਉਣ ਅਤੇ ਸੁਹਾਵਣੇ ਤੇ ਸਹਿਯੋਗੀ ਮਾਹੌਲ ਨੂੰ ਬਣਾਈ ਰੱਖਣ ਵਿੱਚ ਯੋਗਦਾਨ ਕਰਨ

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼