Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

15 ਜੁਲਾਈ, 2026 07:43 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਦਿੱਲੀ 'ਚ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਦੀ ਦਿੱਲੀ ਆਵਾਜਾਈ ਨੇ ਅਟਕਲਾਂ ਨੂੰ ਹੋਰ ਹਵਾ ਦੇ ਦਿੱਤੀ ਹੈ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪ੍ਰਧਾਨਗੀ 'ਚ ਬਦਲਾਅ ਦੀਆਂ ਚਰਚਾਵਾਂ 'ਤੇ ਦੋ-ਟੁੱਕ ਜਵਾਬ ਦਿੰਦਿਆਂ ਕਿਹਾ, "ਜੋ ਹੋਣਾ ਸੀ, ਉਹ ਹੋ ਗਿਆ, ਪ੍ਰਧਾਨ ਬਦਲਣਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ ਹੈ।" ਬੁੱਧਵਾਰ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਦੇ ਨਿਵਾਸ 'ਤੇ ਅਹਿਮ ਬੈਠਕ ਹੋਈ, ਜਿਸ 'ਚ ਭੂਪੇਸ਼ ਬਘੇਲ ਵੀ ਸ਼ਾਮਲ ਹੋਏ। ਬੈਠਕ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਨਵਾਂ ਫ਼ੈਸਲਾ ਹੋ ਸਕਦਾ ਹੈ ਜਾਂ ਹਾਈਕਮਾਨ ਕਿਸੇ ਹੋਰ ਫ਼ਾਰਮੂਲੇ 'ਤੇ ਵਿਚਾਰ ਕਰ ਰਹੀ ਹੈ ਤਾਂ ਬਘੇਲ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਜੋ ਫ਼ੈਸਲਾ ਲਿਆ ਜਾਣਾ ਸੀ, ਉਹ ਪਹਿਲਾਂ ਹੀ ਲਿਆ ਜਾ ਚੁੱਕਾ ਹੈ ਅਤੇ ਹੁਣ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਹੋਣ ਜਾ ਰਿਹਾ।

ਭੂਪੇਸ਼ ਬਘੇਲ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ 'ਚ ਚੱਲ ਰਹੀਆਂ ਸਾਰੀਆਂ ਅਟਕਲਾਂ 'ਤੇ ਵੱਡਾ ਵਿਰਾਮ ਮੰਨਿਆ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਇਹ ਚਰਚਾ ਸੀ ਕਿ ਹਾਈਕਮਾਨ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਮੁੜ ਵਿਚਾਰ ਕਰ ਸਕਦਾ ਹੈ ਪਰ ਬਘੇਲ ਨੇ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਆਪਣੇ ਪਹਿਲਾਂ ਲਏ ਗਏ ਫ਼ੈਸਲੇ 'ਤੇ ਹੀ ਕਾਇਮ ਹੈ। ਦੂਜੇ ਪਾਸੇ ਦਿੱਲੀ 'ਚ ਪੰਜਾਬ ਨੂੰ ਲੈ ਕੇ ਮੰਥਨ ਦਾ ਦੌਰ ਜਾਰੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਸਥਿਤੀ 'ਤੇ ਚਰਚਾ ਕੀਤੀ ਸੀ। ਇਸ ਤੋਂ ਬਾਅਦ ਕੇ. ਸੀ. ਵੇਣੂਗੋਪਾਲ ਨਾਲ ਵੀ ਵਿਚਾਰ-ਵਟਾਂਦਰਾ ਹੋਇਆ ਅਤੇ ਹੁਣ ਉਨ੍ਹਾਂ ਦੇ ਨਿਵਾਸ 'ਤੇ ਹੋਈ ਬੈਠਕ ਨੇ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਦਿੱਲੀ ਸੱਦਿਆ ਗਿਆ। ਜਾਣਕਾਰੀ ਮੁਤਾਬਕ ਉਹ ਵੇਣੂਗੋਪਾਲ ਦੇ ਨਿਵਾਸ 'ਤੇ ਹੋਈ ਬੈਠਕ 'ਚ ਸ਼ਾਮਲ ਹੋਏ। ਉਨ੍ਹਾਂ ਦੀ ਇਹ ਅਚਾਨਕ ਦਿੱਲੀ ਫੇਰੀ ਵੀ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਹਾਲਾਂਕਿ ਬੈਠਕ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਸਿਰਫ਼ ਇਹ ਕਿਹਾ ਕਿ ਬਾਅਦ 'ਚ ਗੱਲ ਕਰਾਂਗੇ ਅਤੇ ਕੋਈ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਇਸ ਚੁੱਪੀ ਨੇ ਵੀ ਕਈ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਆਉਣ ਵਾਲੇ ਸਮੇਂ 'ਚ ਪ੍ਰਤਾਪ ਸਿੰਘ ਬਾਜਵਾ ਦੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਹੁੰਦੀ ਹੈ ਜਾਂ ਨਹੀਂ। ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਦਿੱਲੀ 'ਚ ਜਾਰੀ ਬੈਠਕਾਂ ਤੋਂ ਬਾਅਦ ਪੰਜਾਬ ਕਾਂਗਰਸ ਨੂੰ ਲੈ ਕੇ ਕੋਈ ਹੋਰ ਸੰਗਠਨਾਤਮਕ ਫ਼ੈਸਲਾ ਸਾਹਮਣੇ ਆਉਂਦਾ ਹੈ ਜਾਂ ਨਹੀਂ। ਫਿਲਹਾਲ ਭੂਪੇਸ਼ ਬਘੇਲ ਦਾ ਸੰਦੇਸ਼ ਬਿਲਕੁਲ ਸਪੱਸ਼ਟ ਹੈ,"ਜੋ ਹੋਣਾ ਸੀ, ਉਹ ਹੋ ਗਿਆ, ਪ੍ਰਧਾਨ ਬਦਲਣਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ।" ਇਸ ਦੇ ਬਾਵਜੂਦ ਵੀ ਦਿੱਲੀ 'ਚ ਲਗਾਤਾਰ ਜਾਰੀ ਬੈਠਕਾਂ ਅਤੇ ਸੀਨੀਅਰ ਆਗੂਆਂ ਦੀਆਂ ਮੁਲਾਕਾਤਾਂ ਕਾਰਨ ਸਸਪੈਂਸ ਅਜੇ ਵੀ ਬਰਕਰਾਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ