Sunday, May 31, 2026
BREAKING
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਰਾਸ਼ਟਰੀ

'ਜੰਗ ਜਾਰੀ ਰਹੀ ਤਾਂ ਗੰਭੀਰ ਹੋਣਗੇ ਨਤੀਜੇ..!', ਰਾਜ ਸਭਾ 'ਚ PM ਮੋਦੀ ਨੇ ਜਤਾਈ ਚਿੰਤਾ

24 ਮਾਰਚ, 2026 07:37 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ਦੇ ਹਾਲਾਤ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਪੱਛਮੀ ਏਸ਼ੀਆ 'ਚ ਚੱਲ ਰਹੇ ਯੁੱਧ ਤੋਂ ਅਸੀਂ ਸਾਰੇ ਜਾਣੂ ਹਾਂ। ਇਸ ਯੁੱਧ ਨੂੰ 3 ਹਫਤਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਨਾਲ ਪੂਰੀ ਦੁਨੀਆ 'ਚ ਗੰਭੀਰ ਊਰਜਾ ਸੰਕਟ ਪੈਦਾ ਹੋ ਗਿਆ ਹੈ। ਭਾਰਤ ਲਈ ਵੀ ਹਾਲਾਤ ਚਿੰਤਾਜਨਕ ਹੈ। ਪੈਟਰੋਲ, ਡੀਜ਼ਲ, ਗੈਸ ਅਤੇ ਖਾਦ ਦੀ ਰੂਟੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ 'ਚ ਇਕ ਕਰੋੜ ਭਾਰਤ ਰਹਿੰਦੇ ਹਨ। ਉਨ੍ਹਾਂ ਦਾ ਜੀਵਨ ਅਤੇ ਰੋਜ਼ੀ-ਰੋਟੀ ਵੀ ਭਾਰਤ ਲਈ ਵੱਡੀ ਚਿੰਤਾ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਜੇ ਇਹ ਹਾਲਾਤ ਜ਼ਿਆਦਾ ਸਮੇਂ ਤੱਕ ਬਣੇ ਰਹੇ ਤਾਂ ਇਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਹਰ ਚੁਣੌਤੀ ਲਈ ਤਿਆਰ ਰਹਿਣਾ ਚਾਹੀਦਾ ਹੈ। ਪੀਐੱਮ ਨੇ ਕਿਹਾ ਕਿ ਇਹ ਰਾਜਾਂ ਦਾ ਸਦਨ ਹੈ। ਆਉਣ ਵਾਲਾ ਸੰਕਟ ਸਾਡੇ ਦੇਸ਼ ਲਈ ਇਕ ਵੱਡੀ ਪ੍ਰੀਖਿਆ ਹੋਵੇਗਾ। ਸਫਲਤਾ ਲਈ ਰਾਜਾਂ ਦਾ ਸਹਿਯੋਗ ਜ਼ਰੂਰੀ ਹੈ।

ਹੋਰਮੁਜ਼ 'ਚ ਫਸੇ ਹਨ ਕਈ ਜਹਾਜ਼ 

ਪੀ.ਐੱਮ. ਮੋਦੀ ਨੇ ਕਿਹਾ ਕਿ ਹੋਰਮੁਜ਼ 'ਚ ਕਈ ਜਹਾਜ਼ ਫਸੇ ਹਨ। ਉਨ੍ਹਾਂ 'ਚ ਭਾਰਤੀ ਕਰੂ ਫਸੇ ਹਨ। ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੀ ਉੱਚ ਸਦਨ 'ਚ ਸ਼ਾਂਤੀ ਅਤੇ ਗੱਲਬਾਤ ਦੀ ਇਕਜੁੱਟ ਆਵਾਜ਼ ਪੂਰੀ ਦੁਨੀਆ ਤੱਕ ਜਾਵੇ। ਯੁੱਧ ਦੀ ਸ਼ੁਰੂਆਤ ਦੇ ਬਾਅਦ ਤੋਂ ਮੈਂ ਪੱਛਮੀ ਏਸ਼ੀਆ ਦੇ ਰਾਸ਼ਟਰੀ ਮੁਖੀਆਂ ਨਾਲ ਗੱਲ ਕੀਤੀ ਹੈ। ਖਾੜੀ ਦੇ ਦੇਸ਼ਾਂ ਨਾਲ ਗੱਲ ਕਰ ਰਹੇ ਹਾਂ। ਅਮਰੀਕਾ ਅਤੇ ਇਜ਼ਰਾਈਲ ਦੇ ਸੰਪਰਕ 'ਚ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਹੋਰਮੁਜ਼ ਸਟ੍ਰੇਟ ਨੂੰ ਖੋਲ੍ਹਣ ਬਾਰੇ ਚਰਚਾ ਕੀਤੀ ਹੈ। ਵਪਾਰਕ ਜਹਾਜ਼ਾਂ 'ਤੇ ਹਮਲੇ ਅਸਵੀਕਾਰਨਯੋਗ ਹਨ। ਭਾਰਤ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਗੱਲਬਾਤ ਦਾ ਸੁਝਾਅ ਦਿੱਤਾ ਹੈ। ਕਿਸੇ ਦੀ ਜਾਨ ਨੂੰ ਖ਼ਤਰਾ ਪੈਦਾ ਕਰਨਾ ਮਨੁੱਖਤਾ ਦੇ ਹਿੱਤ 'ਚ ਨਹੀਂ ਹੈ।

ਯੁੱਧ ਸ਼ੁਰੂ ਹੋਣ ਤੋਂ ਬਾਅਦ 375,000 ਤੋਂ ਵੱਧ ਭਾਰਤੀ ਵਾਪਸ ਆਏ ਦੇਸ਼ 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀਆਂ ਦੀ ਸੁਰੱਖਿਆ ਸਾਡੀ ਤਰਜੀਹ ਹੈ। ਯੁੱਧ ਸ਼ੁਰੂ ਹੋਣ ਤੋਂ ਬਾਅਦ 375,000 ਤੋਂ ਵੱਧ ਭਾਰਤੀ ਦੇਸ਼ ਵਾਪਸ ਆਏ ਹਨ। 1,000 ਤੋਂ ਵੱਧ ਭਾਰਤੀ ਈਰਾਨ ਤੋਂ ਵਾਪਸ ਆਏ ਹਨ, ਜਿਨ੍ਹਾਂ 'ਚੋਂ 700 ਤੋਂ ਵੱਧ ਮੈਡੀਕਲ ਵਿਦਿਆਰਥੀ ਹਨ। ਸਾਰੇ ਦੇਸ਼ਾਂ ਨੇ ਉੱਥੇ ਮੌਜੂਦ ਭਾਰਤੀਆਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਹਮਲਿਆਂ ਕਾਰਨ ਕੁਝ ਭਾਰਤੀਆਂ ਦੀ ਮੌਤ ਹੋ ਗਈ ਹੈ। ਇਹ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜੋ ਜ਼ਖਮੀ ਹਨ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਹਾਲਾਤ ਲੰਬੇ ਸਮੇਂ ਤੱਕ ਬਣੇ ਰਹਿੰਦੇ ਹਨ, ਤਾਂ ਇਸਦੇ ਗੰਭੀਰ ਨਤੀਜੇ ਹੋਣਗੇ

ਪੀ.ਐੱਮ. ਮੋਦੀ ਨੇ ਕਿਹਾ ਕਿ ਹੋਰਮੁਜ਼ ਸਭ ਤੋਂ ਵੱਡਾ ਵਿਸ਼ਵ ਵਪਾਰ ਰਸਤਾ ਹੈ। ਇਸ ਰਸਤੇ ਰਾਹੀਂ ਗੈਸ ਅਤੇ ਖਾਦ ਦੀ ਵੱਡੀ ਮਾਤਰਾ ਲੰਘਦੀ ਹੈ। ਪ੍ਰਤੀਕੂਲ ਹਾਲਾਤਾਂ ਦੇ ਬਾਵਜੂਦ, ਸਰਕਾਰ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਇਕ ਰਸਤਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਕੋਸ਼ਿਸ਼ ਇਹ ਹੈ ਕਿ ਤੇਲ ਅਤੇ ਗੈਸ ਜਿੱਥੋਂ ਵੀ ਸੰਭਵ ਹੋਵੇ ਭਾਰਤ ਪਹੁੰਚੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ, ਦੁਨੀਆ ਭਰ ਦੇ ਕਈ ਦੇਸ਼ਾਂ ਤੋਂ ਕੱਚੇ ਤੇਲ ਅਤੇ ਐੱਲਪੀਜੀ ਨਾਲ ਭਰੇ ਜਹਾਜ਼ ਭਾਰਤ ਪਹੁੰਚੇ ਹਨ। ਇਸ ਦਿਸ਼ਾ 'ਚ ਸਾਡੀਆਂ ਕੋਸ਼ਿਸ਼ਾਂ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹਿਣਗੀਆਂ। ਇਹ ਯਕੀਨੀ ਬਣਾਉਣ ਦੀ ਸਾਡੀ ਕੋਸ਼ਿਸ਼ ਹੈ ਕਿ ਤੇਲ, ਗੈਸ, ਖਾਦ ਅਤੇ ਸਾਰੀਆਂ ਜ਼ਰੂਰੀ ਚੀਜ਼ਾਂ ਲੈ ਕੇ ਜਾਣ ਵਾਲੇ ਜਹਾਜ਼ ਭਾਰਤ ਪਹੁੰਚਣ, ਪਰ ਜੇਕਰ ਅਜਿਹੇ ਹਾਲਾਤ ਲੰਬੇ ਸਮੇਂ ਤੱਕ ਬਣੇ ਰਹਿੰਦੇ ਹਨ, ਤਾਂ ਇਸਦੇ ਗੰਭੀਰ ਨਤੀਜੇ ਹੋਣਗੇ। ਕੋਈ ਵੀ ਸੰਕਟ ਸਾਡੀ ਹਿੰਮਤ ਅਤੇ ਯਤਨਾਂ ਦੀ ਪਰਖ ਕਰਦਾ ਹੈ। ਪਿਛਲੇ 12 ਸਾਲਾਂ 'ਚ ਲਗਾਤਾਰ ਫੈਸਲੇ ਲਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਅਜਿਹੇ ਸੰਕਟਾਂ ਦਾ ਸਾਹਮਣਾ ਕਰ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ