ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ 'ਚ ਜੰਗ ਦੇ ਮਾਹੌਲ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਮ 7 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ 'ਚ ਕਿਹਾ ਗਿਆ ਹੈ ਕਿ ਅੱਜ ਸ਼ਾਮ 7 ਵਜੇ ਤੋਂ ਬਾਅਦ ਚੰਡੀਗੜ੍ਹ 'ਚ ਕੋਈ ਵੀ ਦੁਕਾਨ, ਬਾਰ, ਰੈਸਟੋਰੈਂਟ ਅਤੇ ਮਾਲ ਨਹੀਂ ਖੁੱਲ੍ਹਣਗੇ। ਇਹ ਸਭ ਭਲਕੇ ਨਿਯਮਿਤ ਸਮੇਂ 'ਤੇ ਖੁੱਲ੍ਹਣਗੇ ਅਤੇ ਇਸ ਦੇ ਨਾਲ ਹੀ ਐਮਰਜੈਂਸੀ ਸੇਵਾਵਾਂ ਦੇ ਨਾਲ-ਨਾਲ ਸਾਰ ਹਸਪਤਾਲ ਚਾਲੂ ਰਹਿਣਗੇ ਅਤੇ ਇਹ ਹੁਕਮ ਮੈਡੀਕਲ ਦੀਆਂ ਦੁਕਾਨਾਂ 'ਤੇ ਲਾਗੂ ਨਹੀਂ ਹੋਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਪ੍ਰਸ਼ਾਸਨ ਵਲੋਂ ਸ਼ਾਮ ਦੇ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।