Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪੰਜਾਬ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

14 ਅਕਤੂਬਰ, 2026 07:12 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖੁੱਲ੍ਹੇ ਵਿੱਚ ਪਏ ਝੋਨੇ ਦੇ ਢੇਰਾਂ ਅਤੇ ਬੋਰੀਆਂ ਵਿੱਚ ਭਰੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਪੁੱਜੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਸੁਰੱਖਿਅਤ ਰੱਖਣਾ ਅਤੇ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਨਮੀ ਕਾਰਨ ਖਰੀਦ ਵਿੱਚ ਦੇਰੀ ਜਾਂ ਕਿਸੇ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਸਬੰਧੀ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੰਬਾਈਨ ਮਸ਼ੀਨਾਂ ’ਤੇ ਸੁਪਰ ਐਸ.ਐਮ.ਐਸ. ਚਾਲੂ ਹਾਲਤ ਵਿੱਚ ਰੱਖਣਾ ਲਾਜ਼ਮੀ ਹੈ। ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਵਿੱਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਖਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ