Wednesday, May 20, 2026
BREAKING
ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ. ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ :- ਡਾ. ਲੇਖ ਰਾਜ ਮਾਹੀ 

20 ਮਈ, 2026 07:39 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) :ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਦੀ ਸਕੀਮ ਸਾਲ 2026 ਵਿੱਚ ਚਲਾਈ ਜਾ ਰਹੀ ਹੈ। ਇਸ ਤਹਿਤ  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਗੁਲਪ੍ਰੀਤ ਸਿੰਘ ਔਲਖ ਆਈਏਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਵੱਲੋਂ ਸ. ਸਤਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਕੰਗਲੌੜ ਵਿਖੇ ਪ੍ਰਦਰਸ਼ਨਨੀ ਪਲਾਟ ਬਿਜਾਇਆ ਗਿਆ। ਇਸ ਮੌਕੇ ਤੇ ਕਿਸਾਨ ਸ. ਸਤਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਸਾਲ 2019 ਤੋਂ ਤਕਰੀਬਨ 17 ਏਕੜ ਏਰੀਏ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਪੂਰਵਕ ਕਰ ਰਿਹਾ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਬਚਤ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਤਕਰੀਬਨ 20 ਤੋਂ 25% ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਤਕਨੀਕ ਨਾਲ ਝੋਨੇ ਦੀ ਬਜਾਈ ਕਰਨ ਲਈ ਖੇਤ ਦੀ ਪੂਰੀ ਵਿਉਂਤਬੰਦੀ ਕਰਨੀ ਜਰੂਰੀ ਹੈ ਤਾਂ ਜੋ ਕਿ ਨਦੀਨਾਂ ਤੋਂ ਬਚਿਆ ਜਾ ਸਕੇ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸਾਨ ਸਹੀ ਤਰੀਕੇ ਨਾਲ ਇਸੇ ਦੀ ਬਜਾਈ ਕਰਦਾ ਹੈ ਤਾਂ ਇਸ ਦਾ ਝਾੜ ਵੀ ਕੱਦੂ ਕੀਤੇ ਝੋਨੇ ਦੇ ਬਰਾਬਰ ਹੀ ਨਿਕਲਦਾ ਹੈ।

ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਜਾਈ ਕਰਦਾ ਹੈ ਉਸ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੁਹਈਆ ਕਰਵਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ agrimachinerypb.com ਪੋਰਟਲ ਤੇ ਰਜਿਸਟਰ ਕਰਨਾ ਜਰੂਰੀ ਹੈ। ਉਨਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਜਾਈ ਕਰਨਾ ਚਾਹੁੰਦੇ ਹਨ ਉਹ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਤੁਰੰਤ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਕਰਨ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬੰਗਾ ਡਾ. ਲਛਮਣ ਦਾਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਿੰਡ ਕੰਗਰੋੜ ਵਿਖੇ 200 ਏਕੜ ਤੋਂ ਵੱਧ ਰਕਬੇ ਹੇਠ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਕਾਫੀ ਬਚਤ ਕੀਤੀ ਜਾਵੇਗੀ।

ਉਨਾਂ ਵੱਲੋਂ ਝੋਨੇ ਦੀ ਸਿੱਧੀ ਬਜਾਈ ਕਰਨ ਦੀ ਤਕਨੀਕੀ ਜਾਣਕਾਰੀ ਅਤੇ ਵੱਖ-ਵੱਖ ਨਦੀਨ ਨਾਸ਼ਕਾਂ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਇੰਜੀ. ਚੰਦਨ ਸ਼ਰਮਾ ਵੱਲੋਂ ਝੋਨੇ ਦੀ ਸਿੱਧੀ ਬਜਾਈ ਕਰਨ ਵਾਲੀ ਡੀ.ਐਸ. ਆਰ. ਡਰਿਲ ਬਾਰੇ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜੋ ਵੀ ਕਿਸਾਨ ਡੀ.ਐਸ.ਆਰ. ਡਰਿਲ ਤੇ ਸਬਸਿਡੀ ਲੈਣੀ ਚਾਹੁੰਦੇ ਹਨ ਉਹ ਸਮੈਮ ਸਕੀਮ ਵਿੱਚ ਅਪਲਾਈ ਕਰ ਸਕਦੇ ਹਨ। ਸਹਾਇਕ ਗੰਨਾ ਵਿਕਾਸ ਅਫਸਰ ਡਾ. ਅਸ਼ਵਿੰਦਰ ਕੁਮਾਰ ਗੁਰੂ ਵੱਲੋਂ ਗੰਨੇ ਦੀ ਫਸਲ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸਥਾਰ ਅਫਸਰ ਬੰਗਾ ਡਾ. ਵਿਕਰਮ ਸਿੰਘ ਅਤੇ ਡਾ. ਸੁਰਿੰਦਰ ਪਾਲ ਸਿੰਘ ਵੱਲੋਂ ਇਸ ਪ੍ਰਦਰਸ਼ਨੀ ਪਲਾਟ ਦੇ ਪ੍ਰੋਗਰਾਮ ਦਾ ਪੂਰਾ ਇੰਤਜ਼ਾਮ ਕੀਤਾ ਗਿਆ। ਇਸ ਮੌਕੇ ਤੇ ਦਿਲਬਾਗ ਸਿੰਘ ਨੰਬਰਦਾਰ, ਗਗਨਦੀਪ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ, ਵਰਿੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ, ਗੁਰਿੰਦਰ ਵੀਰ ਸਿੰਘ, ਜਗਤਾਰ ਸਿੰਘ ਅਤੇ ਕਮਲਜੀਤ ਸਿੰਘ ਸਮੇਤ 30 ਤੋਂ ਵੱਧ ਕਿਸਾਨ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ