Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ

31 ਅਕਤੂਬਰ, 2025 07:21 AM
ਨਵਾਂਸ਼ਹਿਰ (ਮਨੋਰੰਜਨ ਕਾਲੀਆ ) ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇੰਦਰਾ ਵਿਚ ਸੁਰੂਆਤ ਨਾਲ ਅੱਜ ਰਿਜਨਲ ਟਰਾਂਸਪੋਰਟ ਦਫਤਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਹੋਰ ਵੀ ਸੁਖਾਲੇ ਢੰਗ ਨਾਲ ਮੁੱਹਈਆ ਕਰਵਾਉਣ ਬਾਰੇ ਜਾਣੂ ਕਰਵਾਇਆ ਜਾ ਸਕੇ। 
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਤ  ਟਰਾਂਸਪੋਰਟ ਵਿਭਾਗ ਦੀਆਂ 56 ਪ੍ਰਮੁੱਖ ਸੇਵਾਵਾਂ ਨੂੰ ਪੂਰੀ ਤਰ੍ਹਾਂ ਨਾਲ ਫੇਸਲੈੱਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਜਾਂ 1076 ਹੈਲਪਲਾਈਨ ਰਾਹੀਂ ਵੀ ਲਿਆ ਜਾ ਸਕਦਾ ਹੈ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਨਾਗਰਿਕਾਂ ਨੂੰ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਲਈ  ਸਾਈਬਰ ਕੈਫੇ ਵਿੱਚ ਜਾ ਕੇ ਜਾਂ ਸਿੱਧਾ ਆਨਲਾਈਨ ਅਪਲਾਈ ਕਰਨਾ ਪੈਂਦਾ ਸੀ ਅਤੇ ਬਾਅਦ ਵਿੱਚ ਆਪਣੇ ਦਸਤਾਵੇਜ਼ਾਂ ਦੀ ਤਸਦੀਕ ਜਾਂ ਪੜਤਾਲ ਕਰਵਾਉਣ ਵਰਗੇ ਕੰਮਾਂ ਲਈ ਆਰ.ਟੀ.ਓ. ਦਫ਼ਤਰਾਂ ਦੇ ਗੇੜੇ ਲਗਾਉਣੇ ਪੈਂਦੇ ਸਨ ਅਤੇ ਹੁਣ ਇਹ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨਾਲ ਲੋਕਾ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਵਾਰ-ਵਾਰ ਆਰ.ਟੀ.ਓ. ਦਫ਼ਤਰ ਨਹੀਂ ਜਾਣਾ ਪਵੇਗਾ । ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦੇ ਸਟਾਫ ਨੂੰ ਲੋੜੀਂਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। 
ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਇੰਦਰਪਾਲ ਨੇ ਦੱਸਿਆ ਕਿ ਲੋਕ ਟਰਾਂਸਪੋਰਟ ਵਿਭਾਗ ਦੀਆਂ ਇਨ੍ਹਾਂ ਸਹੂਲਤਾਂ ਨੂੰ ਘਰ ਬੈਠੇ ਵੀ ਹੈਲਪਲਾਈਨ ਨੰਬਰ-1076 ਰਾਹੀਂ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਆਰ.ਟੀ.ਓ. ਦਫ਼ਤਰ ਵਿੱਚ ਪਹਿਲੇ ਦੋ ਹਫ਼ਤਿਆਂ ਲਈ ਹੈਲਪ ਡੈਸਕ ਲਾਇਆ ਗਿਆ ਹੈ ਜਿੱਥੇ ਲੋਕਾਂ ਨੂੰ  ਦਸਤਾਵੇਜ਼ਾਂ ਅਤੇ ਨਵੇਂ ਸਿਸਟਮ ਬਾਰੇ ਜਾਣੂੰ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ ਇਨ੍ਹਾਂ ਸਹੂਲਤਾਂ ਵਿੱਚ ਲਰਨਰ ਲਾਈਸੰਸ, ਲਾਈਸੰਸ ’ਤੇ ਰਿਹਾਇਸ਼ੀ ਪਤੇ ਜਾਂ ਨਾਮ ‘ਚ ਤਬਦੀਲੀ, ਡੂਪਲੀਕੇਟ ਲਾਈਸੰਸ ਜਾਰੀ ਕਰਵਾਉਣਾ, ਡਰਾਈਵਿੰਗ ਲਾਈਸੰਸ, ਜਿਸ ਵਿੱਚ ਡਰਾਈ ਟੈਸਟ ਦੀ ਜ਼ਰੂਰਤ ਨਹੀਂ, ਨੂੰ ਰੀਨਿਊ ਕਰਵਾਉਣਾ, ਡਰਾਈਵਿੰਗ ਲਾਈਸੰਸ ਦੀ ਰਿਪਲੇਸਮੈਂਟ, ਜਨਮ ਮਿਤੀ ਵਿੱਚ ਸੋਧ, ਲਾਈਸੰਸ ਦੇ ਐਕਸਟਰੈਕਟ ਹਾਸਲ ਕਰਨਾ, ਕੰਡਕਟਰ ਲਾਈਸੰਸ ਰੀਨਿਊ ਕਰਵਾਉਣਾ, ਲਰਨਰ ਲਾਈਸੰਸ ਦੀ ਮਿਆਦ ਵਿੱਚ ਵਾਧਾ ਕਰਨਾ, ਡੁਪਲੀਕੇਟ ਡਰਾਈਵਿੰਗ ਲਾਈਸੰਸ ਕਰਵਾਉਣਾ, ਡਰਾਈਵਰ ਲਈ ਪਬਲਿਕ ਸਰਵਿਸ ਵ੍ਹੀਕਲ ਬੈਚ ਜਾਰੀ ਕਰਵਾਉਣਾ, ਇੰਟਰਨੈਸ਼ਨਲ ਡਰਾਈਵਿੰਗ ਪਰਮਟ ਜਾਰੀ ਕਰਵਾਉਣਾ, ਡੁਪਲੀਕੇਟ ਆਰ.ਸੀ. ਲਈ ਅਰਜੀ ਦੇਣਾ, ਆਰ.ਸੀ. ‘ਤੇ ਪਤੇ ਵਿੱਚ ਤਬਦੀਲੀ, ਵਾਹਨ ਦੀ ਮਾਲਕੀ ਵਿੱਚ ਤਬਦੀਲੀ ਲਈ ਅਰਜ਼ੀ, ਵਾਧੂ ਲਾਈਫਟਾਈਮ ਟੈਕਸ ਦੀ ਅਦਾਇਗੀ, ਹਾਇਰ-ਪਰਚੈਜ ਐਗਰੀਮੈਂਟ ਨੂੰ ਤਸਦੀਕ ਕਰਵਾਉਣਾ, ਕਮਰਸ਼ੀਅਲ ਗੱਡੀਆਂ ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਹਾਇਰ-ਪਰਚੈਜ ਐਗਰੀਮੈਂਟ ਦੀ ਮਿਆਦ ’ਚ ਵਾਧਾ ਜਾਂ ਰੱਦ ਕਰਵਾਉਣਾ ਆਦਿ ਸੇਵਾਵਾਂ ਮੁੱਖ ਤੌਰ ‘ਤੇ ਸ਼ਾਮਲ ਹਨ। 
 
Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ