Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਟਰੰਪ ਦੇ ਟੈਰਿਫ਼ ਐਲਾਨ ਮਗਰੋਂ MP ਮੀਤ ਹੇਅਰ ਦਾ ਵੱਡਾ ਬਿਆਨ

07 ਅਗਸਤ, 2025 08:06 PM

ਨਵੀਂ ਦਿੱਲੀ/ਸੰਗਰੂਰ : ਟਰੰਪ ਦੇ ਟੈਰਿਫ਼ ਐਲਾਨ ਕਾਰਨ ਭਾਰਤ ਤੇ ਅਮਰੀਕਾ ਵਿਚਾਲੇ ਰਿਸ਼ਤੇ ਦਿਨੋਂ-ਦਿਨ ਬਦਤਰ ਹੁੰਦੇ ਜਾ ਰਹੇ ਹਨ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਨੂੰ ਰੂਸ ਤੋਂ ਤੇਲ ਖਰੀਦਣਾ ਬੰਦ ਨਾ ਕਰਨ ਕਾਰਨ ਦੁੱਗਣਾ ਟੈਰਿਫ਼ ਕਰਨ ਦੀ ਧਮਕੀ ਦੇ ਦਿੱਤੀ ਹੈ। ਪਹਿਲਾਂ ਜਿੱਥੇ ਟਰੰਪ ਨੇ 25 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ, ਉੱਥੇ ਹੀ ਹੁਣ ਨਵੇਂ ਐਲਾਨ ਮੁਤਾਬਕ ਭਾਰਤ 'ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ।

ਟਰੰਪ ਦੇ ਇਸ ਡਬਲ ਟੈਰਿਫ਼ ਦੇ ਐਲਾਨ ਤੋਂ ਬਾਅਦ ਬਾਅਦ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡਾ ਦੇਸ਼ ਇਕ ਮਾਣ ਤੇ ਇੱਜ਼ਤ ਵਾਲਾ ਦੇਸ਼ ਹੈ ਤੇ ਦੇਸ਼ ਦੀ ਰੀੜ੍ਹ ਦੀ ਹੱਡੀ ਬਹੁਤ ਮਜ਼ਬੂਤ ਹੈ। ਟਰੰਪ ਦੀਆਂ ਇਨ੍ਹਾਂ ਧਮਕੀਆਂ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਠੋਕਵਾਂ ਜਵਾਬ ਦੇਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਪਿਛਲੇ 11 ਸਾਲਾਂ ਤੋਂ ਸਵਦੇਸ਼ੀ ਤੇ ਮੇਕ ਇਨ ਇੰਡੀਆ ਦਾ ਨਾਅਰਾ ਲਗਾ ਰਹੀ ਹੈ, ਪਰ ਜਦੋਂ ਹੁਣ ਟਰੰਪ ਨੇ 50 ਫ਼ੀਸਦੀ ਟੈਰਿਫ਼ਾਂ ਦਾ ਐਲਾਨ ਕੀਤਾ ਹੈ ਤਾਂ ਹੁਣ ਹੀ ਕਿਉਂ ਇਨ੍ਹਾਂ ਨੂੰ 'ਸਵਦੇਸ਼ੀ' ਯਾਦ ਆ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਟਰੰਪ ਦੇ ਟੈਰਿਫ਼ ਐਲਾਨ ਤੋਂ ਪਹਿਲਾਂ ਸਰਕਾਰ ਨੇ ਮੇਕ ਇਨ ਇੰਡੀਆ ਦੇ ਨਾਂ 'ਤੇ ਕੀ ਕੀਤਾ ਹੈ ? ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਟਰੰਪ ਦੇ ਬਿਆਨਾਂ ਦਾ ਠੋਕਵਾਂ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਉਹ ਵਾਰ-ਵਾਰ ਭਾਰਤ ਨੂੰ ਨੀਂਵਾਂ ਦਿਖਾਉਣ ਦੀ ਗੁਸਤਾਖ਼ੀ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਹਿੱਤ ਲਈ ਵਿਰੋਧੀ ਧਿਰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਸਰਕਾਰ ਬੇਖ਼ੌਫ਼ ਹੋ ਕੇ ਟਰੰਪ ਦੇ ਬਿਆਨਾਂ ਦਾ ਜਵਾਬ ਦੇਵੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ