Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

18 ਅਪ੍ਰੈਲ, 2026 06:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਰਾਸ਼ਟਰੀ ਟੀ.ਬੀ. ਮੁਕਤ ਮੁਹਿੰਮ ਤਹਿਤ ਜ਼ਿਲ੍ਹੇ ਅੰਦਰੋਂ ਟੀਬੀ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ। ਇਸੇ ਉਦੇਸ਼ ਨਾਲ ਜ਼ਿਲ੍ਹੇ ਅੰਦਰ 100 ਦਿਨਾ ਟੀ.ਬੀ. ਮੁਕਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਟੀ.ਬੀ. ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਲੱਭਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਕੇ ਇੰਫੈਕਸ਼ਨ ਦੀ ਲੜੀ ਨੂੰ ਤੋੜਨਾ ਹੈ।

ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ 100 ਦਿਨਾਂ ਦੀ ਟੀ.ਬੀ ਮੁਕਤ ਮੁਹਿੰਮ ਤਹਿਤ ਹੁਣ ਤੱਕ ਕੁੱਲ 431 ਲੋਕਾਂ ਦੀ ਐਕਸਰੇ ਰਾਹੀਂ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 281 ਪੁਰਸ਼ ਅਤੇ 150 ਮਹਿਲਾਵਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦੇਸ਼ ਨੂੰ ਟੀ.ਬੀ. ਮੁਕਤ ਬਣਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਪੂਰਾ ਇਲਾਜ ਕਰਵਾਇਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀ.ਬੀ. ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ।
 
ਜ਼ਿਲ੍ਹਾ ਟੀਬੀ ਅਫਸਰ ਕਿਸ਼ਨ ਰਾਏ ਨੇ ਟੀ.ਬੀ. ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਲਈ ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਟੀ.ਬੀ. ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਦੀ ਮੁਹਿੰਮ ਵਿੱਚ ਜਿੱਥੇ ਲੋਕਾਂ ਨੂੰ ਤਪਦਿਕ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਤਪਦਿਕ ਦੀ ਸਕਰੀਨਿੰਗ ਟੈਸਟ ਤੇ ਐਕਸਰੇ ਵੀ ਕੀਤੇ ਜਾ ਰਹੇ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ