Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਟੀਮ ਇੰਡੀਆ ਦਾ ਹੋ ਗਿਆ ਐਲਾਨ! 5 ਨਵੇਂ ਚਿਹਰਿਆਂ ਨੂੰ ਮੌਕਾ, ਜਾਣੋ ਕਿੰਨਾਂ ਦੀ ਹੋਈ ਛੁੱਟੀ

19 ਮਈ, 2026 06:31 PM

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਫਗਾਨਿਸਤਾਨ ਵਿਰੁੱਧ 6 ਜੂਨ ਤੋਂ ਸ਼ੁਰੂ ਹੋਣ ਵਾਲੇ ਇੱਕਮਾਤਰ ਟੈਸਟ ਅਤੇ ਉਸ ਤੋਂ ਬਾਅਦ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਆਈਪੀਐਲ 2026 ਦੇ ਤੁਰੰਤ ਬਾਅਦ ਹੋਣ ਵਾਲੀ ਇਸ ਸੀਰੀਜ਼ ਲਈ ਚੁਣੀ ਗਈ ਟੀਮ ਵਿੱਚ ਕਈ ਹੈਰਾਨੀਜਨਕ ਬਦਲਾਅ ਦੇਖਣ ਨੂੰ ਮਿਲੇ ਹਨ। ਟੀਮ ਵਿਚ 5 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ।

ਕਪਤਾਨੀ ਵਿੱਚ ਫੇਰਬਦਲ ਅਤੇ ਪੰਤ ਨੂੰ ਝਟਕਾ 
ਚੋਣਕਾਰਾਂ ਨੇ ਨੌਜਵਾਨ ਸਟਾਰ ਸ਼ੁਭਮਨ ਗਿੱਲ ਨੂੰ ਟੈਸਟ ਅਤੇ ਵਨਡੇ ਦੋਵਾਂ ਫਾਰਮੈਟਾਂ ਦਾ ਕਪਤਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਟੈਸਟ ਟੀਮ ਦੀ ਉਪ-ਕਪਤਾਨੀ ਵਿੱਚ ਵੱਡਾ ਬਦਲਾਅ ਕਰਦਿਆਂ ਰਿਸ਼ਭ ਪੰਤ ਦੀ ਜਗ੍ਹਾ ਕੇਐਲ ਰਾਹੁਲ ਨੂੰ ਨਵਾਂ ਉਪ-ਕਪਤਾਨ ਬਣਾਇਆ ਗਿਆ ਹੈ। ਵਨਡੇ ਸੀਰੀਜ਼ ਲਈ ਸ਼੍ਰੇਅਸ ਅਈਅਰ ਉਪ-ਕਪਤਾਨ ਦੀ ਭੂਮਿਕਾ ਨਿਭਾਉਣਗੇ।

ਬੁਮਰਾਹ ਨੂੰ ਆਰਾਮ, ਇਸ਼ਾਨ ਕਿਸ਼ਨ ਦੀ ਵਾਪਸੀ 
ਲਗਾਤਾਰ ਕ੍ਰਿਕਟ ਖੇਡ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਉਣ ਵਾਲੇ ਰੁਝੇਵਿਆਂ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਨੂੰ ਧਿਆਨ ਵਿੱਚ ਰੱਖਦਿਆਂ ਆਰਾਮ ਦਿੱਤਾ ਗਿਆ ਹੈ। ਦੂਜੇ ਪਾਸੇ, ਵਿਕਟਕੀਪਰ ਬੱਲੇਬਾਜ਼ ਇਸ਼ਾਨ ਕਿਸ਼ਨ ਦੀ ਵਨਡੇ ਟੀਮ ਵਿੱਚ ਲੰਬੇ ਸਮੇਂ ਬਾਅਦ ਵਾਪਸੀ ਹੋਈ ਹੈ। ਜ਼ਿਕਰਯੋਗ ਹੈ ਕਿ ਦਿੱਗਜ ਗੇਂਦਬਾਜ਼ ਮੁਹੰਮਦ ਸ਼ੰਮੀ ਦੇ ਨਾਮ 'ਤੇ ਇਸ ਵਾਰ ਚਰਚਾ ਤੱਕ ਨਹੀਂ ਹੋਈ, ਜੋ ਮਾਰਚ 2025 ਤੋਂ ਟੀਮ ਤੋਂ ਬਾਹਰ ਹਨ।

ਨਵੇਂ ਖਿਡਾਰੀਆਂ ਦੀ ਚਮਕੀ ਕਿਸਮਤ 
ਚੋਣਕਾਰਾਂ ਨੇ ਕਈ ਨਵੇਂ ਚਿਹਰਿਆਂ 'ਤੇ ਭਰੋਸਾ ਜਤਾਇਆ ਹੈ:

ਟੈਸਟ ਟੀਮ: ਮਾਨਵ ਸੁਥਾਰ, ਗੁਰਨੂਰ ਬਰਾੜ ਅਤੇ ਹਰਸ਼ ਦੂਬੇ ਨੂੰ ਮੌਕਾ ਦਿੱਤਾ ਗਿਆ ਹੈ।

ਵਨਡੇ ਟੀਮ: ਪ੍ਰਿੰਸ ਯਾਦਵ ਅਤੇ ਗੁਰਨੂਰ ਬਰਾੜ ਨੂੰ ਸ਼ਾਮਲ ਕੀਤਾ ਗਿਆ ਹੈ।

ਸੀਰੀਜ਼ ਦਾ ਪੂਰਾ ਸ਼ਡਿਊਲ
ਇੱਕਮਾਤਰ ਟੈਸਟ : 6 ਜੂਨ ਤੋਂ ਨਿਊ ਚੰਡੀਗੜ੍ਹ ਵਿਖੇ (ਸਵੇਰੇ 9:30 ਵਜੇ)।
ਪਹਿਲਾ ਵਨਡੇ: 14 ਜੂਨ ਨੂੰ ਧਰਮਸ਼ਾਲਾ ਵਿਖੇ।
ਦੂਜਾ ਵਨਡੇ: 17 ਜੂਨ ਨੂੰ ਲਖਨਊ ਵਿਖੇ।
ਤੀਜਾ ਵਨਡੇ: 20 ਜੂਨ ਨੂੰ ਚੇਨਈ ਵਿਖੇ।

ਭਾਰਤ ਦਾ ਟੈਸਟ ਸਕੁਐਡ : ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ (ਉਪ-ਕਪਤਾਨ), ਸਾਈ ਸੁਦਰਸ਼ਨ, ਰਿਸ਼ਭ ਪੰਤ, ਦੇਵਦੱਤ ਪਡਿੱਕਲ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਮਾਨਵ ਸੁਥਾਰ, ਹਰਪ੍ਰੀਤ ਬਰਾੜ, ਧਰੁਵ ਜੁਰੇਲ, ਹਰਸ਼ ਦੂਬੇ।

ਭਾਰਤ ਦਾ ਵਨਡੇ ਸਕੁਐਡ : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਇਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਪ੍ਰਿੰਸ ਯਾਦਵ, ਗੁਰਨੂਰ ਬਰਾੜ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ