Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਟੈਕਸ ਵਾਧੇ ਨਾਲ ਸਿਗਰਟ ਦੀ ਵਿਕਰੀ ’ਚ 6-8 ਫੀਸਦੀ ਗਿਰਾਵਟ ਦਾ ਖਦਸ਼ਾ : ਕ੍ਰਿਸਿਲ

29 ਜਨਵਰੀ, 2026 05:08 PM

ਨਵੀਂ ਦਿੱਲੀ : ਸਿਗਰਟ ’ਤੇ 1 ਫਰਵਰੀ ਤੋਂ ਲਾਗੂ ਹੋਣ ਵਾਲੇ ਵਧੇ ਹੋਏ ਟੈਕਸ, ਫੀਸ ਅਤੇ ਸਰਚਾਰਜ ਦੇ ਚੱਲਦਿਆਂ ਅਗਲੇ ਵਿੱਤੀ ਸਾਲ 2026-27 ’ਚ ਇਸ ਦੀ ਵਿਕਰੀ ’ਚ 6 ਤੋਂ 8 ਫੀਸਦੀ ਦੀ ਗਿਰਾਵਟ ਆ ਸਕਦੀ ਹੈ। ਇਹ ਖਦਸ਼ਾ ਕ੍ਰਿਸਿਲ ਨੇ ਆਪਣੀ ਤਾਜ਼ਾ ਰਿਪੋਰਟ ’ਚ ਪ੍ਰਗਟਾਇਆ ਹੈ। ਰਿਪੋਰਟ ਮੁਤਾਬਕ ਵਰਤਮਾਨ ’ਚ ਸਿਗਰਟ ’ਤੇ 28 ਫੀਸਦੀ ਜੀ. ਐੱਸ. ਟੀ. ਲਾਗੂ ਹੈ, ਜਿਸ ਦੇ ਨਾਲ ਵੱਖ-ਵੱਖ ਸਰਚਾਰਜ ਵੀ ਲਗਾਏ ਜਾਂਦੇ ਹਨ। ਹਾਲਾਂਕਿ, 1 ਫਰਵਰੀ ਤੋਂ ਮੁਆਵਜ਼ਾ ਸਰਚਾਰਜ ਸਮਾਪਤ ਕਰ ਦਿੱਤਾ ਜਾਵੇਗਾ ਪਰ ਉਸ ਦੀ ਜਗ੍ਹਾ ਪ੍ਰਤੀ ਸਟਿੱਕ ਵਾਧੂ ਉਤਪਾਦ ਫੀਸ ਲਗਾਇਆ ਜਾਵੇਗਾ। ਇਹ ਫੀਸ ਸਿਗਰਟ ਦੀ ਲੰਬਾਈ ਦੇ ਅਧਾਰ ’ਤੇ ਤੈਅ ਹੋਵੇਗਾ। 65 ਮਿ. ਮੀ. ਤੋਂ ਛੋਟੀ ਸਿਗਰਟ ’ਤੇ ਪ੍ਰਤੀ ਸਟਿੱਕ 2.05 ਤੋਂ 2.10 ਰੁਪਏ, ਜਦਕਿ 65 ਮਿ. ਮੀ. ਤੋਂ ਲੰਬੀ ਸਿਗਰਟ ’ਤੇ 3.6 ਤੋਂ 8.5 ਰੁਪਏ ਤੱਕ ਦਾ ਵਾਧੂ ਫੀਸ ਲੱਗੇਗੀ।

ਇਸ ਤੋਂ ਇਲਾਵਾ ਅੰਤਿਮ ਖੁਦਰਾ ਮੁੱਲ ’ਤੇ ਜੀ. ਐੱਸ. ਟੀ. ਦੀ ਪ੍ਰਭਾਵੀ ਦਰ ਵਧ ਕੇ 40 ਫੀਸਦੀ ਹੋ ਜਾਵੇਗੀ। ਕ੍ਰਿਸਿਲ ਦਾ ਕਹਿਣਾ ਹੈ ਕਿ ਘੱਟ ਲੰਬਾਈ ਵਾਲੀ ਸਿਗਰਟ ਦੇ ਖਪਤਕਾਰ ਮੁੱਲ ਦੇ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਕੰਪਨੀਆਂ ਇਸ ਸ਼੍ਰੇਣੀ ’ਚ ਟੈਕਸ ਦਾ ਕੁਝ ਬੋਝ ਖ਼ੁਦ ਸਹਿਣ ਕਰ ਸਕਦੀਆਂ ਹਨ। ਇਸ ਨਾਲ ਉਨ੍ਹਾਂ ਦਾ ਸੰਚਾਲਨ ਲਾਭ 2 ਤੋਂ 3 ਫੀਸਦੀ ਤੱਕ ਘਟ ਸਕਦਾ ਹੈ, ਹਾਲਾਂਕਿ ਕੁੱਲ ਮੁਨਾਫ਼ਾ ਤਸੱਲੀਬਖਸ਼ ਬਣੇ ਰਹਿਣ ਦੀ ਉਮੀਦ ਹੈ। ਕ੍ਰਿਸਿਲ ਰੇਟਿੰਗਸ ਦੇ ਨਿਰਦੇਸ਼ਕ ਸ਼ੌਨਕ ਚੱਕਰਵਰਤੀ ਦੇ ਅਨੁਸਾਰ ਮੱਧਮ ਅਤੇ ਪ੍ਰੀਮੀਅਮ ਸ਼੍ਰੇਣੀ ’ਚ ਟੈਕਸ ਵਾਧਾ ਵਧੇਰੇ ਹੋਵੇਗਾ, ਜਿਸ ਦਾ ਅਸਰ ਐੱਮ. ਆਰ. ਪੀ. ਦੇ 25 ਫੀਸਦੀ ਤੱਕ ਪੈ ਸਕਦਾ ਹੈ। ਇਸ ਦੇ ਉਲਟ ਆਮ ਵਰਤੋਂ ਵਾਲੀ ਸਿਗਰਟ ਸ਼੍ਰੇਣੀ ’ਚ ਟੈਕਸ ਦਾ ਬੋਝ ਲੱਗਭਗ 15 ਫੀਸਦੀ ਰਹੇਗਾ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼