ਸੁਨਾਮ ਊਧਮ ਸਿੰਘ ਵਾਲਾ : ਟ੍ਰੈਫਿਕ ਪੁਲਿਸ ਸੁਨਾਮ ਨੂੰ ਨਵਾਂ ਇੰਚਾਰਜ ਮਿਲਿਆ ਹੈ। ASI ਸਰਦਾਰ ਨਿਰਭੈ ਸਿੰਘ ਨੇ ਟ੍ਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਵਜੋਂ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ, ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣ।
ਸੜਕ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ।