ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਵਿੱਚ ਪੈ ਰਹੀ ਧੁੰਦ ਅਤੇ ਠੰਡ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਇਲਟ ਪ੍ਰਾਜੈਕਟ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਚੱਲ ਰਹੇ ਟਾਈਪ –1 ਸੇਵਾ ਕੇਂਦਰ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੇਵਾ ਕੇਂਦਰ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ 15 ਜਨਵਰੀ 2026 ਤੱਕ ਇਹ ਸਮਾਂ ਲਾਗੂ ਰਹੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ ਗਵਰਨੈਂਸ ਸੋਸਾਇਟੀ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਠੰਡ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹੇ ਵਿੱਚ ਪਾਇਲਟ ਪ੍ਰਾਜੈਕਟ ਤਹਿਤ ਚੱਲ ਰਹੇ ਸੇਵਾ ਕੇਂਦਰ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 15 ਜਨਵਰੀ 2026 ਤੋਂ ਬਾਅਦ ਇਹ ਸੇਵਾ ਕੇਂਦਰ ਮੁੜ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁਲ੍ਹਾ ਰਹੇਗਾ।