Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

21 ਸਤੰਬਰ, 2026 07:45 PM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ।

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਕਾਨੂੰਨ ਤੇ ਸਰਕਾਰ ਦੀ ਨੀਤੀ ਅਨੁਸਾਰ ਉਸ ਦਾ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਅਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੰਵਿਧਾਨਕ ਪ੍ਰਬੰਧਾਂ ਦੇ ਅਨੁਕੂਲ ਹੋਵੇ, ਤਾਂ ਜੋ ਕਿਸੇ ਵੀ ਹੱਕਦਾਰ ਵਰਗ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਇੱਕ ਸਮਾਨਤਾ-ਅਧਾਰਿਤ ਅਤੇ ਤਰੱਕੀ ਪਸੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਅਜਿਹੇ ਨਤੀਜਾ-ਮੁਖੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਨਾਲ ਸਮਾਜ ਦੇ ਹਰ ਵਰਗ ਨੂੰ ਉਸ ਦੇ ਬਣਦੇ ਹੱਕ ਮਿਲਣ ਅਤੇ ਵਿਕਾਸ ਦੀ ਮੁੱਖ ਧਾਰਾ ਵਿੱਚ ਬਰਾਬਰੀ ਨਾਲ ਭਾਗੀਦਾਰੀ ਯਕੀਨੀ ਬਣੇ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੇ ਗਏ ਸੁਝਾਵਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਆਪਸੀ ਸੰਵਾਦ ਅਤੇ ਸਾਰਥਕ ਵਿਚਾਰ-ਵਟਾਂਦਰੇ ਨੂੰ ਲੋਕ-ਪੱਖੀ ਸ਼ਾਸਨ ਦੀ ਮਜ਼ਬੂਤ ਨੀਂਹ ਮੰਨਦੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨਾ ਅਤੇ ਹਰ ਹੱਕਦਾਰ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਸਰਵੋਚ ਤਰਜੀਹ ਹੈ।

ਇਸ ਮੌਕੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਅਤੇ ਸਕਾਰਾਤਮਕ ਭਰੋਸਾ ਦੇਣ ਲਈ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਇਸੇ ਤਰ੍ਹਾਂ ਅੱਗੇ ਵੀ ਨਿਭਾਉਂਦੀ ਰਹੇਗੀ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਆਈ.ਏ.ਐਸ, ਸਪੈਸਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਆਈ.ਏ.ਐਸ., ਸਿਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਸਕਤਰ ਸਿੰਘ ਬਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ