Wednesday, June 17, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਸਿਹਤ

ਡਾਇਬੀਟੀਜ਼ ਦੇ ਰੋਗੀ ਸ਼ਾਮ ਨੂੰ ਜ਼ਰੂਰ ਖਾਣ ਇਹ ਹੈਲਦੀ ਸਨੈਕਸ਼

15 ਅਕਤੂਬਰ, 2024 05:33 PM

ਖ਼ਰਾਬ ਖਾਣ-ਪੀਣ ਅਤੇ ਜੀਵਨ ਸ਼ੈਲੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵਿੱਚ ਡਾਇਬਟੀਜ਼ (ਸ਼ੂਗਰ) ਵੀ ਸ਼ਾਮਲ ਹੈ। ਡਾਇਬਟੀਜ਼ ਵਿਚ, ਸਰੀਰ ਵਿਚ ਬਲੱਡ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ। ਡਾਇਬਟੀਜ਼ ਸਰੀਰ ਵਿੱਚ ਹੋਰ ਵੀ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ। ਸ਼ੂਗਰ ਦੇ ਮਰੀਜ਼ਾਂ ਵਿੱਚ ਦਿਲ, ਲੀਵਰ, ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਜਿਸ ਕਾਰਨ ਸ਼ੂਗਰ ਦੇ ਮਰੀਜ਼ਾਂ ਲਈ ਸਹੀ ਖੁਰਾਕ ਚੁਣਨਾ ਬਹੁਤ ਮਹੱਤਵਪੂਰਨ ਹੈ। ਇਸ ਲਈ, ਸ਼ੂਗਰ ਦੇ ਮਰੀਜ਼ਾਂ ਨੂੰ ਅਜਿਹੇ ਸਨੈਕਸ ਖਾਣੇ ਚਾਹੀਦੇ ਹਨ ਜਿਨ੍ਹਾਂ ਦਾ ਗਲਾਈਸਿਮਿਕ ਇੰਡੈਕਸ ਘੱਟ ਹੋਵੇ ਅਤੇ ਉਨ੍ਹਾਂ ਦੀ ਸਿਹਤ 'ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਆਓ ਅਜਿਹੇ ਸਿਹਤਮੰਦ ਸਨੈਕਸ 'ਤੇ ਇੱਕ ਨਜ਼ਰ ਮਾਰੀਏ।
ਇਹ ਹਨ ਡਾਇਬਟੀਜ਼ ਦੇ ਮਰੀਜ਼ਾਂ ਲਈ ਸਭ ਤੋਂ ਬਿਹਤਰ ਸਨੈਕਸ
1. ਕਾਲੇ ਛੋਲੇ

ਡਾਇਟੀਸ਼ੀਅਨ ਮੁਤਾਬਕ ਕਾਲੇ ਛੋਲੇ ਡਾਇਬਟੀਜ਼ ਦੇ ਮਰੀਜ਼ਾਂ ਲਈ ਇੱਕ ਬਿਹਤਰ ਸਨੈਕਸ ਹੈ। ਕਾਲੇ ਛੋਲਿਆਂ ਦੀ ਇੱਕ ਸਰਵਿੰਗ ਫਾਈਬਰ ਨਾਲ ਭਰਪੂਰ ਹੁੰਦੀ ਹੈ। ਤੁਸੀਂ ਕਾਲੇ ਛੋਲੇ, ਨਿੰਬੂ ਅਤੇ ਕੱਟੀਆਂ ਹੋਈਆਂ ਮਨਪਸੰਦ ਹਰੀਆਂ ਸਬਜ਼ੀਆਂ ਨਾਲ ਸਿਹਤਮੰਦ ਚਾਟ ਤਿਆਰ ਕਰਕੇ ਖਾ ਸਕਦੇ ਹੋ। ਭੁੰਨੇ ਹੋਏ ਕਾਲੇ ਛੋਲੇ ਵੀ ਇੱਕ ਵਧੀਆ ਵਿਕਲਪ ਹਨ।

2. ਪੌਪਕੋਰਨ

ਪੌਪਕੋਰਨ ਝਟਪਟ ਤਿਆਰ ਹੋਣ ਵਾਲਾ ਇੱਕ ਸਵਾਦਿਸ਼ਟ ਸਨੈਕ ਹੈ, ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਇਸ ਵਿੱਚ ਕੈਲੋਰੀ ਦੀ ਮਾਤਰਾ ਘੱਟ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਕੋਸ਼ਿਸ਼ ਕਰੋ ਕਿ ਕਦੇ ਵੀ ਪੌਪਕੋਰਨ ਸਿਨੇਮਾ ਹਾਲ 'ਚ ਨਾ ਖਾਓ ਕਿਉਂਕਿ ਉਸ 'ਚ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ। ਇਸ ਨੂੰ ਘਰ 'ਚ ਘੱਟ ਨਮਕ ਪਾ ਕੇ ਬਣਾਓ ਅਤੇ ਖਾਓ।

3. ਬਦਾਮ

ਬਦਾਮ ਵਿਟਾਮਿਨ ਈ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਦਾ ਇਕ ਚੰਗਾ ਸਰੋਤ ਹਨ। ਡਾਇਬੀਟੀਜ਼ ਨਾਲ ਦਿਲ ਦੇ ਰੋਗਾਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ, ਤੁਸੀਂ ਆਪਣੀ ਖੁਰਾਕ ਵਿੱਚ ਬਦਾਮ ਸ਼ਾਮਲ ਕਰਕੇ ਬਲੱਡ ਸ਼ੂਗਰ ਦੇ ਪੱਧਰ ਨੂੰ ਬਰਕਰਾਰ ਰੱਖ ਸਕਦੇ ਹੋ। ਨਾਲ ਹੀ ਹਾਰਟ ਅਟੈਕ ਦੇ ਖਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਬਿਹਤਰ ਹੋਵੇਗਾ ਜੇਕਰ ਤੁਸੀਂ ਭਿੱਜੇ ਹੋਏ ਬਦਾਮ ਖਾਓ।

4. ਆਂਡੇ

ਆਂਡੇ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਹਨ। ਇਹ ਹਰ ਕਿਸੇ ਲਈ ਉਪਯੁਕਤ ਨਾਸ਼ਤਾ ਹੈ। ਇਸ ਨਾਲ ਭਾਰ ਘਟਾਉਣ ਵਿੱਚ ਬਹੁਤ ਮਦਦ ਮਿਲਦੀ ਹੈ, ਅਤੇ ਇਹ ਤੁਹਾਡੀ ਡਾਇਬੀਟੀਜ਼ ਖੁਰਾਕ ਦਾ ਇੱਕ ਮਹੱਤਵਪੂਰਨ ਹਿੱਸਾ ਵੀ ਹੋ ਸਕਦਾ ਹੈ। ਤੁਸੀਂ ਨਾਸ਼ਤੇ ਜਾਂ ਸ਼ਾਮ ਦੇ ਸਮੇਂ ਉਬਾਲੇ ਹੋਏ ਆਂਡੇ ਖਾਓ। ਇਸ ਨਾਲ ਬਲੱਡ ਸ਼ੂਗਰ ਨਹੀਂ ਵਧੇਗਾ ਅਤੇ ਸਰੀਰ ਵੀ ਮਜ਼ਬੂਤ ਹੋਵੇਗਾ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!