ਗੁਰਦਾਸਪੁਰ; ਡਿਊਟੀ ਦੌਰਾਨ ਸਿਹਤ ਵਿਗੜਨ ਤੇ ਸਬ ਇੰਸਪੈਕਟਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਬ ਇੰਸਪੈਕਟਰ ਸੁੱਚਾ ਸਿੰਘ ਥਾਣਾ ਡੇਰਾ ਬਾਬਾ ਨਾਨਕ ਡਿਊਟੀ ਨਿਭਾ ਰਹੇ ਸਨ ਤੇ ਅਚਾਨਕ ਸਿਹਤ ਵਿਗੜ ਤੇ ਇਲਾਜ ਦੌਰਾਨ ਮੌਤ ਹੋ ਗਈ ਹੈ,ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਬ ਇੰਸਪੈਕਟਰ ਸੁੱਚਾ ਸਿੰਘ ਬੀਤੀ 12 ਜੁਲਾਈ ਨੂੰ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜ ਗਈ,ਉਹਨਾਂ ਨੂੰ ਤੁਰੰਤ ਡੀ ਐੱਮ ਸੀ ਹਸਪਤਾਲ ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਸਬ ਇੰਸਪੈਕਟਰ ਸੁੱਚਾ ਸਿੰਘ ਦਾ ਗੁਰਦਸਪੁਰ ਜ਼ਿਲ੍ਹੇ ਦੇ ਪਿੰਡ ਰਾਜਕੇ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।ਸਬ ਇੰਸਪੈਕਟਰ ਸੁੱਚਾ ਸਿੰਘ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਅੰਤਿਮ ਸਲਾਮੀ ਦਿੱਤੀ ਗਈ।