Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਚੰਡੀਗੜ੍ਹ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

16 ਜੂਨ, 2025 05:29 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ:  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮਿਤੀ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣੇ ਹਨ।
   ਉਨ੍ਹਾਂ ਦੱਸਿਆ ਕਿ ਬੀ.ਐਲ.ਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸਕੱਤਰ ਵੱਲੋਂ ਭਰਿਆ ਜਾਣਾ ਹੈ। ਇਸ ਪ੍ਰੋਫਾਰਮੇ ਵਿੱਚ ਪ੍ਰਧਾਨ/ਸਕੱਤਰ ਜ਼ਿਲ੍ਹਾ/ਹਲਕਾ ਪੱਧਰ ਤੇ ਬੀ.ਐਲ.ਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ। ਬੀ.ਐਲ.ਏ-1 ਪ੍ਰੋਫਾਰਮੇ ਵਿੱਚ ਨਿਯੁੱਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀ.ਐਲ.ਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜਿਸ ਵਿੱਚ ਉਹ ਬੂਥ ਲੈਵਲ ਤੇ ਬੀ.ਐਲ.ਏ ਦੀ ਨਿਯੁੱਕਤੀ ਕਰੇਗਾ।
    ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. 6 ਵੋਟਰ ਸੂਚੀ ਵਿੱਚ ਨਵੀਂ ਰਜਿਸਟ੍ਰੇਸ਼ਨ ਲਈ, ਫਾਰਮ ਨੰ. 6 ਏ ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ (ਐਨ.ਆਰ.ਆਈ) ਨੂੰ ਸ਼ਾਮਲ ਕਰਨ ਲਈ, ਫਾਰਮ ਨੰ. 7 ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਮਾਂ ਤੇ ਜੇਕਰ ਇਤਰਾਜ ਹੈ ਜਾਂ ਕੋਈ ਨਾਮ ਕਟਵਾਉਣ ਲਈ, ਫਾਰਮ ਨੰ. 8  ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ, ਇੱਕ ਹਲਕੇ ਵਿੱਚੋਂ ਦੂਜੇ ਹਲਕੇ ਵਿੱਚ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਲਈ ਅਤੇ ਡੁਪਲੀਕੇਟ ਵੋਟਰ ਕਾਰਡ ਲਈ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
    ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨ ਤੇ 1200 ਤੋਂ ਵੱਧ ਵੋਟਾਂ ਬਣੀਆਂ ਹੋਇਆ ਹਨ, ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ।
     ਮੀਟਿੰਗ ਵਿੱਚ ਸ੍ਰੀ ਜਸਵੀਰ ਲਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਹਰਕੇਸ਼ ਚੰਦ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਅਨਿਲ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਰਾਧੇ ਸ਼ਿਆਮ, ਭਾਰਤੀ ਜਨਤਾ ਪਾਰਟੀ, ਸ੍ਰੀ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਸੁਰਇੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਬਹਾਦਰ ਸਿੰਘ, ਆਮ ਆਦਮੀ ਪਾਰਟੀ, ਸ੍ਰੀ ਰਜਿੰਦਰ ਪ੍ਰਸ਼ਾਦ ਸ਼ਰਮਾ, ਆਮ ਆਦਮੀ ਪਾਰਟੀ,  ਸ੍ਰੀ ਹਰਕਾਦਾਸ ਧਾਲੀਵਾਲ, ਬਹੁਜਨ ਸਮਾਜ ਪਾਰਟੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ ਅਤੇ ਸ੍ਰੀ ਸੁਰਿੰਦਰ ਕੁਮਾਰ, ਚੋਣ ਕਾਨੂੰਗੋ, ਡੇਰਾ ਬੱਸੀ ਹਾਜ਼ਰ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ