Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

03 ਅਗਸਤ, 2026 06:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ 15 ਅਗਸਤ ਨੂੰ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹ, ਧੂਮਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ  ਜ਼ਿਲ੍ਹਾ ਪੱਧਰੀ ਤੇ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਤ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਯਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਆਰ.ਈ.ਏ. ਇੰਦਰਪਾਲ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। 
 
 ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਕੰਮਾਂ ਲਈ ਡਿਊਟੀ ਲਗਾਈ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ’ਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਆਦਿ ਕੀਤੀ ਜਾਵੇਗੀ ਅਤੇ ਮਾਰਚ ਪਾਸਟ ਦੀ ਟੁੱਕੜੀ ਤੋਂ ਸਲਾਮੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 15 ਅਗਸਤ ਮੌਕੇ ਆਯੋਜ਼ਿਤ ਹੋਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਜਾਂ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਹਦਾਇਤ ਕੀਤੀ ਕਿ ਆਜਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀ ਰਿਹਰਸਲਾਂ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਕਰਵਾਈਆ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣ। 
 
ਉਨ੍ਹਾ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ 'ਤੇ ਸੁਤੰਤਰਤਾ ਸੰਗਰਾਮੀਆਂ (ਆਜ਼ਾਦੀ ਘੁਲਾਟੀਏ), ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
 
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਵਾਲੇ ਸਥਾਨ ਤੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ ਧਿਆਨ ਰੱਖਕੇ ਟਰੈਫ਼ਿਕ ਰੂਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫ਼ਿਕ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਕਾਰਜ ਸਾਧਕ ਅਫ਼ਸਰ ਨੂੰ ਸਟੇਡੀਅਮ ਵਿਖੇ ਸਫਾਈ ਦੇ ਪੁਖਤਾ ਪ੍ਰਬੰਧ, ਡੀ-ਫੋਗਿੰਗ ਆਦਿ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ਤੇ ਡਾਕਟਰਾਂ ਦੀ ਟੀਮ ਲਗਾਉਂਣ ਦੀ ਹਦਾਇਤ ਕੀਤੀ।  ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। 
 
Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ