Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਤੇ ਸਹਿਯੋਗ ਦਾ ਦਿਵਾਇਆ ਭਰੋਸਾ

12 ਫ਼ਰਵਰੀ, 2026 04:44 PM
ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਅਤੇ ਲਤੀਫਪੁਰਾ ਦੇ ਪ੍ਰਭਾਵਿਤ ਪਰਿਵਾਰਾਂ ਵਿੱਚ ਬੁੱਧਵਾਰ ਨੂੰ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ।
 
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਲਤੀਫਪੁਰਾ ਦੇ ਪ੍ਰਭਾਵਿਤ ਪਰਿਵਾਰਾਂ, ਲਤੀਫਪੁਰਾ ਮੁੜ ਵਸੇਬਾ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਕਰਨ ਲਈ ਵਚਨਬੱਧ ਹੈ।
 
ਇਸ ਮੌਕੇ ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।
 
ਡਿਪਟੀ ਕਮਿਸ਼ਨਰ ਨੇ ਬੀਬੀ ਭਾਨੀ ਕੰਪਲੈਕਸ ਅਤੇ ਸੂਰਿਯਾ ਇਨਕਲੇਵ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ 49 ਫਲੈਟ ਅਤੇ 15 ਪਲਾਟਾਂ ਦੀ ਅਲਾਟਮੈਂਟ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰ ਆਪਣੇ ਤਸਦੀਕਸ਼ੁਦਾ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਪ੍ਰਸ਼ਾਸਨ ਵੱਲੋਂ 24 ਘੰਟਿਆਂ ਦੇ ਅੰਦਰ ਅਲਾਟਮੈਂਟ ਦੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਫਲੈਟ ਅਤੇ ਪਲਾਟ ਦੀ ਅਲਾਟਮੈਂਟ ਲਈ, ਜੋ 5 ਫੀਸਦੀ ਰਕਮ ਜਮ੍ਹਾ ਕਰਵਾਉਣੀ ਪੈਂਦੀ ਹੈ, ਉਹ ਵੀ ਇਨ੍ਹਾਂ ਪਰਿਵਾਰਾਂ ਤੋਂ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਪ੍ਰਸ਼ਾਸਨ ਵੱਲੋਂ ਫਲੈਟਾਂ ਦੀ ਲੋੜੀਂਦੀ ਮੁਰੰਮਤ ਆਦਿ ਦਾ ਭਰੋਸਾ ਵੀ ਦਿਵਾਇਆ।
 
ਡਾ. ਅਗਰਵਾਲ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਹੋਰ ਸਬੰਧਤ ਮਸਲਿਆਂ ਦੇ ਹੱਲ ਲਈ ਇਕ ਸਮਰਪਿਤ ਟੀਮ ਵੀ ਤਾਇਨਾਤ ਕੀਤੀ ਜਾ ਰਹੀ ਹੈ, ਜੋ ਇਨ੍ਹਾਂ ਦੀਆਂ ਮੁਸ਼ਕਲਾਂ ਦੇ ਢੁੱਕਵੇਂ ਹੱਲ ਨੂੰ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਡਾ. ਅਗਰਵਾਲ ਨੇ ਕਿਹਾ ਕਿ ਜਿਨ੍ਹਾਂ 7 ਪਰਿਵਾਰਾਂ ਨੂੰ ਬੀਤੇ ਦਿਨੀਂ ਲਤੀਫਪੁਰਾ ਤੋਂ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਫੌਰੀ ਜ਼ਰੂਰਤ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। 
 
ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁਆਵਜ਼ੇ ਦੀ ਮੰਗ ਉਠਾਉਣ ’ਤੇ ਉਨ੍ਹਾਂ ਕਿਹਾ ਕਿ ਮੁਆਵਜ਼ੇ ਸਬੰਧੀ ਮਾਮਲਾ ਸਮਰੱਥ ਅਥਾਰਟੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਇਸ ਦਾ ਯੋਗ ਹੱਲ ਹੋ ਸਕੇ। 
 
ਇਸ ਮੌਕੇ ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਹੋਏ ਪਰਚਿਆਂ ਨੂੰ ਖਾਰਜ ਕਰਨ ਸਬੰਧੀ ਕਾਰਵਾਈ 'ਤੇ ਗੌਰ ਕਰਨ ਦਾ ਭਰੋਸਾ ਵੀ ਦਿਵਾਇਆ।
 
ਮੀਟਿੰਗ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ, ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ ਸੰਧੂ, ਬੀ.ਕੇ.ਯੂ. ਰਾਜੇਵਾਲ ਦੇ ਆਗੂ ਮਨਦੀਪ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਤੇ ਹੰਸ ਰਾਜ ਪੱਬਵਾਂ, ਕਿਸਾਨ ਯੂਨੀਅਨ ਅੰਮ੍ਰਿਤਸਰ ਤੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪੰਜਾਬ ਕਿਸਾਨ ਯੂਨੀਅਨ ਬਾਗੀ ਤੋਂ ਗੁਰਦੀਪ ਸਿੰਘ ਭੰਡਾਲ, ਬੀ.ਕੇ.ਯੂ. ਡਕੌਂਦਾ ਤੋਂ ਧਰਮਿੰਦਰ ਸਿੰਘ, ਕਿਸਾਨ ਯੂਨੀਅਨ ਅੰਮ੍ਰਿਤਸਰ ਤੋਂ ਬੀਬੀ ਪਿੰਦੇ ਬਾਸੀ ਤੇ ਲਖਵੀਰ ਸਿੰਘ ਸੌਂਟੀ ਤੋਂ ਇਲਾਵਾ ਸੁਖਜੀਤ ਸਿੰਘ ਡਰੋਲੀ, ਗੁਰਮੁਖ ਸਿੰਘ ਬਾਜਵਾ, ਗੁਰਪ੍ਰਤਾਪ ਸਿੰਘ, ਹਾਜੀ ਬਿੱਟੂ ਚੌਹਾਨ, ਬਲਜਿੰਦਰ ਸਿੰਘ ਲਸੋਈ, ਮਹਿੰਦਰ ਸਿੰਘ ਬਾਜਵਾ, ਅਮਰੀਕ ਸਿੰਘ ਛੀਨਾ ਆਦਿ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ